ਗਿੱਦੜਬਾਹਾ ਹਲਕੇ ਦੇ ਵੋਟਰਾਂ ਨੇ ਪੋÇਲੰਗ ਦਾ ਰਿਕਾਰਡ ਤੋੜਿਆ, 6 ਵਜੇਂ ਤੱਕ ਹੋਈ 81 ਫ਼ੀਸਦੀ ਵੋਟਿੰਗ

0
26

ਡੇਰਾ ਬਾਬਾ ਨਾਨਕ ’ਚ 63 ਫ਼ੀਸਦੀ, ਬਰਨਾਲਾ ’ਚ 54 ਅਤੇ ਚੱਬੇਵਾਲ ’ਚ ਹੋਈ 53 ਫ਼ੀਸਦੀ ਪੋÇਲੰਗ
4 ਵਿਧਾਨ ਸਭਾ ਹਲਕਿਆਂ ’ਚ 6 ਵਜੇਂ ਤੱਕ ਹੋਈ 63 ਫ਼ੀਸਦੀ ਪੋÇਲੰਗ, ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ: ਮੁੱਖ ਚੋਣ ਅਧਿਕਾਰੀ
ਚੰਡੀਗੜ੍ਹ, 20 ਨਵੰਬਰ: ਪੰਜਾਬ ਦੇ ਵਿਚ ਅੱਜ ਚਾਰ ਵਿਧਾਨ ਸਭਾ ਹਲਕਿਆਂ ਲਈ ਹੋਈਆਂ ਉਪ ਚੋਣਾਂ ਦੌਰਾਨ ਹਾਟ ਸੀਟ ਮੰਨੇ ਜਾਂਦੇ ਗਿੱਦੜਬਾਹਾ ਹਲਕੇ ਦੇ ਵੋਟਰਾਂ ਨੇ ਦੂਜੇ ਹਲਕਿਆਂ ਦੇ ਮੁਕਾਬਲੇ ਵੋਟ ਪਾਉਣ ਦਾ ਰਿਕਾਰਡ ਤੋੜ ਦਿੱਤਾ। ਇਸ ਹਲਕੇ ਵਿਚ ਸ਼ਾਮ 6 ਵਜੇਂ ਤੱਕ ਕੁੱਲ 81 ਫ਼ੀਸਦੀ ਪੋÇਲੰਗ ਹੋਈ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਵਿੱਚ 63 ਫ਼ੀਸਦੀ, ਬਰਨਾਲਾ ਵਿੱਚ 54 ਫ਼ੀਸਦੀ ਅਤੇ ਚੱਬੇਵਾਲ ਵਿੱਚ 53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ Punjab By Election: ਪਹਿਲੇ ਦੋ ਘੰਟਿਆਂ ਦੀ ਵੋਟਿੰਗ ਵਿਚ ਗਿੱਦੜਬਾਹਾ ਨੇ ਮਾਰੀ ਬਾਜ਼ੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ ’ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ।ਸਿਬਿਨ ਸੀ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ।ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਰਿਟਰਨਿੰਗ ਅਫ਼ਸਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ,

ਇਹ ਵੀ ਪੜ੍ਹੋ Punjab Bye Election: ਗਿੱਦੜਬਾਹਾ ਵਿਚ 11 ਵਜੇਂ ਤੱਕ ਹੋਈ 35 ਫ਼ੀਸਦੀ ਪੋਲਿੰਗ

ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਇਆ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ ’ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਹੈ।ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ ਦਾ ਵੀ ਸ਼ੁਕਰੀਆ ਕੀਤਾ ਹੈ।

 

LEAVE A REPLY

Please enter your comment!
Please enter your name here