ਦਰਜ਼ ਕੇਸ ਤੁਰੰਤ ਵਾਪਸ ਲੈਣ ਦੀ ਕੀਤੀ ਮੰਗ
ਬਠਿੰਡਾ, 12 ਨਵੰਬਰ : ਬੀਤੀ ਦੇਰ ਸ਼ਾਮ ਕਿਸਾਨਾਂ ਉਪਰ ਪੁਲਿਸ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰਾਏਕੇ ਕਲਾਂ ਦੀ ਦਾਣਾ ਮੰਡੀ ਵਿੱਚ ਗੁੱਸੇ ਅਤੇ ਰੋਹ ਭਰਪੂਰ ਰੈਲੀ ਕਰਦਿਆਂ ਪਿੰਡ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਦਾਣਾ ਮੰਡੀ ਵਿੱਚ ਪਏ ਝੋਨੇ ਦੀ ਬੋਲੀ ਨਾ ਲਗਾਈ ਤਾਂ ਤਿੱਖਾ ਐਕਸ਼ਨ ਕੀਤਾ ਜਾਵੇਗਾ। ਇਸ ਦੌਰਾਨ ਖਰੀਦ ਅਧਿਕਾਰੀਆਂ ਦੀ ਅਗਵਾਈ ਹੇਠ ਦਾਣਾ ਮੰਡੀ ਚ ਪਿਆ 20 % ਨਮੀ ਤੱਕ 14000 ਗੱਟਾ ਝੋਨੇ ਦੀ ਖਰੀਦ ਕੀਤੀ ਗਈ ਤੇ ਨਾਲ ਹੀ ਪ੍ਰਸ਼ਾਸਨ ਵੱਲੋਂ ਕਿਸਾਨਾਂ ਦਾ ਖੋਹਿਆ ਹੋਇਆ ਸਮਾਨ ਵਾਪਸ ਕਰ ਦਿੱਤਾ ਗਿਆ, ਜਿਸਤੋਂ ਬਾਅਦ ਕਿਸਾਨਾਂ ਨੇ ਰਾਏਕੇ ਕਲਾਂ ਦੀ ਮੰਡੀ ਵਿੱਚ ਚੱਲ ਰਿਹਾ ਸੰਘਰਸ਼ ਸਮਾਪਤ ਕਰ ਦਿੱਤਾ।
ਇਹ ਵੀ ਪੜ੍ਹੋਝੋਨੇ ਦੀ ਖਰੀਦ ਤੇ ਚੁਕਾਈ ’ਚ ਆਈ ਤੇਜ਼ੀ : ਡਿਪਟੀ ਕਮਿਸ਼ਨਰ
ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਜਿਲਾ ਆਗੂ ਬਸੰਤ ਸਿੰਘ ਕੋਠਾ ਗੁਰੂ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ,ਕਰਮਜੀਤ ਕੌਰ ਲਹਿਰਾ ਖਾਨਾ,ਮਾਲਣ ਕੌਰ ਕੋਠਾ ਗੁਰੂ ਅਤੇ ਬਲਾਕ ਸੰਗਤ ਦੇ ਆਗੂ ਰਾਮ ਸਿੰਘ ਕੋਟਗੁਰੂ ਅਤੇ ਅਜੈਪਾਲ ਸਿੰਘ ਘੁੱਦਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਦੀ ਸਰਕਾਰ ਵੱਲੋਂ ਫਸਲਾਂ ਦੀ ਖਰੀਦ ਤੋਂ ਭੱਜਣ ਦੀ ਨੀਤੀ ਤਹਿਤ ਝੋਨੇ ਵਿੱਚ ਨਮੀ ਦੀ ਮਾਤਰਾ 17% ਤੋਂ ਵੱਧ ਕਹਿ ਕੇ ਖਰੀਦਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਸੈਲਰ ਮਾਲਕਾਂ ਵੱਲੋਂ ਵੀ ਅਜਿਹਾ ਬਹਾਨਾ ਤਹਿਤ ਝੋਨਾ ਕਾਟ ਤੇ ਖਰੀਦ ਕੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋਪੰਜਾਬ ਪੁਲਿਸ ਨੇ ਲੰਮਾ ਪਾ-ਪਾ ਕੇ ਕੁੱਟਿਆ ਇਹ ਨਕਲੀ ਮੁੱਖ ਮੰਤਰੀ, ਵੀਡੀਓ ਵਾਈਰਲ
ਉਹਨਾਂ ਕਿਹਾ ਕਿ ਜੇਕਰ ਝੋਨਾ ਮਾਪਦੰਡਾਂ ਅਨੁਸਾਰ ਨਹੀਂ ਆ ਰਿਹਾ ਤਾਂ ਸੈਲਰਾਂ ਚ ਖਰੀਦ ਕੇ ਰੱਖੇ ਝੋਨੇ ਦੀ ਨਮੀ ਚੈੱਕ ਕੀਤੀ ਜਾਵੇ ਜਿੰਨੀ ਨਮੀ ਸੈਲਰ ਵਿੱਚ ਪਏ ਝੋਨੇ ਦੀ ਹੈ ਉਸ ਦੇ ਆਧਾਰ ਤੇ ਉਹਨੀ ਹੀ ਨਮੀ ਵਾਲਾ ਝੋਨਾ ਮੰਡੀਆਂ ਵਿੱਚੋਂ ਖਰੀਦਿਆ ਅਤੇ ਚੁੱਕਿਆ ਜਾਵੇ ਕਿਉਂਕਿ ਸੈਲਰ ਮਾਲਕਾਂ ਵੱਲੋਂ ਵੱਧ ਨਮੀ ਵਾਲਾ ਝੋਨਾ ਕਾਟ ਤੇ ਲੈ ਕੇ ਸੈਲਰਾਂ ਚ ਰੱਖਿਆ ਜਾ ਰਿਹਾ ਹੈ। ਉਹਨਾਂ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਹ ਕਿਸਾਨਾਂ ਦੀ ਧੀਆਂ ਪੁੱਤਾਂ ਵਾਂਗੂ ਪਾਲੀ ਝੋਨੇ ਦੀ ਫਸਲ ਦੀ ਲੁੱਟ ਡਾਂਗ ਦੇ ਜੋਰ ਤੇ ਕਰਾਉਣਾ ਚਾਹੁੰਦੀ ਹੈ । ਅੱਜ ਦੇ ਧਰਨੇ ਨੌਜਵਾਨ ਭਾਰਤ ਸਭਾ ਦੇ ਆਗੂ ਜਸਕਰਨ ਸਿੰਘ ਕੋਟਗੁਰੂ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਗੁਰਵਿੰਦਰ ਪੰਨੂ ਨੇ ਵੀ ਸੰਬੋਧਨ ਕੀਤਾ।
ਇਹ ਵੀ ਪੜ੍ਹੋਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ
ਅਖੀਰ ਚ ਸੂਬਾ ਆਗੂਆਂ ਝੰਡਾ ਸਿੰਘ ਜੇਠੂਕੇ ਤੇ ਸ਼ਿੰਗਾਰਾ ਸਿੰਘ ਮਾਨ ਨੇ ਐਲਾਨ ਕੀਤਾ ਕਿ 13 ਨਵੰਬਰ ਸ਼ਾਮ ਤੋਂ ਟੌਲ ਫਰੀ ਮੋਰਚੇ ਖਤਮ ਕਰਕੇ 14 ਤੋਂ ਝੋਨੇ ਦੀ ਖਰੀਦ ’ਚ ਅੜਿੱਕਿਆਂ ਵਾਲੀਆਂ ਮੰਡੀਆਂ ਵਿੱਚ ਜ਼ੋਰਦਾਰ ਧਰਨੇ ਅਤੇ ਗਿੱਦੜਬਾਹਾ ਤੇ ਬਰਨਾਲਾ ਦੇ ਚੋਣ ਹਲਕਿਆਂ ਦੇ ਸ਼ਹਿਰਾਂ/ਪਿੰਡਾਂ ਵਿੱਚ ਵੋਟ ਪਾਰਟੀਆਂ ਵਿਰੁੱਧ ਜ਼ੋਰਦਾਰ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ।ਧਰਨੇ ਵਿੱਚ ਕਿਸਾਨ ਆਗੂ ਜਸਵੀਰ ਸਿੰਘ ਬੁਰਜ ਸੇਮਾ, ਨਛੱਤਰ ਸਿੰਘ ਢੱਡੇ, ਹਰਿੰਦਰ ਬਿੰਦੂ,ਹਰਪ੍ਰੀਤ ਸਿੰਘ ਚੱਠੇਵਾਲਾ, ਰਾਜਵਿੰਦਰ ਸਿੰਘ ਰਾਮ ਨਗਰ, ਬਲਦੇਵ ਸਿੰਘ ਚੌਕੇ, ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ, ਜਸਪਾਲ ਸਿੰਘ ਕੋਠਾ ਗੁਰੂ ਅਤੇ ਹਰਪ੍ਰੀਤ ਸਿੰਘ ਦੀਨਾ ਸਿਵੀਆਂ ਵੀ ਸ਼ਾਮਿਲ ਸਨ।
Share the post "ਕਿਸਾਨਾਂ ਵਿਰੁਧ ਪਰਚਾ ਦਰਜ਼ ਕਰਨ ਦੇ ਵਿਰੁਧ ਉਗਰਾਹਾ ਜਥੇਬੰਦੀ ਨੇ ਕੀਤੀ ਰੋਸ਼ ਰੈਲੀ"