WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਅਪਰਾਧ ਜਗਤ

ਬਾਬਾ ਸਿੱਦੀਕੀ ਕਤਲ ਕੇਸ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਹੇਠ ਫਾਜ਼ਿਲਕਾ ਨਾਲ ਸਬੰਧਤ ਵਿਅਕਤੀ ਗ੍ਰਿਫ਼ਤਾਰ

23 Views

ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਆਕਾਸ਼ ਗਿੱਲ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ, ਜੋ ਸ਼ੂਟਰਾਂ ਨੂੰ ਲੌਜਿਟਿਕ ਸਹਾਇਤਾ ਕਰ ਰਿਹਾ ਸੀ ਪ੍ਰਦਾਨ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 16 ਨਵੰਬਰ:ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਬਾਬਾ ਸਿੱਦੀਕੀ ਕਤਲ ਕੇਸ ਨਾਲ ਸਬੰਧਤ ਫਾਜ਼ਿਲਕਾ ਸਥਿਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਮੁੰਬਈ ’ਚ ਬਾਬਾ ਸਿੱਦੀਕੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਫਾਜ਼ਿਲਕਾ ਦੇ ਪੱਕਾ ਚਿਸ਼ਤੀ ਦੇ ਵਸਨੀਕ ਆਕਾਸ਼ ਗਿੱਲ ਵਜੋਂ ਹੋਈ ਹੈ।ਡੀਜੀਪੀ ਪੰਜਾਬ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ, ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ, ਜੋ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਗਲੇਰੀ ਜਾਂਚ ਲਈ ਮੁੰਬਈ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋਮੁਹਾਲੀ ਦੇ ਕੁੰਬੜਾਂ ’ਚ ਪੰਜਾਬੀ ਨੌਜਵਾਨ ਦੇ ਕ+ਤਲ ਕਰਨ ਵਾਲੇ ਪ੍ਰਵਾਸੀ ਪੰਜਾਬ ਪਲਿਸ ਨੇ ਚੁੱਕੇ

ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ, ਬਾਬਾ ਸਿੱਦੀਕੀ ਕਤਲ ਕੇਸ ਵਿੱਚ ਮੁੰਬਈ ਪੁਲਿਸ ਨਾਲ ਨੇੜਿਓਂ ਤਾਲਮੇਲ ਜ਼ਰੀਏ ਕੰਮ ਕਰ ਰਹੀਆਂ ਹਨ ਅਤੇ ਚੱਲ ਰਹੀ ਜਾਂਚ ਦੌਰਾਨ ਇਸ ਕੇਸ ਵਿੱਚ ਮੁਲਜ਼ਮ ਆਕਾਸ਼ ਗਿੱਲ ਦੀ ਭੂਮਿਕਾ ਸਾਹਮਣੇ ਆਈ ਸੀ।ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਮੁੰਬਈ ਕ੍ਰਾਈਮ ਬ੍ਰਾਂਚ ਨਾਲ ਮਿਲ ਕੇ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਮੁਲਜ਼ਮ ਨੂੰ ਫਾਜ਼ਿਲਕਾ ਦੇ ਸੁਲੇਮਾਨਕੀ ਰੋਡ ਤੋਂ ਗ੍ਰਿਫਤਾਰ ਕਰ ਲਿਆ।

 

Related posts

ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ

punjabusernewssite

ਪੈਸਿਆਂ ਵਾਲਾ ਬੈਗ ਖੋਹ ਕੇ ਭੱਜੇ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰਕੇ ਲੋਕਾਂ ਨੇ ਚਾੜਿਆ ਕੁਟਾਪਾ

punjabusernewssite

ਪੋਲੀਟੈਕਨਿਕ ਕਾਲਜ਼ ਦੇ ਵਿਦਿਆਰਥੀਆਂ ਨੇ ਕੀਤੀ ਖ਼ੁਦ+ਕਸ਼ੀ

punjabusernewssite