Friday, April 24, 2026
spot_img
spot_img

ਸੀ.ਬੀ.ਐਸ.ਈ. ਵੱਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣਾ ਮੰਦਭਾਗਾ: ਪਰਗਟ ਸਿੰਘ

Date:

spot_img

ਸਿੱਖਿਆ ਮੰਤਰੀ ਨੇ ਖੇਤਰੀ ਭਾਸ਼ਾਵਾਂ ਨੂੰ ਸਬੰਧਤ ਸੂਬਿਆਂ ਵਿੱਚ ਮੁੱਖ ਵਿਸ਼ਾ ਬਣਾਉਣ ਦੀ ਕੀਤੀ ਵਕਾਲਤ

ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿੱਚ ਸ਼ਾਮਲ ਕਰਨਾ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਕਰਾਰ ਦਿੱਤਾ
ਸੁਖਜਿੰਦਰ ਮਾਨ
ਚੰਡੀਗੜ੍ਹ, 20 ਅਕਤੂਬਰ: ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿੱਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ ਉਤੇ ਮੁੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ।
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿੱਚ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਨੂੰ ਆਪਣੀ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਹ ਸਬੰਧਤ ਸੂਬਿਆਂ ਦੇ ਵਿਦਿਆਰਥੀਆਂ ਨਾਲ ਧੱਕਾ ਹੈ।ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ।
ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਸਬੰਧਤ ਸੂਬੇ ਵਿੱਚ ਉੱਥੋਂ ਦੀ ਮਾਤ ਭਾਸ਼ਾ ਜਿਵੇਂ ਕਿ ਪੰਜਾਬ ਵਿੱਚ ਪੰਜਾਬੀ ਹੈ, ਨੂੰ ਮੁੱਖ ਵਿਸ਼ੇ ਵਿੱਚ ਰੱਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹਰ ਸੂਬੇ ਵਿੱਚ ਉੱਥੋਂ ਦੀ ਸਥਾਨਕ ਮਾਤ ਭਾਸ਼ਾ ਮੁੱਖ ਵਿਸ਼ੇ ਵਿੱਚ ਸ਼ਾਮਲ ਹੋਵੇ।ਉਨ੍ਹਾਂ ਕਿਹਾ ਕਿ ਇਸ ਸੰਬੰਧੀ ਜੇ ਲੋੜ ਪਈ ਤਾਂ ਉਹ ਕੇਂਦਰੀ ਸਿੱਖਿਆ ਮੰਤਰੀ ਕੋਲ ਵੀ ਪਹੁੰਚ ਕਰ ਕੇ ਫੈਸਲਾ ਵਾਪਸ ਕਰਵਾਉਣ ਲਈ ਚਾਰਾਜੋਈ ਕਰਨਗੇ।

Share post:

spot_img
spot_img

Popular

More like this
Related

MRSPTU ਦੇ ਵਿਦਿਆਰਥੀਆਂ ਵਲੋਂ ਪ੍ਰੈਕਟੀਕਲ ਐਕਸਪੋਜ਼ਰ ਲਈ ਸੈਂਟਰਲ ਯੂਨੀਵਰਸਿਟੀ ਦੀਆਂ ਨਿਰਮਾਣ ਅਧੀਨ ਸਾਈਟਾਂ ਦਾ ਦੌਰਾ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...

स्वास्थ्य विभाग में 69 रिक्त पदों पर भर्ती किये जाएंगे फिजियोथेरेपिस्ट : आरती सिंह राव

👉उझाना और संभली में बनेंगी सीएचसी Haryana News: हरियाणा की...

प्रदूषण को लेकर हम आज सचेत न हुए तो आने वाली पीढ़ियों का दम घुट जाएगा : ऊर्जा मंत्री अनिल विज

👉पानीपत से श्रीनगर तक ब्रह्माकुमारीज़ के 'इको केयर' जागरूकता...