ਚੰਡੀਗੜ੍ਹ, 18 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਇੱਕ ਅਹਿਮ ਮੀਟਿੰਗ ਸੋਮਵਾਰ ਨੂੰ ਮੁੱਖ ਦਫ਼ਤਰ ਵਿਖੇ ਹੋਣ ਜਾ ਰਹੀ ਹੈ। ਇਸ ਮੀਟਿੰਗ ’ਤੇ ਪੰਜਾਬ ਦੇ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਕਿਉਂਕਿ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨਗੀ ਤੋਂ ਦਿੱਤੇ ਅਸਤੀਫ਼ੇ ਉਪਰ ਚਰਚਾ ਹੋਣੀ ਹੈ। ਚਰਚਾਵਾਂ ਮੁਤਾਬਕ ਵਰਕਿੰਗ ਕਮੇਟੀ ਸ: ਬਾਦਲ ਦੇ ਅਸਤੀਫ਼ੇ ਤੋਂ ਬਾਅਦ ਪੈਦਾ ਹੋਈ ਸਥਿਤੀ ’ਤੇ ਡੂੰਘਾਈ ਨਾਲ ਵਿਚਾਰ ਕਰੇਗੀ ਅਤੇ ਇੱਕ ਮਹੀਨੇ ਬਾਅਦ ਮੁੜ ਪੰਜ ਸਾਲਾਂ ਲਈ ਪ੍ਰਧਾਨ ਲਈ ਹੋਣ ਵਾਲੀ ਚੋਣ ਪ੍ਰਕ੍ਰਿਆ ਨੂੰ ਵੀ ਆਪਣੀ ਸਹਿਮਤੀ ਦੇਵੇਗੀ।
ਇਹ ਵੀ ਪੜ੍ਹੋਡੇਰਾ ਬਾਬਾ ਨਾਨਕ ਹਲਕੇ ’ਚ ਸਾਬਕਾ ਅਕਾਲੀ ਮੰਤਰੀ ਲੰਗਾਹ ਦੇ ਧੜੇ ਵੱਲੋਂ ਆਪ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ
ਦਸਣਾ ਬਣਦਾ ਹੈ ਕਿ ਪਾਰਟੀ ਦੇ ਸੰਵਿਧਾਨ ਮੁਤਾਬਕ 14 ਦਸੰਬਰ 2019 ਨੂੰ ਸੁਖਬੀਰ ਸਿੰਘ ਬਾਦਲ ਪੰਜ ਸਾਲਾਂ ਲਈ ਪਾਰਟੀ ਪ੍ਰਧਾਨ ਚੁਣੇ ਗਏ ਸਨ, ਜਿੰਨ੍ਹਾਂ ਦੀ ਮਿਆਦ ਹੁਣ ਇਸ 14 ਦਸੰਬਰ ਨੂੰ ਖ਼ਤਮ ਹੋਣ ਜਾ ਰਹੀ ਸੀ। ਪ੍ਰੰੰਤੂ ਕਿਹਾ ਜਾ ਰਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦੇਣ ਅਤੇ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਗਾਤਾਰ ਉਠਾਈ ਜਾ ਰਹੀ ਮੰਗ ਦੇ ਚੱਲਦਿਆਂ ਸੁਖਬੀਰ ਬਾਦਲ ਵੱਲੋਂ ਅਸਤੀਫ਼ੇ ਦਾ ਐਲਾਨ ਕਰਕੇ ਮਾਮਲੇ ਨੂੰ ਠੰਢਾ ਕਰਨ ਦਾ ਯਤਨ ਕੀਤਾ ਗਿਆ।
ਇਹ ਵੀ ਪੜ੍ਹੋਮਾਨਸਾ ਦੀ ਧੀ ਨੇ ਕਨੇਡਾ ਦੀ ਫੈਡਰਲ ਪੁਲੀਸ ਅਫ਼ਸਰ ਬਣਕੇ ਮਾਪਿਆਂ ਦੇ ਨਾਂ ਚਮਕਾਇਆ
ਲਗਾਤਾਰ ਇਸ ਗੱਲ ਨੂੰ ਲੈ ਕੇ ਸ਼ੰਕੇ ਅਤੇ ਚਰਚਾਵਾਂ ਦਾ ਬਜ਼ਾਰ ਗਰਮ ਹੈ ਕਿ ਮੌਜੂਦਾ ਸਮੇਂ ਪਾਰਟੀ ਦੇ ਅੰਦਰ ਕਿਸੇ ਵੀ ਹੋਰ ਆਗੂ ਦੇ ਸੁਖਬੀਰ ਬਾਦਲ ਦੇ ਮੁਕਾਬਲੇ ਚੋਣ ਲੜਣ ਦੀ ਸੰਭਾਵਨਾ ਬਹੁਤ ਹੀ ਘੱਟ ਹੈ ਅਤੇ 14 ਦਸੰਬਰ ਨੂੂੰ ਉਨ੍ਹਾਂ ਨੂੰ ਹੀ ਮੁੜ ਅਗਲੇ ਪੰਜ ਸਾਲਾਂ ਲਈ ਪ੍ਰਧਾਨ ਚੂਣ ਲਿਆ ਜਾਵੇਗਾ। ਇਸਦਾ ਇਸ਼ਾਰਾ ਅਸਤੀਫ਼ੇ ਦੇਣ ਤੋਂ ਬਾਅਦ ਪਾਰਟੀ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਵੱਲੋਂ ਦਿੱਤੇ ਬਿਆਨ ਵਿਚੋਂਵੀ ਸਾਫ਼ ਝਲਕਦਾ ਹੈ। ਗੌਰਤਲਬ ਹੈ ਕਿ ਸ਼੍ਰੋਮਣੀ ਅਕਾਲੀ ਦਲ 1992 ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਵਿਚ 20 ਨਵੰਬਰ ਨੂੰ ਹੌਣ ਜਾ ਰਹੀਆਂ ਚੋਣਾਂ ਵੀ ਨਹੀਂ ਲੜ ਰਿਹਾ।
Share the post "ਅਹਿਮ ਮੀਟਿੰਗ: ਸੁਖਬੀਰ ਬਾਦਲ ਦੇ ਅਸਤੀਫ਼ੇ ’ਤੇ ਅੱਜ ਵਿਚਾਰ ਕਰੇਗੀ ਅਕਾਲੀ ਦਲ ਦੀ ਵਰਕਿੰਗ ਕਮੇਟੀ"