WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਮੁਕਤਸਰ

ਡੀ.ਏ.ਪੀ. ਖਾਦ ਦੀ ਥਾਂ ’ਤੇ ਬਦਲਵੀਆਂ ਖਾਦਾਂ ਦੀ ਵਰਤੋ ਅਤੇ ਪਰਾਲੀ ਪ੍ਰਬੰਧਨ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੇ ਪਿੰਡਾਂ ਦੇ ਦੌਰੇ

42 Views

ਸ੍ਰੀ ਮੁਕਤਸਰ ਸਾਹਿਬ, 04 ਨਵੰਬਰ: ਜ਼ਿਲ੍ਹੇ ਅੰਦਰ ਡੀ.ਏ.ਪੀ. ਖਾਦ ਦੇ ਮੱਦੇਨਜ਼ਰ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਮੁੱਖ ਖੇਤੀਬਾੜੀ ਅਫਸਰ, ਸ੍ਰੀ ਗੁਰਨਾਮ ਸਿੰਘ ਵੱਲੋ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਭੁੱਲਰ, ਛੱਤੇਆਣਾ ਅਤੇ ਕੋਟਭਾਈ ਪਿੰਡਾਂ ਦੇ ਦੋਰੇ ਕੀਤੇ ਗਏ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਵੱਲੋ ਜ਼ਿਲ੍ਹੇ ਅੰਦਰ ਕਣਕ ਦੀ ਫਸਲ ਨੂੰ ਫਾਸਫੋਰਸ ਖੁਰਾਕੀ ਤੱਤ ਦੀ ਪੂਰਤੀ ਲਈ ਸਮੂਹ ਕਿਸਾਨਾਂ ਨੂੰ ਡੀ.ਏ.ਪੀ. ਦੀ ਥਾਂ ਤੇ ਬਦਲਵੀਆਂ ਖਾਦਾਂ ਦੀ ਵਰਤੋ ਕਰਨ ਦੀ ਸਲਾਹ ਦਿੱਤੀ ਗਈ।

50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਖਾਦ ਦੇ ਬਦਲ ਵਜੋਂ ਟ੍ਰਿਪਲ ਸੁਪਰ ਫਾਸਫੇਟ ਖਾਦ, ਐਨ.ਪੀ.ਕੇ. (12:32:16), ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਵਰਤੋ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸੁਪਰ ਫਾਸਫੇਟ ਵਿੱਚ ਡੀ.ਏ.ਪੀ. ਖਾਦ ਦੀ ਤਰ੍ਹਾਂ ਹੀ 46 ਪ੍ਰਤੀਸ਼ਤ ਫਾਸਫੋਰਸ ਤੱਤ ਹੁੰਦੇ ਹਨ।ਇਸ ਦੌਰੇ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਵੱਲੋ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਸਮੇਂ ਉਨ੍ਹਾਂ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨ ਜਿਵੇ ਕਿ ਮਿੱਟੀ ਦੀ ਊਪਜਾਊ ਸ਼ਕਤੀ ਘਟਣਾ, ਮਨੁੱਖੀ ਜੀਵਨ ਅਤੇ ਪਸ਼ੂ-ਪੰਛੀਆਂ ਤੇ ਪ੍ਰਭਾਵ, ਸੜਕੀ ਦੁਰਘਟਨਾਂ ਵਾਪਰਨਾ ਅਤੇ ਦਰੱਖਤਾਂ ਦਾ ਝੁਲਸ ਜਾਣਾ ਆਦਿ

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਸੁਣਵਾਈ ਟਲੀ

ਸਬੰਧੀ ਸੁਚੇਤ ਕਰਦੇ ਹੋਏ ਅਪੀਲ ਕੀਤੀ ਕਿ ਸਰਕਾਰ ਵੱਲੋ ਸਬਸਿਡੀ ’ਤੇ ਦਿੱਤੀਆਂ ਜਾ ਰਹੀਆਂ ਖੇਤੀ ਮਸ਼ੀਨਾਂ ਦਾ ਵੱਧ ਤੋ ਵੱਧ ਲਾਹਾ ਲੈ ਕੇ ਪਰਾਲੀ ਪ੍ਰਬੰਧਨ ਕੀਤਾ ਜਾਵੇ। ਅੰਤ ਵਿੱਚ ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਤੀਬਾੜੀ ਵਿਭਾਗ ਦਾ ਸਾਥ ਦੇ ਕੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾਂ ਲਗਾ ਕੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਵਿੱਚ ਵੱਡਮੁੱਲਾ ਯੋਗਦਾਨ ਪਾਓ ਅਤੇ ਫਾਸਫੋਰਸ ਖਾਦ ਦੀ ਪੂਰਤੀ ਲਈ ਬਦਲਵੀਆਂ ਖਾਦਾਂ ਦੀ ਵਰਤੋ ਕੀਤੀ ਜਾਵੇ। ਇਸ ਸਬੰਧੀ ਕਿਸੇ ਕਿਸਮ ਦੀ ਮੁਸ਼ਕਿਲ ਜਾਂ ਜਾਣਕਾਰੀ ਲਈ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ/ਖੇਤੀਬਾੜੀ ਵਿਕਾਸ ਅਫ਼ਸਰ/ਖੇਤੀਬਾੜੀ ਵਿਸਥਾਰ ਅਫ਼ਸਰ ਨਾਲ ਸੰਪਰਕ ਕੀਤਾ ਜਾਵੇ।

 

Related posts

ਬੈਂਕ ਮੈਨੇਜ਼ਰ ਦੀ ਮੌਤ ਦੇ ਮਾਮਲੇ ’ਚ ਪੁਲਿਸ ਵੱਲੋਂ ਸ਼ਹਿਰ ਦੇ ਨਾਮੀ 7 ਡਾਕਟਰਾਂ ਵਿਰੁਧ ਪਰਚਾ ਦਰਜ਼

punjabusernewssite

ਗਿੱਦੜਬਾਹਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਜਾਰੀ

punjabusernewssite

ਵੇਰਕਾ ਮਿਲਕ ਪਲਾਂਟ ਆਊਟਸੋਰਸ ਯੂਨੀਅਨ ਪੰਜਾਬ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਖੁਡੀਆ ਦੇ ਨਾਂ ਸੌਪਿਆ ਮੰਗ ਪੱਤਰ

punjabusernewssite