WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਜ਼ਿਲ੍ਹੇ ਅੰਦਰ ਵੱਖ-ਵੱਖ ਪ੍ਰੋਜੈਕਟਾਂ ਲਈ ਲਗਭਗ 257.63 ਲੱਖ ਰੁਪਏ ਦੇ ਫੰਡ ਜਾਰੀ : ਡਿਪਟੀ ਕਮਿਸ਼ਨਰ

27 Views

ਸ਼ਹਿਰ ਦੀਆਂ ਅਹਿਮ ਥਾਵਾਂ ‘ਤੇ 83.17 ਲੱਖ ਰੁਪਏ ਦੇ ਲਗਾਏ ਜਾਣਗੇ ਸੀ.ਸੀ.ਟੀ.ਵੀ ਕੈਮਰੇ
ਬਠਿੰਡਾ, 7 ਨਵੰਬਰ : ਜ਼ਿਲ੍ਹੇ ਅੰਦਰ ਵੱਖ-ਵੱਖ ਪ੍ਰੋਜੈਕਟਾਂ ਲਈ ਲਗਭਗ 257.63 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਡਿਸਟ੍ਰਿਕਟ ਮਿਨਰਲ ਫਾਊਂਡੇਸ਼ਨ ਕਮੇਟੀ ਦੌਰਾਨ ਕਮੇਟੀ ਮੈਂਬਰਾਂ ਦੀ ਸਹਿਮਤੀ ਉਪਰੰਤ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਕੀਤਾ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੰਡਸਟਰੀ ਦੀ ਮੰਗ ਨੂੰ ਮੁੱਖ ਰੱਖਦਿਆਂ ਇੰਡਸਟ੍ਰੀਅਲ ਗ੍ਰੋਥ ਸੈਂਟਰ ਤੋਂ ਸਾਈਂ ਨਗਰ ਬਠਿੰਡਾ ਤੱਕ ਜਾਂਦੀ ਸੜਕ ਨੂੰ ਪੱਕਾ ਕਰਨ ਲਈ ਕਰੀਬ 70.16 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਮੁੱਖ ਮੰਤਰੀ ਭਲਕੇ 10,000 ਤੋਂ ਵੱਧ ਨਵੇਂ ਚੁਣੇ ਸਰਪੰਚਾਂ ਨੂੰ ਚੁਕਾਉਣਗੇ ਸਹੁੰ,ਤਿਆਰੀਆਂ ਮੁਕੰਮਲ

ਉਹਨਾਂ ਕਿਹਾ ਕਿ ਇਸ ਸੜਕ ਦੇ ਪੱਕਾ ਹੋਣ ਨਾਲ ਇੰਡਸਟ੍ਰੀਅਲ ਗ੍ਰੋਥ ਸੈਂਟਰ ਦੇ ਲੋਕਾਂ ਦੀ ਕਾਫੀ ਸਮੇਂ ਤੋਂ ਲੰਬਿਤ ਚੱਲੀ ਆ ਰਹੀ ਮੰਗ ਪੂਰੀ ਹੋ ਜਾਵੇਗੀ। ਇਸ ਤੋਂ ਇਲਾਵਾ ਉਹਨਾਂ ਇਹ ਵੀ ਕਿਹਾ ਕਿ ਸ਼ਹਿਰ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਸਮਾਜ ਵਿਰੋਧਾਂ ਅਨਸਰਾਂ ਤੇ ਨਕੇਲ ਕਸਣ ਲਈ ਸ਼ਹਿਰ ਦੀਆਂ ਅਹਿਮ ਥਾਵਾਂ ‘ਤੇ 83.17 ਲੱਖ ਰੁਪਏ ਦੀ ਲਾਗਤ ਨਾਲ ਸੀ.ਸੀ.ਟੀ.ਵੀ ਕੈਮਰੇ ਵੀ ਲਗਾਏ ਜਾਣਗੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਸਮਾਂ-ਬੱਧ ਤਰੀਕੇ ਨਾਲ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।

 

Related posts

ਸਥਾਨਕ ਕੇ.ਵੀ.ਕੇ. ਵਿਖੇ ਬੱਕਰੀ ਪਾਲਣ ਸਬੰਧੀ ਸਿਖਲਾਈ ਕੋਰਸ ਆਯੋਜਤ

punjabusernewssite

9 ਮਹੀਨਿਆਂ ’ਚ ਆਪ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਬਦਲਣ ਦੀ ਤਿਆਰੀ ’ਚ

punjabusernewssite

ਜੁਵੇਨਾਇਲ ਜਸਟਿਸ, ਪੋਕਸੋ ਐਕਟ ਅਤੇ ਅਡਾਪਸ਼ਨ ਰੇਗੂਲੇਸ਼ਨ ਸਬੰਧੀ ਵਰਕਸਾਪ ਅਯੋਜਿਤ

punjabusernewssite