ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਜਾਵੇਗਾ ਖਰੀਦਿਆਂ: ਡਿਪਟੀ ਕਮਿਸ਼ਨਰ
ਬਠਿੰਡਾ, 7 ਨਵੰਬਰ : ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਤੌਰ ’ਤੇ ਚਲਾਉਣ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵੱਲੋਂ ਜ਼ਿਲ੍ਹੇ ਦੇ ਪਿੰਡ ਬਹਿਮਣ ਦੀਵਾਨਾ ਅਤੇ ਬੁਲਾਢੇਵਾਲਾ ਦੀਆਂ ਅਨਾਜ ਮੰਡੀਆਂ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆਂ ਜਾਵੇਗਾ।
ਇਹ ਵੀ ਪੜ੍ਹੋਮੁੱਖ ਮੰਤਰੀ ਭਲਕੇ 10,000 ਤੋਂ ਵੱਧ ਨਵੇਂ ਚੁਣੇ ਸਰਪੰਚਾਂ ਨੂੰ ਚੁਕਾਉਣਗੇ ਸਹੁੰ,ਤਿਆਰੀਆਂ ਮੁਕੰਮਲ
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਚੱਲ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਚ 75 ਫੀਸਦੀ ਕਟੌਤੀ ਹੋਈ ਹੈ।ਇਸ ਮੌਕੇ ਸਿਖਲਾਈ ਅਧੀਨ ਆਈਏਐਸ ਰਾਕੇਸ਼ ਕੁਮਾਰ ਮੀਨਾ, ਜ਼ਿਲ੍ਹਾ ਮੰਡੀ ਅਫ਼ਸਰ ਗੌਰਵ ਗਰਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਸਹਾਇਕ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਸ਼ਿਤ ਮਹਿਤਾ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਸ਼ੈਲਰ ਮਾਲਕ, ਆੜ੍ਹਤੀਏ ਤੇ ਕਿਸਾਨ ਆਦਿ ਹਾਜ਼ਰ ਸਨ।