Thursday, April 16, 2026
spot_img
spot_img

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

Date:

spot_img

ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਉਪ ਰਾਸ਼ਟਰਪਤੀ ਨੂੰ ਪੱਤਰ ਲਿਖਿਆ
ਚੰਡੀਗੜ੍ਹ, 8 ਨਵੰਬਰ:ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਈ ਲੜੀ ਜਾਵੇਗੀ। ਸੰਗਰੂਰ ਤੋਂ ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ ਜਿਸ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕੇਂਦਰ ਨੂੰ ਪਿੱਛੇ ਹਟਣਾ ਪਿਆ ਸੀ।

ਪਰਾਲੀ ਸਾੜਨ ’ਤੇ ਜੁਰਮਾਨਾ ਦੁੱਗਣਾ ਕਰਨ ਲਈ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਦੀ ਕੀਤੀ ਸਖ਼ਤ ਨਿਖੇਧੀ

ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਵੀ ਪਾਸ ਕੀਤਾ ਗਿਆ ਸੀ। ਮੀਤ ਹੇਅਰ ਨੇ ਕਿਹਾ ਕਿ ਹੁਣ ਫੇਰ ਯੂਨੀਵਰਸਿਟੀ ਨੂੰ ਚਲਾਉਣ ਵਾਲੀ ਸੈਨੇਟ ਦੀਆਂ ਚੋਣਾਂ ਨਾ ਕਰਵਾ ਕੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਮੁੱਦਿਆਂ ਉਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਕਿਹਾ, ‘‘ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਅਤੇ ਇਸ ਉਪਰ ਕੀਤਾ ਜਾਣ ਵਾਲਾ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਪੰਜਾਬ ਯੂਨੀਵਰਸਿਟੀ ਦਾ ਇਤਿਹਾਸ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਦਾ ਹੈ, ਇਹ ਪੰਜਾਬ ਦਾ ਤਾਜ ਹੈ। ਇਸ ਲਈ ਮੈਂ ਬੇਨਤੀ ਕਰਦਾਂ ਹਾਂ ਕਿ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਈਆਂ ਜਾਵੇ।’’

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...