WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਮੋਗਾ

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਵਿੱਤ ਮੰਤਰੀ ਹਰਪਾਲ ਸਿੰਘ

31 Views

ਢੁੱਡੀਕੇ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਜਲਦ ਤੋਂ ਜਲਦ ਜਾਰੀ ਕਰਨ ਦਾ ਐਲਾਨ
ਢੁੱਡੀਕੇ, 17 ਨਵੰਬਰ:ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 96 ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਸ਼ਿਰਕਤ ਕੀਤੀ ਜਦਕਿ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਵਾਈਸ ਚੇਅਰਮੈਨ ਸ੍ਰ. ਰਣਜੀਤ ਸਿੰਘ ਧੰਨਾ, ਸਕੱਤਰ ਰਾਜਜੰਗ ਸਿੰਘ, ਮੌਜੂਦਾ ਤੇ ਸਾਬਕਾ ਸਰਪੰਚ ਤੋਂ ਇਲਾਵਾ ਵਿਦਿਆਰਥੀ ਅਤੇ ਹੋਰ ਲੋਕ ਹਾਜ਼ਰ ਸਨ।ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ।

ਇਹ ਵੀ ਪੜ੍ਹੋਪਿੰਡ ਚੂਹੜੀਵਾਲਾ ਚਿਸ਼ਤੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਹੋਵੇਗਾ ਮੁਕੰਮਲ

ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ ‘ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ। ਪਿੰਡ ਵਾਸੀਆਂ ਅਤੇ ਪੰਚਾਇਤ ਦੀ ਮੰਗ ਪੂਰੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਨੇ ਪਿੰਡ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ। ਇਹਨਾਂ ਵਿਕਾਸ ਕੰਮਾਂ ਵਿੱਚ 4 ਨਵੇਂ ਪਾਰਕ ਸਮੇਤ ਜਿੰਮ ਲਈ 10 ਲੱਖ ਰੁਪਏ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਲਈ 10 ਲੱਖ ਰੁਪਏ, ਦੇਸ਼ ਭਗਤ ਸਪੋਰਟਸ ਕਲੱਬ ਲਈ 5 ਲੱਖ ਰੁਪਏ ਸ਼ਾਮਿਲ ਹਨ। ਇਸ ਤੋਂ ਇਲਾਵਾ ਪਿੰਡ ਲਈ ਵੇਸਟ ਮੈਨੇਜਮੈਂਟ ਟਰੀਟਮੈਂਟ ਪਲਾਂਟ ਲਗਾਉਣ ਦੀ ਮੰਗ ਵੀ ਮੰਤਰੀ ਨੇ ਤੁਰੰਤ ਪ੍ਰਭਾਵ ਨਾਲ ਸਵੀਕਾਰ ਕੀਤੀ।

ਇਹ ਵੀ ਪੜ੍ਹੋਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਇਸ ਮੌਕੇ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇਦੱਸਿਆ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਉਨਾਂ ਕਿਹਾ ਕਿ ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਨਾਲ ਅੱਜ ਦੀ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਕਾਇਮ ਕਰਨ ਦੀ ਪ੍ਰੇਰਨਾ ਮਿਲਦੀ ਹੈ।ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ , ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਹੋਰ ਹਾਜ਼ਰੀਨ ਨੇ ਲਾਲਾ ਜੀ ਦੀ ਬੁੱਤ ਉੱਤੇ ਪਹੁੰਚ ਕੇ ਉਨਾਂ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਉਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਉਨਾਂ ਲਾਇਬਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ। ਸਕੂਲਾਂ ਦੇ ਵਿਦਿਆਰਥੀਆਂ ਨੇ ਗੀਤ, ਗਰੁੱਪ ਸੌਂਗ ਆਦਿ ਵੰਨਗੀਆਂ ਪੇਸ਼ ਕੀਤੀਆਂ।ਇਸ ਉਪਰੰਤ ਉਨਾਂ ਨੇ ਪਿੰਡ ਦੇ ਹੀ ਬਾਕੀ ਸ਼ਹੀਦਾਂ ਦੀ ਯਾਦ ਵਿੱਚ ਬਣੇ ਸਮਾਰਕ ‘ਤੇ ਵੀ ਫੁੱਲ ਮਾਲਾਵਾਂ ਭੇਂਟ ਕੀਤੀਆਂ। ਅੰਤ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ।

 

Related posts

ਮੋਗਾ ਜ਼ਿਲ੍ਹੇ ਵਿਚ ਪੋਲੀੳ ਵੈਕਸੀਨ ਦੇ ਤੀਜੇ ਟੀਕੇ ਦੀ ਹੋਈ ਸ਼ੁਰੂਆਤ

punjabusernewssite

ਪੁਲਿਸ ਮੁਲਾਜਮਾਂ ’ਤੇ ਨੌਜਵਾਨ ਦਾ ਗਲਾ ਘੁੱਟ ਕੇ ਕ+ਤਲ ਕਰਨ ਦੇ ਦੋਸ਼ ਲਗਾਉਂਦਿਆਂ ਥਾਣੇ ਅੱਗੇ ਦਿੱਤਾ ਧਰਨਾ

punjabusernewssite

…’ਤੇ ਮੋਗਾ ਵਿਚ ਇੱਕ ਹੋਰ ਮਿਰਜ਼ਾ ਵੱਢਿਆ ਗਿਆ

punjabusernewssite