ਪੰਜਾਬ ’ਚ ਨਗਰ ਨਿਗਮਾਂ ਤੇ ਕੋਂਸਲਾਂ ਦੀਆਂ ਢਾਈ ਮਹੀਨਿਆਂ ’ਚ ਹੋਣਗੀਆਂ ਚੋਣਾਂ! ਸੁਪਰੀਮ ਕੋਰਟ ਨੇ ਦਿੱਤਾ ਫੈਸਲਾ

0
95
Supreme court
+2

ਨਵੀਂ ਦਿੱਲੀ, 11 ਨਵੰਬਰ: ਪੰਜਾਬ ਦੇ ਵਿਚ ਪਿਛਲੇ ਢਾਈ ਸਾਲਾਂ ਤੋਂ ਲਮਕ ਰਹੀਆਂ ਚਾਰ ਨਗਰ ਨਿਗਮਾਂ ਤੇ 42 ਦੇ ਕਰੀਬ ਨਗਰ ਕੋਂਸਲਾਂ ਦੀਆਂ ਚੋਣਾਂ ਅਗਲੇ ਢਾਈ ਮਹੀਨਿਆਂ ਵਿਚ ਹੋ ਸਕਦੀਆਂ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 10 ਦਿਨਾਂ ‘ਚ ਚੋਣ ਪ੍ਰੀਕ੍ਰਿਆ ਸ਼ੁਰੂ ਕਰਨ ਦੇ ਦਿੱਤੇ ਆਦੇਸ਼ਾਂ ਵਿਰੁਧ ਸੁਪਰੀਮ ਕੋਰਟ ਪੁੱਜੀ ਪੰਜਾਬ ਸਰਕਾਰ ਨੂੰ ਥੋੜੀ ਰਾਹਤ ਦਿੰਦਿਆਂ ਸਰਬਉੱਚ ਅਦਾਲਤ ਨੇ 15 ਦਿਨਾਂ ਵਿਚ ਚੋਣਾਂ ਸਬੰਧੀ ਕਾਰਵਾਈ ਸ਼ੁਰੂ ਕਰਨ ਅਤੇ ਉਸਦੇ ਅਗਲੇ 8 ਹਫ਼ਤਿਆਂ ’ਚ ਚੋਣਾਂ ਦੀ ਪ੍ਰਕ੍ਰਿਆ ਮੁਕੰਮਲ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਇੰਨ੍ਹਾਂ ਹੁਕਮਾਂ ਤੋਂ ਬਾਅਦ ਪੰਜਾਬ ’ਚ ਮੁੜ ਜਨਵਰੀ ਮਹੀਨੇ ’ਚ ਹੋਰ ਚੋਣਾਂ ਹੋਣ ਦੀ ਉਮੀਦ ਬੱਝ ਗਈ ਹੈ।

ਇਹ ਵੀ ਪੜ੍ਹੋਆਲ ਇੰਡੀਆ ਪੁਲਿਸ ਡਿਊਟੀ ਮੀਟ ’ਚ ਪੰਜਾਬ ਪੁਲਿਸ ਦੀ ਬੱਲੇ-ਬੱਲੇ, ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ

ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਲੰਘੀ 19 ਅਕਤੂਬਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਤੇ ਕੌਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਪ੍ਰੰਤੂ ਹਾਲੇ ਤੱਕ ਸਥਾਨਕ ਸੰਸਥਾਵਾਂ ਦੀ ਵਾਰਡਬੰਦੀ ਨਾ ਹੋਣ ਕਾਰਨ ਸਰਕਾਰ ਨੇ ਚੋਣਾਂ ਕਰਵਾਉਣ ਸਬੰਧੀ ਦਿੱਕਤਾਂ ਦਾ ਦਾਅਵਾ ਕੀਤਾ ਸੀ। ਜਿਸ ਕਾਰਨ ਇਹ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸਤੋਂ ਬਾਅਦ ਮੁੜ ਹਾਈਕੋਰਟ ਨੇ ਸੁਣਵਾਈ ਕਰਦਿਆਂ ਸਰਕਾਰ ਨੂੰ 10 ਦਿਨਾਂ ਦੇ ਅੰਦਰ ਕੋਈ ਫੈਸਲਾ ਲੈਣ ਲਈ ਕਿਹਾ ਸੀ ਜਿਸਦੇ ਵਿਰੁਧ ਸਰਕਾਰ ਸੁਪਰੀਮ ਕੋਰਟ ਚਲੀ ਗਈ ਸੀ। ਜਿਕਰਯੋਗ ਹੈ ਕਿ ਫਗਵਾੜਾ, ਜਲੰਧਰ,ਲੁਧਿਆਣਾ ,ਅੰਮ੍ਰਿਤਸਰ ਅਤੇ ਪਟਿਆਲਾ ਨਗਰ ਨਿਗਮਾਂ ਤੋਂ ਇਲਾਵਾ ਸੂਬੇ ਦੀਆਂ ਕਰੀਬ 42 ਨਗਰ ਕੌਂਸਲਾਂ ਦੀਆਂ ਚੋਣਾਂ ਬਕਾਇਆ ਹਨ।

 

+2

LEAVE A REPLY

Please enter your comment!
Please enter your name here