ਚੰਡੀਗੜ੍ਹ, 18 ਨਵੰਬਰ: ਦੋ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਵਾਲੇ ਸੁਖਬੀਰ ਸਿੰਘ ਬਾਦਲ ਦੇ ਮੁੱਦੇ ’ਤੇ ਅੱਜ ਪਾਰਟੀ ਦੀ ਹੋਈ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਵਿਚ ਕਈ ਮਹੱਤਵਪੂਰਨ ਫੈਸਲੇ ਲਏ ਗਏ। ਹਾਲਾਂਕਿ ਸੁਖਬੀਰ ਦਾ ਅਸਤੀਫ਼ਾ ਰੱਦ ਕਰਨ ਜਾਂ ਸਵੀਕਾਰ ਕਰਨ ’ਤੇ ਫੈਸਲਿਆਂ ਟਾਲਦਿਆਂ ਪਹਿਲਾਂ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜ਼ਾਂ ਅਤੇ ਸ਼੍ਰੋਮਣੀ ਕਮੇਟੀ ਮੈਬਰਾਂ ਤੋਂ ਇਲਾਵਾ ਅਲੱਗ ਅਲੱਗ ਵਿੰਗਾਂ ਤੋਂ ਰਾਏ ਲੈਣ ਦਾ ਫੈਸਲਾ ਕੀਤਾ ਗਿਆ।
ਇਹ ਵੀ ਪੜ੍ਹੋਕੇਂਦਰ ਵੱਲੋਂ ਪੰਜਾਬ ਦੇ ਦੋ ਮਹੱਤਵਪੂਰਨ ਸ਼ਹਿਰਾਂ ਨੂੰ ਰੇਲ ਮਾਰਗ ਰਾਹੀਂ ਜੋੜਣ ਲਈ ਸਰਵੇ ਨੂੰ ਮਿਲੀ ਮੰਨਜੂਰੀ
ਕਰੀਬ ਤਿੰਨ ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ ਹੋਈ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਦਸਿਆ ਕਿ ਹੋਰਨਾਂ ਮੁੱਦਿਆਂ ਤੋਂ ਇਲਾਵਾ ਸ: ਬਾਦਲ ਦੇ ਅਸਤੀਫ਼ੇ ਬਾਰੇ ਕਾਫ਼ੀ ਡੂੰਘਾਈ ਨਾਲ ਚਰਚਾ ਕੀਤੀ ਗਈ। ਹਾਲਾਂਕਿ ਯੂਥ ਅਕਾਲੀ ਦਲ ਸਹਿਤ ਕਾਫ਼ੀ ਅਹੁੱਦੇਦਾਰਾਂ ਵੱਲੋਂ ਅਸਤੀਫ਼ੇ ਨੂੰ ਅਸਵੀਕਾਰ ਕਰਨ ਲਈ ਕਿਹਾ ਗਿਆ
ਇਹ ਵੀ ਪੜ੍ਹੋਬਲਵੰਤ ਸਿੰਘ ਰਾਜੋਆਣਾ ਦੀ ਅਪੀਲ ’ਤੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ
ਪ੍ਰੰਤੂ ਮੀਟਿੰਗ ਵਿਚ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਕਿ ਇਸ ਫੈਸਲੇ ਉਪਰ ਆਖ਼ਰੀ ਫੈਸਲਾ ਲੈਣ ਤੋਂ ਪਹਿਲਾਂ ਜ਼ਿਲ੍ਹਾ ਜਥੇਦਾਰਾਂ ਤੇ ਹਲਕਾ ਇੰਚਾਰਜ਼ਾਂ ਆਦਿ ਨਾਲ ਵਿਚਾਰ ਵਿਟਾਂਦਰਾ ਕਰਨ ਲਈ ਕਿਹਾ ਗਿਆ। ਜਿਕਰਯੋਗ ਹੈ ਕਿ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਦਿੱਤੀ ਸਿਕਾਇਤ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ਤੋਂ ਬਾਅਦ ਅਸਤੀਫ਼ਾ ਦੇਣ ਦੀ ਲਗਾਤਾਰ ਉਠਾਈ ਜਾ ਰਹੀ ਮੰਗ ਦੇ ਚੱਲਦਿਆਂ ਸੁਖਬੀਰ ਬਾਦਲ ਵੱਲੋਂ ਅਸਤੀਫ਼ੇ ਦਾ ਐਲਾਨ ਕਰਕੇ ਮਾਮਲੇ ਨੂੰ ਠੰਢਾ ਕਰਨ ਦਾ ਯਤਨ ਕੀਤਾ ਗਿਆ।
Share the post "ਅਕਾਲੀ ਦਲ ਦੀ ਵਰਕਿੰਗ ਕਮੇਟੀ ਵਿਚ ਸੁਖਬੀਰ ਬਾਦਲ ਦੇ ਅਸਤੀਫ਼ੇ ’ਤੇ ਲਿਆ ਇਹ ਫੈਸਲਾ!"