Thursday, April 16, 2026
spot_img
spot_img

’ਆਪ’ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

Date:

spot_img

ਚੰਡੀਗੜ੍ਹ ਦਾ ਇਕ ਇੰਚ ਹਿੱਸਾ ਵੀ ਹਰਿਆਣਾ ਨੂੰ ਨਹੀਂ ਦੇਵਾਂਗੇ, ਇਸ ’ਤੇ ਸਿਰਫ਼ ਪੰਜਾਬ ਦਾ ਹੱਕ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 15 ਨਵੰਬਰ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪ ਕੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ ਕੰਪਲੈਕਸ ਬਣਾਉਣ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਦਰਜ ਕਰਵਾਇਆ। ਵਿੱਤ ਮੰਤਰੀ ਦੇ ਨਾਲ ਮੰਤਰੀ ਹਰਜੋਤ ਸਿੰਘ ਬੈਂਸ, ‘ਆਪ’ ਆਗੂ ਦੀਪਕ ਬਾਲੀ ਅਤੇ ਪਰਮਿੰਦਰ ਸਿੰਘ ਗੋਲਡੀ ਵੀ ਮੌਜੂਦ ਸਨ।ਗਵਰਨਰ ਹਾਊਸ ਦੇ ਬਾਹਰ ਮੀਡੀਆ ਨੂੰ ਸੰਬੋਧਿਤ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਦੇ ਹੱਕ ਲਈ ਬਹੁਤ ਮਹੱਤਵਪੂਰਨ ਹੈ।

ਇਹ ਵੀ ਪੜ੍ਹੋਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਪੂਰੀ ਤਰ੍ਹਾਂ ਸੂਬੇ ਨਾਲ ਸਬੰਧਿਤ ਹੈ। ਇਸ ਲਈ ’ਆਪ’ ਸਰਕਾਰ ਹਰਿਆਣਾ ਵਿਧਾਨ ਸਭਾ ਦੀ ਉਸਾਰੀ ਲਈ ਸ਼ਹਿਰ ਵਿੱਚ ਜ਼ਮੀਨ ਅਲਾਟ ਕਰਨ ਦੀ ਕਿਸੇ ਵੀ ਕੋਸ਼ਿਸ਼ ਦੀ ਸਖ਼ਤ ਵਿਰੋਧ ਕਰਦੀ ਹੈ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਕਿਸੇ ਹੋਰ ਸੂਬੇ ਨੂੰ ਇੱਥੇ ਵਿਧਾਨ ਸਭਾ ਬਣਾਉਣ ਦਾ ਅਧਿਕਾਰ ਨਹੀਂ ਹੈ।’’ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇ ਬਦਲੇ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਮੰਗੀ ਹੈ। ਇਹ ਤਜਵੀਜ਼ ਚੰਡੀਗੜ੍ਹ ਵਿੱਚ ਆਪਣਾ ਵਿਧਾਨ ਸਭਾ ਕੰਪਲੈਕਸ ਸਥਾਪਤ ਕਰਨ ਦੇ ਉਨ੍ਹਾਂ ਦੇ ਸਪੱਸ਼ਟ ਏਜੰਡੇ ਦਾ ਹਿੱਸਾ ਹੈ। ’ਆਪ’ ਇਸ ਕਦਮ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਚੰਡੀਗੜ੍ਹ ਦਾ ਇਕ ਇੰਚ ਵੀ ਹਰਿਆਣਾ ਨੂੰ ਨਹੀਂ ਜਾਣ ਦੇਵੇਗੀ।

ਇਹ ਵੀ ਪੜ੍ਹੋਵੱਡੀ ਸਫ਼ਲਤਾ: ਜਲੰਧਰ ਪੁਲਿਸ ਵੱਲੋਂ ਦੋ ਗੱਡੀਆਂ ’ਚ ਲੱਦੀ 14 ਕੁਇੰਟਲ ਭੁੱਕੀ ਬਰਾਮਦ, ਤਿੰਨ ਕਾਬੂ

ਚੀਮਾ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਚੰਡੀਗੜ੍ਹ ਬਾਰੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਅਸਫਲ ਰਹੀਆਂ ਹਨ। ਉਨ੍ਹਾਂ ਯਾਦ ਦਿਵਾਇਆ ਕਿ ਜਦੋਂ ਪੰਜਾਬ ਅਤੇ ਹਰਿਆਣਾ ਬਣੇ ਸਨ, ਤਾਂ ਇਹ ਸਪੱਸ਼ਟ ਤੌਰ ’ਤੇ ਕਿਹਾ ਗਿਆ ਸੀ ਕਿ ਹਰਿਆਣਾ ਆਪਣੀ ਰਾਜਧਾਨੀ ਪੰਚਕੂਲਾ ਵਿਚ ਸਥਾਪਿਤ ਕਰੇਗਾ, ਨਾ ਕਿ ਚੰਡੀਗੜ੍ਹ ਵਿੱਚ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰਿਆਣਾ ਨੂੰ ਆਪਣੀ ਵਿਧਾਨ ਸਭਾ ਪੰਚਕੂਲਾ ਵਿੱਚ ਬਣਾਉਣੀ ਚਾਹੀਦੀ ਹੈ।’ਆਪ’ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਇਸ ਮੁੱਦੇ ਨੂੰ ਪੂਰੀ ਗੰਭੀਰਤਾ ਅਤੇ ਵਚਨਬੱਧਤਾ ਨਾਲ ਅੱਗੇ ਵਧਾਉਣਾ ਜਾਰੀ ਰੱਖਣਗੇ, ਇਹ ਯਕੀਨੀ ਬਣਾਉਂਦੇ ਹੋਏ ਕਿ ਪੰਜਾਬ ਦੀ ਆਵਾਜ਼ ਉੱਚੀ ਅਤੇ ਸਪੱਸ਼ਟ ਸੁਣੀ ਜਾਵੇ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...

CM Bhagwant Mann ਅੱਜ ਬਟਾਲਾ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ !

Chandigarh News: CM Bhagwant Mann (ਮੁੱਖ ਮੰਤਰੀ ਭਗਵੰਤ ਮਾਨ)...

AAP MP Ashok Mittal ਦੇ 24 ਘੰਟਿਆਂ ਬਾਅਦ ED ਦੀ Raid ਸਮਾਪਤ

Jalandhar News: ED Raid on AAP MP Ashok Mittal;...