Friday, April 17, 2026
spot_img
spot_img

ਖੇਤੀਬਾੜੀ ਮੰਤਰੀ ਦਾ ਦਾਅਵਾ: ਪੰਜਾਬ ਵਿੱਚ ਝੋਨੇ ਦੇ ਝਾੜ ਵਿੱਚ ਪ੍ਰਤੀ ਹੈਕਟੇਅਰ 1.4 ਕੁਇੰਟਲ ਹੋਇਆ ਵਾਧਾ

Date:

spot_img

ਚੰਡੀਗੜ੍ਹ, 19 ਨਵੰਬਰ: ਸੂਬੇ ਵਿਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪ੍ਰਤੀ ਹੈਕਟੇਅਰ ਝੋਨੇ ਦੇ ਔਸਤ ਝਾੜ ਵਿੱਚ 1.4 ਕੁਇੰਟਲ ਦਾ ਵਾਧਾ ਦਰਜ ਕੀਤਾ ਗਿਆ ਹੈ। ਇੱਥੇ ਜਾਰੀ ਬਿਆਨ ਵਿਚ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਰਵਾਏ ਗਏ ਫ਼ਸਲ ਕਟਾਈ ਤਜਰਬਿਆਂ (ਸੀ.ਸੀ.ਈਜ਼.) ਦੌਰਾਨ ਇਹ ਗੱਲ ਸਾਹਮਣੇ ਆਈ ਹੈ। ਉਨ੍ਹਾਂ ਦਸਿਆ ਕਿ ਸਾਉਣੀ ਸੀਜ਼ਨ 2024 ਲਈ ਕੁੱਲ 2174 ਸੀ.ਸੀ.ਈਜ਼. ਕਰਵਾਏ ਜਾਣੇ ਹਨ ਅਤੇ 1863 ਸੀ.ਸੀ.ਈਜ਼. ਦੇ ਆਏ ਨਤੀਜਿਆਂ ਵਿੱਚ 6878 ਕਿਲੋਗ੍ਰਾਮ ਪ੍ਰਤੀ ਹੈਕਟੇਅਰ ਝਾੜ ਸਾਹਮਣੇ ਆਇਆ ਹੈ, ਜਦੋਂਕਿ ਸਾਉਣੀ 2023 ਦੌਰਾਨ ਇਹ ਝਾੜ 6740 ਕਿਲੋਗ੍ਰਾਮ ਪ੍ਰਤੀ ਹੈਕਟੇਅਰ ਸੀ।

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

ਇਹਨਾਂ ਅੰਕੜਿਆਂ ਵਿੱਚ ਝੋਨੇ ਦੀਆਂ ਗੈਰ-ਬਾਸਮਤੀ ਅਤੇ ਬਾਸਮਤੀ ਦੋਵੇਂ ਕਿਸਮਾਂ ਸ਼ਾਮਲ ਹਨ। ਦੱਸਣਯੋਗ ਹੈ ਕਿ ਹੁਣ ਤੱਕ ਸੂਬੇ ਵਿੱਚ ਝੋਨੇ ਦੀ 97 ਫ਼ੀਸਦ ਕਟਾਈ ਮੁਕੰਮਲ ਹੋ ਚੁੱਕੀ ਹੈ।ਸੂਬੇ ਵਿੱਚ ਚੱਲ ਰਹੀ ਕਣਕ ਦੀ ਬਿਜਾਈ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਨਿਰਧਾਰਿਤ 35 ਲੱਖ ਹੈਕਟੇਅਰ ਰਕਬੇ ਦੇ ਟੀਚੇ ਵਿੱਚੋਂ 27 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਅਤੇ ਇਸ ਨਾਲ ਲਗਭਗ 77 ਫ਼ੀਸਦ ਟੀਚਾ ਪੂਰਾ ਕਰ ਲਿਆ ਗਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਸੂਬੇ ਵਿੱਚ ਬਿਜਾਈ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਖਾਦਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸ. ਖੁੱਡੀਆਂ ਨੇ ਦੱਸਿਆ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਦੇ 4466 ਪੰਚਾਂ ਨੂੰ ਚੁਕਾਈ ਸਹੁੰ

ਹਾੜ੍ਹੀ ਸੀਜ਼ਨ 2024-25 ਲਈ ਸੂਬੇ ਵਿੱਚ ਇਸ ਸਮੇਂ ਕੁੱਲ 4.20 ਲੱਖ ਮੀਟ੍ਰਿਕ ਟਨ ਡਾਇਮੋਨੀਅਮ ਫਾਸਫੇਟ (ਡੀਏਪੀ) ਅਤੇ 0.55 ਲੱਖ ਮੀਟ੍ਰਿਕ ਟਨ ਹੋਰ ਫਾਸਫੇਟਿਕ ਖਾਦਾਂ ਉਪਲਬਧ ਹਨ, ਜੋ ਡੀ.ਏ.ਪੀ. ਦਾ ਬਦਲ ਹਨ। ਇਸ ਸੀਜ਼ਨ ਲਈ ਕੁੱਲ 4.82 ਲੱਖ ਮੀਟ੍ਰਿਕ ਟਨ ਡੀ.ਏ.ਪੀ. ਲੋੜੀਂਦੀ ਹੈ। ਇਸ ਹਿਸਾਬ ਨਾਲ ਸੂਬੇ ਵਿੱਚ ਤਕਰੀਬਨ 99 ਫ਼ੀਸਦ ਲੋੜੀਂਦੀ ਡੀ.ਏ.ਪੀ. ਤੇ ਹੋਰ ਫਾਸਫੇਟਿਕ ਖਾਦਾਂ ਉਪਲਬਧ ਹਨ, ਜੋ ਇਹ ਯਕੀਨੀ ਬਣਾਉਂਦੀਆਂ ਹਨ ਕਿ ਸਾਡੇ ਕਿਸਾਨਾਂ ਕੋਲ ਫ਼ਸਲਾਂ ਦੇ ਵਧੇਰੇ ਉਤਪਾਦਨ ਲਈ ਲੋੜੀਂਦੇ ਸਰੋਤ ਉਪਲਬਧ ਹਨ। ਪੰਜਾਬ ਨੇ ਆਉਣ ਵਾਲੇ 3-4 ਦਿਨਾਂ ਵਿੱਚ 10,000 ਮੀਟ੍ਰਿਕ ਟਨ ਹੋਰ ਡੀ.ਏ.ਪੀ. ਭੇਜਣ ਦੀ ਮੰਗ ਕੀਤੀ ਹੈ ਅਤੇ ਮੌਜੂਦਾ ਸਮੇਂ ਲਗਭਗ 44,000 ਮੀਟ੍ਰਿਕ ਟਨ ਡੀ.ਏ.ਪੀ. ਟਰਾਂਜ਼ਿਟ ਅਧੀਨ ਹੈ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...