ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟਰੇਲੀਆ ਵਿਖੇ ਨਿੱਘਾ ਸਵਾਗਤ

Date:

spot_img

ਚੰਡੀਗੜ੍ਹ, 9 ਨਵੰਬਰ:ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਸਿਡਨੀ ਹਵਾਈ ਅੱਡੇ ’ਤੇ ਪਹੁੰਚਣ ’ਤੇ ਪੰਜਾਬੀ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਹ 3 ਨਵੰਬਰ ਤੋਂ 8 ਨਵੰਬਰ, 2024 ਤੱਕ ਕਰਵਾਈ ਗਈ 67ਵੀਂ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ ਦੀ ਸਾਲਾਨਾ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਆਸਟ੍ਰੇਲੀਆ ਗਏ ਹਨ।ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਸਪੀਕਰ ਰੌੜੀ ਨੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ’ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਪੰਜਾਬੀਆਂ ਨੇ ਆਪਣੀ ਸਖ਼ਤ ਮਿਹਨਤ ਅਤੇ ਸਫ਼ਲਤਾ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ।

ਇਹ ਵੀ ਪੜੋ੍ਅਰਵਿੰਦ ਕੇਜਰੀਵਾਲ ਨੇ ਹਲਕਾ ਚੱਬੇਵਾਲ ਦੇ ਲੋਕਾਂ ਨੂੰ ਕਿਹਾ, ਮੈਂ ਜੋ ਵੀ ਕਹਿੰਦਾ ਹਾਂ, ਹਰ ਹਾਲ ਵਿੱਚ ਪੂਰਾ ਕਰਦਾ ਹਾਂ

ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਵਾਸੀ ਭਾਰਤੀਆਂ ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਆਪਣੇ ਵਤਨ ਦੇ ਵਿਕਾਸ ਅਤੇ ਭਲਾਈ ਲਈ ਵਚਨਬੱਧ ਹਨ।ਸ. ਰੌੜੀ ਨੇ ਕਿਹਾ, ‘‘ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ’ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਪ੍ਰਵਾਸੀ ਭਾਰਤੀਆਂ ਦਾ ਸਮਰਪਣ ਅਤੇ ਸਹਿਯੋਗ ਅਹਿਮ ਭੂਮਿਕਾ ਨਿਭਾਉਂਦਾ ਹੈ।’’ ਉਨ੍ਹਾਂ ਨੇ ਆਪਣੇ ਭਾਈਚਾਰੇ ਦੀ ਭਲਾਈ ਅਤੇ ਪੰਜਾਬ ਦੇ ਵਿਸ਼ਵਵਿਆਪੀ ਅਕਸ ਨੂੰ ਹੋਰ ਉੱਚਾ ਚੁੱਕਣ ਲਈ ਪ੍ਰਵਾਸੀ ਪੰਜਾਬੀਆਂ ਦੇ ਅਟੁੱਟ ਸਮਰਥਨ ਅਤੇ ਨਿਰੰਤਰ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...