spot_img
spot_img
spot_img

2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Date:

spot_img

ਤਰਨਤਾਰਨ, 9 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੁਪਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਦਿਲਬਾਗ ਸਿੰਘ ਵਾਸੀ ਪਿੰਡ ਧੂੰਦਾ, ਤਹਿਸੀਲ ਖਡੂਰ ਸਾਹਿਬ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਹੇਠਲੀ ਅਦਾਲਤ ਵਿੱਚ ਚੱਲ

ਇਹ ਵੀ ਪੜੋ੍ਨਾਜਾਇਜ਼ ਮਾਈਨਿੰਗ ਵਿਰੁਧ ਸਰਕਾਰ ਦੀ ਸਖ਼ਤੀ:ਵਿਜੀਲੈਂਸ ਨੇ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਰਾਜਸਥਾਨ ਤੋਂ ਚੁੱਕਿਆ

ਰਹੇ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਕਾਰਡ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਪੁਲਿਸ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਉਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਨਾਬਾਲਿਗ ਸਕੂਲੀ ਵਿਦਿਆਰਥਣ ਦੇ ਖੁਦਕਸ਼ੀ ਮਾਮਲੇ ‘ਚ ਸਿੱਖਿਆ ਮੰਤਰੀ ਦਾ ਵੱਡਾ Action

Amritsar News: ਇੱਕ ਨਾਬਾਲਿਗ ਸਕੂਲ ਵਿਦਿਆਰਥਣ ਵੱਲੋਂ ਆਪਣੇ ਸਕੂਲ...

ਨਗਰ ਕੌਂਸਲ ਚੋਣਾਂ ਲਈ AAP ਦਾ ਵੱਡਾ ਦਾਅ! ਚਾਰ ਨਗਰ ਕੌਂਸਲਾਂ ਦੇ ਐਲਾਨੇ ਉਮੀਦਵਾਰ

Punjab News : ਪੰਜਾਬ ਦੀਆਂ ਨਗਰ ਕੌਂਸਲ ਚੋਣਾਂ ਨੂੰ...

Punjab News : AAP ਦਾ ਵੱਡਾ ਫੈਸਲਾ, ਰੌਬੀ ਕੰਗ ਨੂੰ ਮਿਲੀ ਨਵੀਂ ਜ਼ਿੰਮੇਵਾਰੀ

Punjab News : ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ...

प्रधानमंत्री के स्वच्छ भारत विजन को साकार करने में जुटें अधिकारी: मनोहर लाल

👉हरियाणा के शहरों को स्वच्छ, सुंदर और आधुनिक बनाने...