ਰਾਜਪਾਲ ਬੰਡਾਰੂ ਦੱਤਾਤੇ੍ਰਅ , ਮੁੱਖ ਮੰਤਰੀ ਨਾਇਬ ਸਿੰਘ ਸੈਨੀ ਸਮੇਤ ਵੱਖ-ਵੱਖ ਮੰਤਰੀਆਂ ਦੀ ਰਹੀ ਮੌਜੂਦਗੀ
ਚੰਡੀਗੜ੍ਹ,5 ਨਵੰਬਰ : 59ਵੇਂ ਹਰਿਆਣਾ ਦਿਵਸ ਦੇ ਸ਼ੁਭ ਮੌਕੇ ’ਤੇ ਸੋਮਵਾਰ ਨੂੰ ਹਰਿਆਣਾ ਰਾਜਭਵਨ ਚੰਡੀਗੜ੍ਹ ਵਿਚ ਸ਼ਾਨਦਾਰ ਢੰਗ ਨਾਲ ਰਾਜ ਪੱਧਰੀ ਸਮਾਰੋਹ ਦਾ ਪ੍ਰਬੰਧ ਕੀਤਾ ਗਿਆ। ਸਮਾਰੋਹ ਵਿਚ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ, ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਵਸੰਤਾ ਦੱਤਾਤੇਰਅ, ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ, ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਮਨ ਸੈਨੀ ਦੀ ਮੌਜੂਦਗੀ ਰਹੀ। ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ , ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਸਮੇਤ ਹੋਰ ਮੰਤਰੀਆਂ ਨੈ ਵੀ ਦੀਪ ਪ੍ਰਜਵਲੱਤ ਕਰ ਸਮਾਰੋਹ ਦਾ ਆਗਾਜ਼ ਕੀਤਾ। ਰਾਜ ਪੱਧਰੀ ਸਮਾਰੋਹ ਦੌਰਾਨ ਸਭਿਆਚਾਰਕ ਪੇਸ਼ਗੀਆਂ ਨੇ ਜਾਦੂ ਬਿਖੇਰ ਦਿੱਤਾ। ਲੋਕ ਕਲਾਕਾਰਾਂ ਅਤੇ ਕਾਲਜ ਤੋਂ ਆਏ ਕੁੜੀ-ਮੁੰਡਿਆਂ ਨੇ ਹਿਮਾਚਲ, ਹਰਿਆਣਾ, ਰਾਜਸਤਾਨ, ਪੰਜਾਬ ਦੀ ਲੋਕ ਕਲਾਵਾਂ ਦਾ ਪ੍ਰਦਰਸ਼ਣ ਕੀਤਾ। ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ ਨੇ ਕਲਾਕਾਰਾਂ ਨੂੰ 5 ਲੱਖ ਰੁਪਏ ਦੇ ਇਨਾਮ ਦੇਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ 50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਸਮਾਰੋਹ ਵਿਚ ਹਰਿਆਣਾ ਵਿਧਾਨਸਭਾ ਸਪੀਕਰ ਸ੍ਰੀ ਹਰਵਿੰਦਰ ਕਲਿਆਣ , ਉਰਜਾ ਮੰਤਰੀ ਸ੍ਰੀ ਅਨਿਲ ਵਿਜ, ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਪੰਵਾਰ, ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਾਮ ਸਿੰਘ ਰਾਣਾ, ਜਨਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ, ਸਮਾਜਿਕ, ਨਿਆਂ ਅਤੇ ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਅਤੇ ਅੰਤੋਂਦੇਯ (ਸੇਵਾ) ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਵੀ ਮੌਜੂਦ ਰਹੇ। ਇਸ ਤੋਂ ਇਲਾਵਾ, ਵਿਧਾਨਸਭਾ ਡਿਪਟੀ ਸਪੀਕਰ ਸ੍ਰੀ ਕ੍ਰਿਸ਼ਣ ਲਾਲ ਮਿੱਢਾ, ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਅਤੇ ਨੌਜੁਆਨ ਸ਼ਕਤੀਕਰਣ ਅਤੇ ਉਦਮਤਾ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਵੀ ਮੌਜੂਦ ਰਹੇ। ਇਸ ਮੌਕੇ ’ਤੇ ਮੁੱਖ ਸਕੱਤਰ ਸ੍ਰੀ ਵਿਵੇਕ ਜੋਸ਼ੀ, ਰਾਜਪਾਲ ਦੇ ਸਕੱਤਰ ਸ੍ਰੀ ਅਤੁਲ ਦ੍ਰਿਵੇਦੀ ਸਮੇਤ ਸੀਨੀਅਰ ਪ੍ਰਸਾਸ਼ਨਿਕ ਅਧਿਕਾਰੀ ਤੇ ਹੋਰ ਮਾਣਯੋਗ ਮਹਿਮਾਨ ਮੌਜੂਦ ਸਨ।