ਸ੍ਰੀ ਮੁਕਤਸਰ ਸਾਹਿਬ, 14 ਨਵੰਬਰ: ਹਾੜ੍ਹੀ ਸੀਜ਼ਨ ਦੀਆਂ ਫਸਲਾਂ ਦੀ ਬਿਜਾਈ ਸ਼ੁਰੂ ਹੋ ਗਈ ਹੈ ਅਤੇ ਕਿਸਾਨਾਂ ਵੱਲੋ ਕਣਕ ਦੀ ਫਸਲ ਲਈ ਡੀ.ਏ.ਪੀ. ਖਾਦ ਦੀ ਵਰਤੋਂ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਡੀ.ਏ.ਪੀ. ਖਾਦ ਦੀ ਉਪਲੱਭਧਤਾ ਲੱਗਭਗ 74 ਪ੍ਰਤੀਸ਼ਤ ਹੋ ਗਈ ਹੈ ਅਤੇ ਜ਼ਿਲ੍ਹੇ ਅੰਦਰ ਡੀ.ਏ.ਪੀ. ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨ ਵੀਰ ਡੀ.ਏ.ਪੀ. ਖਾਦ ਦੇ ਬਦਲਵੇ ਸਰੋਤ ਜਿਵੇ ਕਿ ਸਿੰਗਲ ਸੁਪਰ ਫਾਸਫੇਟ, ਡਬਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ ਅਤੇ ਐਨ.ਪੀ.ਕੇ. ਦੇ ਮਿਸ਼ਰਨ ਵੀ ਵਰਤ ਸਕਦੇ ਹਨ।
15ਵੀਂ ਹਰਿਆਣਾ ਵਿਧਾਨ ਸਭਾ ਦਾ ਪਹਿਲਾ ਸ਼ੈਸਨ ਸ਼ੁਰੂ, ਰਾਜਪਾਲ ਨੇ ਨਵਾਂ ਅਧਿਆਏ ਸ਼ੁਰੂ ਹੋਣ ਦਾ ਕੀਤਾ ਦਾਅਵਾ
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਖੇਤੀਬਾੜੀ ਅਧਿਕਾਰੀਆਂ ਵੱਲੋ ਸਮੇਂ-ਸਮੇਂ ‘ਤੇ ਟੀਮਾਂ ਦਾ ਗਠਨ ਕਰਕੇ ਇੱਕ ਮੁਹਿੰਮ ਦੇ ਤੌਰ ‘ਤੇ ਜ਼ਿਲ੍ਹੇ ਦੇ ਖਾਦ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸਹਾਇਕ ਕਮਿਸ਼ਨਰ ਸ੍ਰੀ ਪੁਨੀਤ ਸ਼ਰਮਾ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀਬਾੜੀ ਦੇ ਨੁਮਾਇੰਦਿਆਂ ਨਾਲ ਡੀ.ਏ.ਪੀ. ਖਾਦ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਖਾਦ ਦੀ ਵਿਕਰੀ ਪੱਕੇ ਬਿੱਲ ਰਾਹੀਂ ਹੀ ਕੀਤੀ ਜਾਵੇ ਅਤੇ ਖਾਦ ਨਾਲ ਕਿਸੇ ਤਰ੍ਹਾਂ ਦੀ ਕੋਈ ਅਣਚਾਹੀ ਵਸਤੂ ਕਿਸਾਨਾਂ ਨੂੰ ਨਾ ਦਿੱਤੀ ਜਾਵੇ।
ਕੁੱਲੜ ਪੀਜ਼ਾ ਵਾਲੇ ਵਿਵਾਦਤ ਜੋੜੇ ਨੂੰ ਮਿਲੀ ਪੰਜਾਬ ਪੁਲਿਸ ਦੀ ਸੁਰੱਖਿਆ
ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਗੁਰਨਾਮ ਸਿੰਘ ਨੇ ਸਮੂਹ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਖਾਦ ਦਾ ਭੰਡਾਰਨ ਨਾਂ ਕੀਤਾ ਜਾਵੇ ਅਤੇ ਲੋੜ ਅਨੁਸਾਰ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦਿੱਤੀ ਜਾਵੇ। ਜੇਕਰ ਕਿਸੇ ਖਾਦ ਵਿਕਰੇਤਾ ਦੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਵਿਰੁੱਧ ਖਾਦ ਕੰਟਰੋਲ ਹੁਕਮ 1985 ਤਹਿਤ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।ਉਨ੍ਹਾਂ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਡੀ.ਏ.ਪੀ. ਖਾਦ ਲੋੜ ਅਨੁਸਾਰ ਹੀ ਖਰੀਦ ਕੀਤੀ ਜਾਵੇ ਅਤੇ ਸਿਫਾਰਸ਼ਾਂ ਅਨੁਸਾਰ ਹੀ ਖਾਦ ਦੀ ਵਰਤੋ ਕੀਤੀ ਜਾਵੇ। ਜੇਕਰ ਕਿਸੇ ਕਿਸਾਨ ਨੂੰ ਇਸ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਦੀ ਹੈ ਤਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ ।
Share the post "ਜ਼ਿਲ੍ਹੇ ਅੰਦਰ ਡੀ.ਏ.ਪੀ. ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ"