Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

90 Views

ਚੰਡੀਗੜ੍ਹ, 11 ਨਵੰਬਰ:ਅਮਰੀਕਾ ਦੌਰੇ ‘ਤੇ ਗਏ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਸਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ। ਬੀਤੇ ਦਿਨੀਂ ਗਦਰ ਮੈਮੋਰੀਅਲ ਹਾਲ, ਸਾਨ ਫਰਾਂਸਿਸਕੋ ਵਿਖੇ ਕੌਂਸਲੇਟ ਜਨਰਲ ਆਫ ਇੰਡੀਆ, ਸਾਨ ਫਰਾਂਸਿਸਕੋ ਵੱਲੋਂ ਕੀਤੇ ਗਏ ਸਨਮਾਨ ਸਮਾਰੋਹ ਮੌਕੇ ਕੌਂਸਲੇਟ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦਯੋਗ ਵਿਭਾਗ ਇੱਕ ਸਿੰਗਲ ਵਿੰਡੋ ਸਿਸਟਮ ਰਾਹੀਂ ਪੰਜਾਬ ‘ਚ ਨਿਵੇਸ਼ ਸਬੰਧੀ ਸੇਵਾਵਾਂ ਦੇ ਰਿਹਾ ਹੈ।

ਇਹ ਵੀ ਪੜ੍ਹੋਜਸਟਿਸ ਸੰਜੀਵ ਖੰਨਾ ਨੂੰ ਦੇਸ ਦੇ 51ਵੇਂ ਚੀਫ਼ ਜਸਟਿਸ ਵਜੋਂ ਰਾਸ਼ਟਰਪਤੀ ਨੇ ਚੁਕਵਾਈ ਸਹੁੰ

ਉਨ੍ਹਾਂ ਕਿਹਾ ਪੰਜਾਬ ਨਿਵੇਸ਼ ਲਈ ਬਹੁਤ ਹੀ ਸਾਜਗਾਰ ਮਾਹੌਲ ਵਾਲਾ ਸੂਬਾ ਹੈ, ਜਿੱਥੇ ਇੱਕੋ ਛੱਤ ਥੱਲੇ ਉਦਯੋਗਾਂ ਸਬੰਧੀ ਸਮੁੱਚੀਆਂ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਐਨ.ਆਰ.ਆਈਜ਼ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਇੱਕ ਵਿਸ਼ੇਸ਼ ਪ੍ਰਣਾਲੀ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਹੈ।ਸ. ਸੰਧਵਾਂ ਨੇ ਕਿਹਾ ਕਿ ਪੰਜਾਬੀ ਭਾਵੇਂ ਦੁਨੀਆਂ ਦੇ ਕਿਸੇ ਵੀ ਦੇਸ਼ ‘ਚ ਵਸਦੇ ਹੋਣ, ਪੰਜਾਬ ਪ੍ਰਤੀ ਦਰਦ ਤੇ ਅਪਣੱਤ ਉਨ੍ਹਾਂ ਦੇ ਦਿਲ ‘ਚ ਹਮੇਸ਼ਾ ਮੌਜੂਦ ਰਹਿੰਦਾ ਹੈ।

ਇਹ ਵੀ ਪੜ੍ਹੋਬਠਿੰਡਾ ਦੇ ਡੀਸੀ ਦਾ ਅਹਿਮ ਐਲਾਨ: ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤੀ ਜਾਵੇਗੀ 5 ਲੱਖ ਰੁਪਏ ਦੀ ਵਿਸ਼ੇਸ ਗਰਾਂਟ

ਉਨ੍ਹਾਂ ਐਨ.ਆਰ.ਆਈਜ਼ ਨੂੰ ਪੰਜਾਬ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਪਣੀ ਵਿਰਾਸਤ ਅਤੇ ਆਪਣਾ ਭਾਈਚਾਰਾ ਕਦੇ ਵੀ ਵਿਸਾਰਿਆ ਜਾ ਸਕਦਾ ਅਤੇ ਪੰਜਾਬੀ ਆਪਸੀ ਭਾਈਚਾਰੇ ਲਈ ਦੁਨੀਆਂ ਭਰ ‘ਚ ਮਸ਼ਹੂਰ ਵੀ ਹਨ।ਇਸ ਮੌਕੇ ਕੌਂਸਲ ਜਨਰਲ ਡਾ. ਸ਼੍ਰੀਕਰ ਰੈਡੀ, ਡਿਪਟੀ ਕੌਂਸਲ ਜਨਰਲ ਸ੍ਰੀ ਅਧਲੱਖਾ, ਸ੍ਰੀ ਪਾਲ ਸਹੋਤਾ, ਡਾ. ਰਮੇਸ਼ ਯਾਪਰਾ, ਡਾ. ਹਰਮੇਸ਼ ਕੁਮਾਰ, ਸ੍ਰੀ ਜਸਪ੍ਰੀਤ ਸਿੰਘ ਅਟਾਰਨੀ ਐਟ ਲਾਅ, ਸ੍ਰੀ ਗੁਲਵਿੰਦਰ ਗਿੱਲ ਅਤੇ ਸ੍ਰੀ ਗੁਰਦੀਪ ਸਿੰਘ ਗਿੱਲ ਸਮੇਤ ਹੋਰਾਂ ਸਖਸ਼ੀਅਤਾਂ ਨੇ ਵੀ ਆਪਣੇ ਵਿਚਾਰ ਰੱਖੇ।

 

Related posts

ਪੰਜਾਬ ਦੇ ਜੇਲ੍ਹ ਵਿਭਾਗ ਵਿਚ ਵੱਡੀ ਪੱਧਰ ’ਤੇ ਰੱਦੋ-ਬਦਲ, 33 ਅਧਿਕਾਰੀ ਕੀਤੇ ਇੱਧਰੋ-ਉਧਰ

punjabusernewssite

ਕਿਸਾਨ ਸ਼ੁਭਕਰਨ ਸਿੰਘ ਦੇ ਭੋਗ ਸਮਾਗਮ ਦੌਰਾਨ ਚੜ੍ਹਾਏ ਗਏ ਪੈਸਿਆਂ ‘ਚੋ ਕਿਸਾਨਾਂ ਨੇ ਮੰਗਿਆ ਹਿੱਸਾ?

punjabusernewssite

ਮੀਤ ਹੇਅਰ ਵੱਲੋਂ ਊਰਜਾ ਸੰਭਾਲ ਉਪਾਵਾਂ ਨੂੰ ਅਪਣਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ

punjabusernewssite