ਆਪ ਉਮੀਦਵਾਰ ਦੇ ਦਫ਼ਤਰ ਅੱਗੇ ਲਗਾਏ ਤੰਬੂ, ਮਾਮਲਾ ਝੋਨੇ ਦੀ ਨਿਰਵਿਘਨ ਖ਼ਰੀਦ ਦਾ
ਗਿੱਦੜਬਾਹਾ/ਬਰਨਾਲਾ, 4 ਨਵੰਬਰ: ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਮੰਡੀਆਂ ਵਿਚੋਂ ਚੁਕਾਈ ਨੂੰ ਲੈ ਕੇ ਪਿਛਲੇ ਕਈ ਹਫ਼ਤਿਆਂ ਤੋਂ ਸੰਘਰਸ਼ ਕਰ ਰਹੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਜਥੇਬੰਦੀ ਨੇ ਨਵੇਂ ਫੈਸਲੇ ਅਨੁਸਾਰ ਹੁਣ ਜ਼ਿਮਨੀ ਚੋਣਾਂ ਲੜ ਰਹੇ ਭਾਜਪਾ ਤੇ ਆਪ ਉਮੀਦਵਾਰਾਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਝੰਡੇ ਗੱਡ ਦਿੱਤੇ ਹਨ। ਇਸ ਲੜੀ ਤਹਿਤ ਅੱਜ ਪਹਿਲੇ ਦਿਨ ਗਿੱਦੜਬਾਹਾ ਹਲਕੇ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ, ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਦੇ ਘਰ ਅੱਗੇ ਅਤੇ ਆਪ ਦੇ ਬਰਨਾਲਾ ਤੋਂ ਉਮੀਦਵਾਰ ਹਰਵਿੰਦਰ ਸਿੰਘ ਧਾਲੀਵਾਲ ਦੇ ਦਫ਼ਤਰ ਅੱਗੇ ਪੱਕੇ ਮੋਰਚੇ ਸ਼ੁਰੂ ਕਰ ਦਿੱਤੇ ਹਨ।
ਇਹ ਵੀ ਪੜ੍ਹੋ ਪੁਲਿਸ ਮੁਕਾਬਲੇ ’ਚ ਗੈਂਗਸਟਰ ਲੰਡਾ ਹਰੀਕੇ ਦਾ ਸਾਥੀ ਜਖ਼ਮੀ
ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਗਿੱਦੜਬਾਹਾ ਤੋਂ ਆਪ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਘਰ ਅੱਗੇ ਅੱਜ ਭਾਕਿਯੂ ਏਕਤਾ ਡਕੌਂਦਾ (ਧਨੇਰ) ਦਾ ਇੱਕ ਰੋਜ਼ਾ ਧਰਨਾ ਹੋਣ ਕਾਰਨ ਉੱਥੇ ਜਥੇਬੰਦੀ ਵੱਲੋਂ ਪੱਕਾ ਮੋਰਚਾ ਕੱਲ੍ਹ ਤੋਂ ਸ਼ੁਰੂ ਕੀਤਾ ਜਾਵੇਗਾ। ਇਸਤੋਂ ਇਲਾਵਾ ਸੂਬੇ ਭਰ ਵਿਚ ਜਥੇਬੰਦੀ ਵੱਲੋਂ 26 ਟੋਲ-ਮੁਕਤ ਮੋਰਚੇ ਜਿਉਂ ਦੇ ਤਿਉਂ ਜਾਰੀ ਹਨ। ਇਸਦੇ ਨਾਲ ਹੀ ਕਿਸਾਨ ਆਗੂਆਂ ਨੇ ਕਈ ਮੰਡੀਆਂ ਵਿੱਚ ਖਰੀਦ ਸਮੇਂ ਆੜ੍ਹਤੀਆਂ, ਸ਼ੈਲਰ ਮਾਲਕਾਂ ਅਤੇ ਖਰੀਦ ਅਧਿਕਾਰੀਆਂ ਦੀ ਮਿਲੀਭੁਗਤ ਰਾਹੀਂ ਪਾਏ ਜਾ ਰਹੇ
ਇਹ ਵੀ ਪੜ੍ਹੋ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਸੁਣਵਾਈ ਟਲੀ
ਬੇਲੋੜੇ ਅੜਿੱਕੇ ਅਤੇ ਪ੍ਰਤੀ ਕੁਇੰਟਲ 100 ਤੋਂ 200 ਰੁਪਏ ਕੀਤੀ ਜਾ ਰਹੀ ਜਬਰੀ ਕਟੌਤੀ ਵਿਰੁੱਧ ਵੀ ਜ਼ਿੰਮੇਵਾਰਾਂ ਦੇ ਘਿਰਾਓ ਕਰਨ ਦਾ ਫੈਸਲਾ ਲਿਆ ਹੈ। ਜਦੋਂਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਮੁਕੱਦਮੇ, ਜੁਰਮਾਨੇ, ਲਾਲ ਐਂਟਰੀਆਂ ਅਤੇ ਹੋਰ ਦਬਾਅ-ਪਾਊ ਕਦਮ ਰੋਕਣ ਲਈ ਵੀ ਥਾਂ ਥਾਂ ਮੋਰਚੇ ਲਾਏ ਜਾ ਰਹੇ ਹਨ। ਅੱਜ ਦੇ ਮੋਰਚਿਆਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ ਤੇ ਕਮਲਜੀਤ ਕੌਰ ਬਰਨਾਲਾ ਸਮੇਤ ਜ਼ਿਲ੍ਹਾ ਤੇ ਬਲਾਕ ਪੱਧਰੇ ਆਗੂ ਸ਼ਾਮਲ ਸਨ।
Share the post "ਕਿਸਾਨਾਂ ਨੇ ਮਨਪ੍ਰੀਤ ਬਾਦਲ ਦੇ ਦਫ਼ਤਰ ਅਤੇ ਕੇਵਲ ਢਿੱਲੋਂ ਦੇ ਘਰ ਅੱਗੇ ਗੱਡੇ ਝੰਡੇ"