ਚੰਡੀਗੜ੍ਹ, 18 ਨਵੰਬਰ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ‘ਸੋ-ਮੋਟੋ’ ਨੋਟਿਸ ਲੈਂਦਿਆਂ ਗਿੱਦੜਬਾਹਾ ਹਲਕੇ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਔਰਤਾਂ ਪ੍ਰਤੀ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਬਠਿੰਡਾ ਜ਼ਿਲ੍ਹੇ ਦੇ ਨਵੇਂ ਚੁਣੇ 2490 ਪੰਚਾਂ ਨੂੰ ਭਲਕੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਚੁਕਾਉਣਗੇ ਸਹੁੰ
‘‘ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001’’ ਦੀ ਧਾਰਾ 10 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲੇ ਵਿਚ ਮਹਿਲਾ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਸਪਸ਼ਟੀਕਰਨ ਦੇਣ ਲਈ 19.11.2024 ਨੂੰ ਸਵੇਰੇ 11.00 ਵਜੇ ਪੰਜਾਬ ਰਾਜ ਮਹਿਲਾ ਕਮਿਸ਼ਨ ਐਸ.ਸੀ.ਓ. ਨੰ:5, ਪਹਿਲੀ ਮੰਜਿਲ, ਫੇਜ਼-1, ਐਸ.ਏ.ਐਸ.ਨਗਰ (ਮੋਹਾਲੀ) ਦੇ ਦਫਰਤ ਵਿਖੇ ਨਿੱਜੀ ਤੌਰ ਤੇ ਹਾਜਰ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਹੈ।
Share the post "Women’s Commission ਵਲੋਂ ਔਰਤਾਂ ਸਬੰਧੀ ਟਿੱਪਣੀ ਕਰਨ ’ਤੇ Ex CM Charanjit Singh Channi ਨੂੰ ਨੋਟਿਸ ਜਾਰੀ"