Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਖੇਤੀਬਾੜੀ ਵਿਭਾਗ ਵੱਲੋਂ ਡੀਏਪੀ ਖਾਦ ਦੀਆਂ ਦੁਕਾਨਾਂ ਦੀ ਚੈਕਿੰਗ ਜਾਰੀ

96 Views

ਸਟਾਕ ਬੋਰਡ ਪੂਰੇ ਕਰਨ ਦੀ ਕੀਤੀ ਹਦਾਇਤ

ਬਠਿੰਡਾ, 5 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਥੇ ਡੀਏਪੀ ਖਾਦ ਦੀ ਕਿਸੇ ਵੀ ਪ੍ਰਕਾਰ ਦੀ ਕਾਲਾਬਜਾਰੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਸਰਗਰਮ ਹੈ ਉਥੇ ਅਜਿਹਾ ਕਰਨ ਵਾਲਿਆਂ ਖਿਲਾਫ ਸਖ਼ਤ ਮੁਹਿੰਮ ਵੀ ਵਿੱਢੀ ਗਈ ਹੈ। ਇਸ ਲੜੀ ਤਹਿਤ ਜ਼ਿਲ੍ਹੇ ’ਚ ਅਧਿਕਾਰੀਆਂ ਦੀ ਅਗਵਾਈ ਵਿਚ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਬਣਾਈਆਂ ਗਈਆਂ ਇੰਨ੍ਹਾਂ ਟੀਮਾਂ ਵੱਲੋਂ ਲਗਾਤਾਰ ਦੁਕਾਨਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਸ਼ਿਵ ਸੈਨਾ ਆਗੂ ਦੇ ਘਰ ਪੈਟਰੋਲ ਬੰਬ ਸੁੱਟਣ ਵਾਲੇ ਕਾਬੂ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਨੇ ਦੱਸਿਆ ਕਿ ਜੁਆਇੰਟ ਡਾਇਰੈਕਟਰ ਖੇਤੀਬੜੀ ਡਾ. ਨਰਿੰਦਰ ਪਾਲ ਸਿੰਘ ਬੈਨੀਪਾਲ ਦੀ ਅਗਵਾਈ ਇਹ ਟੀਮਾਂ ਅਵੈਧ ਭੰਡਾਰਨ ਦੀ ਜਾਂਚ ਕਰਨ ਦੇ ਨਾਲ-ਨਾਲ ਹੀ ਇਹ ਵੀ ਜਾਂਚ ਕਰ ਰਹੀਆਂ ਹਨ ਕਿ ਕਿਸਾਨਾਂ ਨੂੰ ਡੀਏਪੀ ਖਾਦ ਦੇ ਨਾਲ ਕੋਈ ਹੋਰ ਦਵਾਈ ਜਬਰਦਸਤੀ ਤਾਂ ਨਹੀਂ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਸਟਾਕ ਬੋਰਡ ਪੂਰੇ ਕਰਨ ਦੀ ਵੀ ਹਦਾਇਤ ਕੀਤੀ।ਉਨ੍ਹਾਂ ਕਿਹਾ ਕਿ ਡੀਏਪੀ ਖਾਦ ਸਬੰਧੀ ਜੇਕਰ ਜ਼ਿਲ੍ਹੇ ਅੰਦਰ ਕਾਲਾਬਜਾਰੀ ਜਾਂ ਖਾਦ ਨਾਲ ਹੋਰ ਸਮਾਨ ਦਿੱਤੇ ਜਾਣ ਦੀ ਸ਼ਿਕਾਇਤ ਹੋਵੇ ਤਾਂ 1100 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਟਸਅੱਪ ਨੰਬਰ 98555-01076 ’ਤੇ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ।

ਉੱਘੇ ਗੀਤਕਾਰ Kirpal Maahna ਨਹੀਂ ਰਹੇ, ਸੰਸਕਾਰ ਅੱਜ

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਟੀਮਾਂ ਨੇ ਦੁਕਾਨਾਂ ਤੇ ਜਾਂਚ ਦੌਰਾਨ ਕਿਤੇ ਕੋਈ ਗੜਬੜੀ ਨਹੀਂ ਪਾਈ ਗਈ ਅਤੇ ਦੁਕਾਨ ਵਿਕ੍ਰੇਤਾਵਾਂ ਵੱਲੋਂ ਸਟਾਕ ਦਾ ਸਹੀ ਰਿਕਾਰਡ ਰੱਖਿਆ ਜਾ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਕਿਸਾਨ ਡੀਏਪੀ ਦੀ ਥਾਂ ਤੇ ਐਨਪੀਕੇ 12:32:16 ਜਾਂ ਸਿੰਗਲ ਸੁਪਰ ਫਾਸਫੇਟ ਜਾਂ ਟ੍ਰਿਪਲ ਸੁਪਰ ਫਾਸਫੇਟ ਜਾਂ ਐਨਪੀਕੇ 10:26:26 ਦੀ ਵਰਤੋਂ ਵੀ ਕਰ ਸਕਦੇ ਹਨ।ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵਿਕ੍ਰੇਤਾ ਨੇ ਕਿਸਾਨਾਂ ਨੂੰ ਖਾਦਾਂ ਨਾਲ ਬੇਲੋੜਾ ਸਮਾਨ ਦੇਣ ਦੀ ਕੋਸ਼ਿਸ਼ ਕੀਤੀ ਜਾਂ ਵੱਧ ਕੀਮਤ ਲਗਾਈ ਜਾਂ ਕਾਲਾਬਜਾਰੀ ਕੀਤੀ ਤਾਂ ਅਜਿਹੇ ਲੋਕਾਂ ਖਿਲਾਫ ਵਿਭਾਗ ਵੱਲੋਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Related posts

28 ਨੂੰ ਦੇਸ਼ ਦੇ ਸਾਰੇ ਐੱਮ. ਪੀਜ਼ ਨੂੰ ਦਿੱਤੇ ਜਾਣਗੇ ਚੇਤਾਵਨੀ ਪੱਤਰ : ਸੰਯੁਕਤ ਕਿਸਾਨ ਮੋਰਚਾ

punjabusernewssite

ਪਿੰਡ ਪਥਰਾਲਾ ਚ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ

punjabusernewssite

ਕਿਸਾਨੀ ਹਿੱਤ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਾ ਬਣਾਇਆ ਜਾਵੇ ਯਕੀਨੀ : ਡਾ. ਗਿੱਲ

punjabusernewssite