ਬਠਿੰਡਾ, 12 ਨਵੰਬਰ: ਪਿਛਲੇ ਕਈ ਦਿਨਾਂ ਤੋਂ ਝੋਨੇ ਦੀ ਖ਼ਰੀਦ ਤੇ ਮੰਡੀਆਂ ਵਿਚੋਂ ਚੁਕਾਈ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਦੀ ਅਨਾਜ ਮੰਡੀ ਵਿੱਚ ਪੁਲਿਸ ਤੇ ਕਿਸਾਨਾਂ ਵਿਚਕਾਰ ਹੋਈ ਤਿੱਖੀ ਝੜਪ ਤੋਂ ਬਾਅਦ ਹੁਣ ਪੁਲਿਸ ਨੇ ਅੱਧੀ ਦਰਜ਼ਨ ਵੱਡੇ ਕਿਸਾਨ ਆਗੂਆਂ ਸਹਿਤ ਦਰਜ਼ਨਾਂ ਕਿਸਾਨਾਂ ਵਿਰੁਧ ਪਰਚਾ ਦਰਜ਼ ਕਰ ਲਿਆ ਹੈ। ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਕਿਸਾਨ ਜਥੇਬੰਦੀ ਉਗਰਾਹਾ ਨੇ ਵੱਡੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਪੁਲਿਸ ਨੇ ਵੀ ਦਰਜਨਾਂ ਤਸਵੀਰਾਂ ਜਾਰੀ ਕਰਕੇ ਕਿਸਾਨਾਂ ਉਪਰ ਗੱਡੀਆਂ ਭੰਨਣ ਅਤੇ ਪੁਲਿਸ ਮੁਲਾਜਮਾਂ ਨੂੰ ਜਖ਼ਮੀ ਕਰਨ ਦਾ ਦਾਅਵਾ ਕੀਤਾ ਹੈ। ਬੀਤੀ ਰਾਤ ਹੋਈ ਝੜਪ ਵਿਚ ਕਈ ਕਿਸਾਨ ਵੀ ਜਖ਼ਮੀ ਹੋ ਗਏ ਸਨ। ਫ਼ਿਲਹਾਲ ਦੋਨਾਂ ਹੀ ਧਿਰਾਂ ਦੇ ਜਖ਼ਮੀ ਬੰਦੇ ਹਸਪਤਾਲਾਂ ਵਿਚ ਦਾਖ਼ਲ ਹਨ।
ਅੱਧੀ ਰਾਤ ਨੂੰ ਪੁਲਿਸ ਤੇ ਬਦਮਾਸ਼ ’ਚ ਚੱਲੀਆਂ ਗੋ+ਲੀਆਂ, ਮੁਕਾਬਲੇ ਤੋਂ ਬਾਅਦ ਕਾਬੂ
ਕਿਸਾਨ ਆਗੂਆਂ ਨੇ ਇਹ ਘਟਨਾ ਵਾਪਰਨ ਤੋਂ ਪਹਿਲਾਂ ਦੋਸ਼ ਲਗਾਏ ਸਨ ਕਿ ਮੰਡੀ ਵਿਚ ਉਨ੍ਹਾਂ ਦੀ ਫਸਲ ਉਪਰ ਦੋ ਕਿਲੋ ਪ੍ਰਤੀ ਕੁਇੰਟਲ ਕੱਟ ਲਗਾਇਆ ਜਾ ਰਿਹਾ। ਮਾਮਲੇ ਦਾ ਪਤਾ ਲੱਗਦੇ ਹੀ ਪਨਗਰੇਨ ਦਾ ਇੰਸਪੈਕਟਰ ਰਾਜਵੀਰ ਸਿੰਘ ਅਤੇ ਪਨਸਪ ਦੇ ਇੰਸਪੈਕਟਰ ਨਵਦੀਪ ਸਿੰਘ ਪੁੱਜੇ ਪ੍ਰੰਤੂ ਕਿਸਾਨਾਂ ਨੇ ਖਰੀਦ ਇੰਸਪੈਕਟਰਾਂ ਨੂੰ ਝੋਨੇ ਦੀ ਬੋਲੀ ਲਾਉਣ ਲਈ ਕਿਹਾ ਗਿਆ। ਪਰੰਤੂ ਬੋਲੀ ਨਾ ਲੱਗਣ ਕਾਰਨ ਕਿਸਾਨਾਂ ਨੇ ਖਰੀਦ ਇੰਸਪੈਕਟਰਾਂ ਦਾ ਘਿਰਾਓ ਕਰ ਲਿਆ, ਜਿਸਤੋਂ ਬਾਅਦ ਕਿਸਾਨਾਂ ਨਾਲ ਗੱਲਬਾਤ ਕਰਨ ਪੁੱਜੇ ਨਾਇਬ ਤਹਿਸੀਲਦਾਰ ਵਿਪਨ ਕੁਮਾਰ ਵੀ ਉਥੇ ਪੁੱਜੇ। ਇਸ ਦੌਰਾਨ ਦੋਨਾਂ ਧਿਰਾਂ ਵਿਚਕਾਰ ਸਹਿਮਤੀ ਨਾ ਬਣਨ ‘ਤੇ ਐਸ.ਪੀ ਨਰਿੰਦਰ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਫ਼ੋਰਸ ਪੁੱਜੀ ਤੇ ਖਰੀਦ ਇੰਸਪੈਕਟਰਾਂ ਨੂੰ ਬਾਹਰ ਕੱਢਣ ਦਾ ਯਤਨ ਕੀਤਾ, ਜਿਸ ਦੌਰਾਨ ਦੋਨਾਂ ਧਿਰਾਂ ਵਿਚਕਾਰ ਤਕਰਾਰ ਹੋ ਗਿਆ।
ਭੁੱਕੀ ਤੇ ਅਫ਼ੀਮ ਦੇ ਠੇਕੇ ਖੋਲਣ ਦੇ ਹੱਕ ਵਿਚ ਮੁੜ ਡਟੇ ਰਵਨੀਤ ਬਿੱਟੂ
ਇਸ ਦੌਰਾਨ ਕਿਸਾਨਾਂ ਨੇ ਦੋਸ਼ ਲਾਇਆ ਕਿ ਪੁਲਿਸ ਨੇ ਨਿਹੱਥੇ ਕਿਸਾਨਾਂ ਨੂੰ ਡਾਂਗਾ ਨਾਲ ਕੁੱਟਣਾ ਸ਼ੁਰੂ ਕਰ ਦਿੱਤੇ ਕਈ ਕਿਸਾਨ ਇਸ ਘਟਨਾ ਵਿਚ ਲਹੂੁ ਲੁਹਾਣ ਹੋ ਗਏ। ਜਦੋਂਕਿ ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਜਦ ਖਰੀਦ ਇੰਸਪੈਕਟਰ ਨੂੰ ਛੁਡਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਕਿਸਾਨਾਂ ਨੇ ਪੁਲਿਸ ਦੀਆਂ ਗੱਡੀਆਂ ’ਤੇ ਹਮਲਾ ਕਰ ਦਿੱਤਾ। ਬੀਕੇਯੂ ਉਗਰਾਹਾਂ ਦੇ ਜਿਲ੍ਹਾ ਸ਼ੰਗਾਰਾ ਸਿੰਘ ਮਾਨ ਨੇ ਪਲਿਸ ਦੇ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਤੇ ਪ੍ਰਸ਼ਾਸਨ ਕਿਸਾਨ ਹਿਮਾਇਤੀ ਹੋਣ ਦਾ ਦਾਅਵਾ ਕਰਦੇ ਹਨ ਪ੍ਰੰਤੂ ਦੂਜੇ ਪਾਸੇ ਕਿਸਾਨਾਂ ਉਪਰ ਡਾਂਗਾ ਵਰਾਈਆਂ ਜਾ ਰਹੀਆਂ ਹਨ।
Share the post "ਬਠਿੰਡਾ ਦੇ ਰਾਏ ਕੇ ਕਲਾਂ ਦੀ ਮੰਡੀ ’ਚ ਤਿੱਖੀ ਝੜਪ ਤੋਂ ਬਾਅਦ ਦਰਜ਼ਨਾਂ ਕਿਸਾਨਾਂ ਵਿਰੁਧ ਪਰਚਾ ਦਰਜ਼"