ਬਠਿੰਡਾ, 9 ਨਵੰਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਜਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਮੀਤ ਮਲਹੋਤਰਾ ਦੀ ਅਗਵਾਈ ਹੇਠ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸੈਮੀਨਾਰ ਸਥਾਨਕ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ ਵਿਖੇ ਲਗਾਇਆ ਗਿਆ। ਇਸ ਮੌਕੇ ਸੁਰੇਸ਼ ਕੁਮਾਰ ਗੋਇਲ ਸੀ.ਜੇ.ਐਮ—ਸਹਿਤ—ਸਕੱਤਰ ਵੱਲੋਂ ਸੰਬੋਧਨ ਕਰਦਿਆਂ ਕਿਹਾ ਕਿ ਸੰਵਿਧਾਨ ਦੀ 42 ਵੀਂ ਸੋਧ 1976 ਅਨੁਛੇਦ 39 ਏ ਤਹਿਤ ਮੁਫਤ ਕਾਨੂੰਨੀ ਸਹਾਇਤਾ ਨੂੰ ਰਾਜ ਦੀ ਨੀਤੀ ਦੇ ਨਿਰਦੇਸ਼ਕ ਸਿਧਾਂਤਾਂ ਚ ਸ਼ਾਮਲ ਕੀਤਾ ਗਿਆ,
ਵੱਡੀ ਖ਼ਬਰ: ਪੰਜਾਬ ਦੀਆਂ ਸਰਕਾਰੀ ਬੱਸਾਂ ’ਚ ਹੁਣ ‘1 ਨੰਬਰ’ ਸੀਟ ’ਤੇ ਨਹੀਂ ਬੈਠ ਸਕਣਗੇ ਕੰਡਕਟਰ
ਇਹਨਾਂ ਨੂੰ ਅਮਲੀ ਜਾਮਾ ਪਹਿਣਾਉਣ ਲਈ ਲੀਗਲ ਸਰਵਿਸ ਅਥਾਰਟੀ ਐਕਟ 1987 ਪਾਸ ਕੀਤਾ ਜੋ ਕਿ 9 ਨਵੰਬਰ 1995 ਨੂੰ ਪੂਰੇ ਮੁਲਕ ’ਚ ਲਾਗੂ ਹੋਇਆ ਗਿਆ ਇਸ ਤਹਿਤ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਹੋੰਦ ਚ ਆਈ ਅਤੇ ਰਾਜ ਪੱਧਰ ’ਤੇ ਕਾਨੂੰਨੀ ਸੇਵਾਂਵਾਂ ਅਥਾਰਟੀਆਂ ਦੀ ਸਥਾਪਨਾ ਕੀਤੀ ਗਈ ਤੇ ਹੇਠਲੇ ਪੱਧਰ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਤੇ ਤਾਲੁਕਾ ਲੀਗਲ ਸਰਵਿਸ ਕਮੇਟੀਆਂ ਬਣਾਈਆਂ ਗਈਆਂ। ਇਸ ਤੋਂ ਇਲਾਵਾ ਏਐੱਸਆਈ ਟਰੈਫਿਕ ਪੁਲਿਸ ਸ੍ਰੀ ਹਾਕਮ ਸਿੰਘ ਵੱਲੋ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ।ਇਸ ਮੌਕੇ ਰਾਕੇਸ਼ ਕੁਮਾਰ ਨਰੂਲਾ, ਸਮਾਜ ਸੇਵੀ, ਸੁਰੇਸ਼ ਕੁਮਾਰ ਗੌੜ੍ਹ, ਸਮਾਜ ਸੇਵੀ ਅਤੇ ਬਲਕਰਨ ਸਿੰਘ ਆਦਿ ਹਾਜ਼ਰ ਸਨ।