Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਹੁਸ਼ਿਆਰਪੁਰ

ਜ਼ਿਮਨੀ ਚੋਣ ਲਈ ਮੁੱਖ ਮੰਤਰੀ ਮਾਨ ਨੇ ਪ੍ਰਚਾਰ ਕੀਤਾ ਤੇਜ਼, ਚੱਬੇਵਾਲ ਵਿੱਚ ਕੀਤੀਆਂ ਦੋ ਜਨ ਸਭਾਵਾਂਂ

57 Views

ਜਿੱਤ ਦਾ ਕੀਤਾ ਦਾਅਵਾ, ਕਿਹਾ- ਹੁਣ ਚੱਬੇਵਾਲ ਦਾ ਨੁਮਾਇੰਦਾ ਵੀ ਸੱਤਾਧਾਰੀ ਪਾਰਟੀ ’ਚ ਬੈਠੇਗਾ, ਤੇਜ਼ੀ ਨਾਲ ਹੋਵੇਗਾ ਇਲਾਕੇ ਦਾ ਵਿਕਾਸ
ਹੁਸ਼ਿਆਰਪੁਰ, 6 ਨਵੰਬਰ: ਪੰਜਾਬ ਦੀਆਂ ਚਾਰ ਸੀਟਾਂ ’ਤੇ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਬੁੱਧਵਾਰ ਨੂੰ ਉਨ੍ਹਾਂ ਚੱਬੇਵਾਲ ਵਿਖੇ ਦੋ ਥਾਵਾਂ ਪੰਡੋਰੀ ਬੀਬੀ ਅਤੇ ਬਾਹੋਵਾਲ ’ਤੇ ਜਨ ਸਭਾਵਾ ਕੀਤੀਆਂ ਅਤੇ ਲੋਕਾਂ ਨੂੰ ’ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।ਭਾਸ਼ਣ ਦੌਰਾਨ ਮਾਨ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ‘ਦੋਸਤਾਨਾ ਮੈਚ’ ਖੇਡਦੇ ਸਨ। ਇਨ੍ਹਾਂ ਨੇ ਆਪਸ ਵਿੱਚ ਮਿਲੀਭੁਗਤ ਕੀਤੀ ਸੀ ਅਤੇ ਪੰਜ ਸਾਲ ਇੱਕ-ਇੱਕ ਕਰਕੇ ਸੱਤਾ ਵਿੱਚ ਆਉਂਦੇ ਰਹੇ। ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਕੋਈ ਤੀਜੀ ਧਿਰ ਆਮ ਆਦਮੀ ਪਾਰਟੀ ਵੀ ਇੱਥੇ ਆ ਕੇ ਇਨ੍ਹਾਂ ਦੇ ਕਾਲੇ ਕਾਰਨਾਮਿਆਂ ਦਾ ਹਿਸਾਬ ਲਵੇਗੀ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਪੰਜਾਬ ਦੇ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ, ਹਮੇਸ਼ਾ ਆਪਣੇ ਨਿੱਜੀ ਹਿੱਤਾਂ ਨੂੰ ਉੱਪਰ ਰੱਖਿਆ। ਇਨ੍ਹਾਂ ਲੋਕਾਂ ਨੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਹੀ ਫ਼ਾਇਦਾ ਪਹੁੰਚਾਇਆ। ਇਸ ਲਈ 2022 ਵਿੱਚ ਜਨਤਾ ਨੇ ਵੱਡੇ ਦਿੱਗਜਾਂ ਨੂੰ ਹਰਾ ਕੇ ਉਨ੍ਹਾਂ ਵਰਗੇ ਆਮ ਆਦਮੀ ਨੂੰ ਚੁਣਿਆ।

ਇਹ ਵੀ ਪੜ੍ਹੋਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਮਾਨ ਨੇ ਕਿਹਾ ਕਿ ਪਹਿਲਾਂ ਅਕਾਲੀ ਕਾਂਗਰਸੀ ਵਾਲੇ ਸਿਰਫ਼ ਚੋਣਾਂ ਦੌਰਾਨ ਹੀ ਨਜ਼ਰ ਆਉਂਦੇ ਸਨ ਪਰ ਆਮ ਆਦਮੀ ਪਾਰਟੀ ਦੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਵੀ ਆਪਣੀ ਰਣਨੀਤੀ ਬਦਲਣੀ ਪਈ। ਹੁਣ ਉਨ੍ਹਾਂ ਨੂੰ ਆਪਣੇ ਆਲੀਸ਼ਾਨ ਮਹਿਲਾਂ ਤੋਂ ਬਾਹਰ ਆ ਕੇ ਲੋਕਾਂ ਦੇ ਪੈਰ ਫੜਨ ਲਈ ਮਜਬੂਰ ਹੋਣਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਅਜਿਹੀ ਸਥਿਤੀ ਪੈਦਾ ਕਰ ਦਿੱਤੀ ਹੈ ਕਿ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਹੋ ਗਏ ਹਨ ਪਰ ਅਸੀਂ ਅਜੇ ਵੀ ਸੀਵਰੇਜ ਤੋਂ ਬਾਹਰ ਨਹੀਂ ਨਿਕਲ ਪਾ ਰਹੇ। ਇਹ ਲੋਕ ਚਾਹੁੰਦੇ ਸਨ ਕਿ ਲੋਕ ਪੜ੍ਹੇ-ਲਿਖੇ ਨਾ ਹੋਣ ਕਿਉਂਕਿ ਜੇਕਰ ਉਹ ਪੜ੍ਹੇ-ਲਿਖੇ ਹੋਣਗੇ ਤਾਂ ਉਨ੍ਹਾਂ ਨੂੰ ਸਹੀ-ਗ਼ਲਤ ਦਾ ਪਤਾ ਲੱਗ ਜਾਵੇਗਾ ਅਤੇ ਫਿਰ ਸੋਚ ਸਮਝ ਕੇ ਵੋਟ ਪਾਉਣਗੇ। ਇਸ ਲਈ ਸਾਨੂੰ ਰਾਜਨੀਤੀ ਵਿੱਚ ਆਉਣਾ ਪਿਆ। ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ। ਅਸੀਂ ਸਕੂਲਾਂ, ਹਸਪਤਾਲਾਂ, ਬਿਜਲੀ, ਕਾਰੋਬਾਰ, ਮਜ਼ਦੂਰਾਂ ਅਤੇ ਕਿਸਾਨਾਂ ਦੀ ਗੱਲ ਕਰਦੇ ਹਾਂ। ਅਸੀਂ ਜਾਤ-ਪਾਤ ਅਤੇ ਧਰਮ ਦੀ ਰਾਜਨੀਤੀ ਨਹੀਂ ਕਰਦੇ। ਮਾਨ ਨੇ ਵਿਰੋਧੀ ਪਾਰਟੀਆਂ ਦੇ ਚੋਣ ਵਾਅਦਿਆਂ ਨੂੰ ‘ਲੌਲੀਪੌਪ’ ਦੱਸਦਿਆਂ ਕਿਹਾ ਕਿ ਅਸੀਂ ਖੋਖਲੇ ਤੇ ਝੂਠੇ ਵਾਅਦੇ ਨਹੀਂ ਕਰਦੇ। ਅਸੀਂ ਜੋ ਕਹਿੰਦੇ ਹਾਂ ਉਹ ਕਰ ਕੇ ਵਿਖਾਉਂਦੇ ਹਾਂ।

ਇਹ ਵੀ ਪੜ੍ਹੋਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਚੋਣਾਂ ਤੋਂ ਪਹਿਲਾਂ ਅਸੀਂ ਮੁਫ਼ਤ ਬਿਜਲੀ ਦਾ ਵਾਅਦਾ ਕੀਤਾ ਸੀ, ਅੱਜ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਪਹਿਲਾਂ ਲੋਕਾਂ ਦੇ ਹਰ ਮਹੀਨੇ 5 ਤੋਂ 7 ਹਜ਼ਾਰ ਬਿਜਲੀ ਦਾ ਬਿੱਲ ਆਉਂਦਾ ਸੀ। 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ। 850 ਤੋਂ ਵੱਧ ਆਮ ਆਦਮੀ ਕਲੀਨਿਕ ਬਣਾਏ ਅਤੇ ਸਰਕਾਰ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾ ਰਹੇ ਹਾਂ। ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਣ ਦਾ ਵਾਅਦਾ ਵੀ ਜਲਦੀ ਪੂਰਾ ਕਰਾਂਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕੋਈ ਕੰਮ ਨਹੀਂ ਕੀਤਾ, ਉਨ੍ਹਾਂ ਦੇ ਵਿੱਤ ਮੰਤਰੀ ਪੰਜ ਸਾਲ ‘ਖਜ਼ਾਨਾ ਖਾਲੀ’ ਕਹਿੰਦੇ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਉਹ ਪਿੰਡਾਂ ਵਿੱਚ ਜਾਂਦੇ ਹੀ ਨਹੀਂ ਹਨ ਕਿਉਂਕਿ ਉਨ੍ਹਾਂ ਕੋਲ ਦੱਸਣ ਲਈ ਕੋਈ ਕੰਮ ਨਹੀਂ ਹੈ। ਇਸ ਲਈ, ਅਜਿਹੇ ਵਿਅਕਤੀ ਨੂੰ ਚੁਣੋ ਜੋ ਤੁਹਾਡਾ ਕੰਮ ਕਰੇ। ਮਾਨ ਨੇ ਸਾਬਕਾ ਕੈਪਟਨ ਅਮਰਿੰਦਰ ਸਿੰਘ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪੰਜ ਸਾਲ ਤੱਕ ਉਨ੍ਹਾਂ ਦੇ ਮਹਿਲ ਦਾ ਦਰਵਾਜ਼ਾ ਅੰਦਰੋਂ ਬੰਦ ਰਿਹਾ, ਫਿਰ 2022 ’ਚ ਲੋਕਾਂ ਨੇ ਬਾਹਰੋਂ ਤਾਲਾ ਲਗਾ ਦਿੱਤਾ ਅਤੇ ਕਿਹਾ ਕਿ ਹੁਣ ਅੰਦਰ ਹੀ ਰਹੋ।

ਇਹ ਵੀ ਪੜ੍ਹੋਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਾਢੇ ਚਾਰ ਸਾਲ ਕੁਝ ਨਹੀਂ ਕਰਦਿਆਂ ਸਨ ਸਿਰਫ਼ ਵੋਟਾਂ ਲੈਣ ਲਈ ਅਖੀਰ ਦੇ ਛੇ ਮਹੀਨੇ ਕੰਮ ਕਰਦਿਆਂ ਸਨ। ’ਆਪ’ ਸਰਕਾਰ ਨੇ ਸੱਤਾ ’ਚ ਆਉਂਦੇ ਹੀ ਕੰਮ ਸ਼ੁਰੂ ਕਰ ਦਿੱਤਾ ਅਤੇ ਸ਼ੁਰੂਆਤੀ ਦੌਰ ’ਚ ਹੀ ਆਪਣੇ ਸਾਰੇ ਵੱਡੇ ਵਾਅਦੇ ਪੂਰੇ ਕਰ ਦਿੱਤੇ। ਮਾਨ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਰਹੀ ਹੈ। ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ ਅਤੇ ਵੱਖ-ਵੱਖ ਥਾਵਾਂ ’ਤੇ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ। ਚੱਬੇਵਾਲ ਵਿੱਚ ਵੀ ਉਦਯੋਗ ਸਥਾਪਿਤ ਹਨ। ਆਉਣ ਵਾਲੇ ਸਾਲਾਂ ਵਿੱਚ ਕੰਮ ਹੋਰ ਤੇਜ਼ੀ ਨਾਲ ਹੋਵੇਗਾ।ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਰੁਜ਼ਗਾਰ ਲਈ ਇਲਾਕੇ ਵਿੱਚ ਵਧੀਆ ਇੰਡਸਟਰੀ ਲਗਾਈ ਜਾਵੇ। ਪੋਲੀਟੈਕਨਿਕ ਕਾਲਜ ਖੋਲਿ੍ਹਆ ਜਾਵੇ। ਰਾਸ਼ਨ ਕਾਰਡਾਂ ਦੀ ਗਿਣਤੀ ਵਿੱਚ 10 ਹਜ਼ਾਰ ਦਾ ਵਾਧਾ ਕੀਤਾ ਜਾਵੇ ਅਤੇ ਆਵਾਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ। ਉਨ੍ਹਾਂ ਗੁਰੂ ਘਰ ਨੂੰ ਜਾਣ ਵਾਲੀਆਂ ਸੜਕਾਂ ਨੂੰ 18 ਫੁੱਟ ਚੌੜਾ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਚੱਬੇਵਾਲ ਹਲਕੇ ਲਈ 70 ਕਰੋੜ ਰੁਪਏ ਦੀ ਗਰਾਂਟ ਜਾਰੀ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਨੂੰ ਇੱਕ ਮੌਕਾ ਦੇਵੋ। ਜੇਕਰ ਤਿੰਨੋਂ ਸੰਸਦ ਮੈਂਬਰ, ਵਿਧਾਇਕ ਅਤੇ ਸਰਕਾਰ ਇੱਕੋ ਪਾਰਟੀ ਦੇ ਹੋਣ ਤਾਂ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਹੋਣਗੇ।

 

Related posts

Big News: ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ PCS(Allied Service) ਅਧਿਕਾਰੀ ਤੇ ਉਸਦੀ ਕੰਪਿਊਟਰ ਅਪ੍ਰੇਟਰ ਵਿਰੁਧ ਕੇਸ ਦਰਜ

punjabusernewssite

ਹੁਸ਼ਿਆਰਪੁਰ ’ਚ ਟਰੱਕ ਤੇ ਕਾਰ ’ਚ ਭਿਆਨਕ ਟੱਕਰ, ਇੱਕ ਪ੍ਰਵਾਰ ਦੇ 4 ਜੀਆਂ ਦੀ ਹੋਈ ਮੌ+ਤ

punjabusernewssite

ਪਰਚਾ ਰਾਜ ਖਤਮ ਕਰਾਂਗੇ, ਸਾਰੇ ਝੂਠੇ ਪਰਚੇ ਰੱਦ ਕਰਾਂਗੇ : ਅਰਵਿੰਦ ਕੇਜਰੀਵਾਲ

punjabusernewssite