ਫ਼ਿਰੋਜ਼ਪੁਰ, 22 ਨਵੰਬਰ: ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਾਂ ਦੀ ਸਰਸਰੀ ਸੁਧਾਈ ਦੇ ਪ੍ਰੋਗਰਾਮ ਸੰਬੰਧੀ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਰੋਲ ਅਬਜ਼ਰਵਰ-ਕਮ-ਡਵੀਜ਼ਨਲ ਕਮਿਸ਼ਨਰ ਫ਼ਿਰੋਜ਼ਪੁਰ ਅਰੁਣ ਸੇਖੜੀ ਅਤੇ ਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼ ਵੱਲੋਂ ਵਿਸ਼ੇਸ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੋਟਾਂ ਦੀ ਸਰਸਰੀ ਸੁਧਾਈ ਦੇ ਪ੍ਰੋਗਰਾਮ ਨੂੰ ਸਿਆਸੀ ਪਾਰਟੀਆਂ ਦੇ ਨੁਮਾਂਇਦਿਆਂ ਨਾਲ ਸਾਂਝਾ ਕੀਤਾ ਗਿਆ। ਇਸ ਮੌਕੇ ਰੋਲ ਅਬਜ਼ਰਵਰ ਅਰੁਣ ਸੇਖੜੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2025 ਦੇ ਅਧਾਰ ’ਤੇ ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਵੋਟਾਂ ਬਣਾਉਣ ਸਬੰਧੀ ਦਾਅਵੇ ਅਤੇ ਇਤਰਾਜ 28.11.2024 ਤੱਕ ਪ੍ਰਾਪਤ ਕੀਤੇ ਜਾਣੇ ਹਨ।
ਇਹ ਵੀ ਪੜ੍ਹੋ Bahinda News: ਬਠਿੰਡਾ ਨਿਗਮ ’ਚ ਉਪ ਚੋਣ ਤੇ ਕੌਂਸਲ ਚੋਣਾਂ ਨੂੰ ਲੈ ਕੇ ਮੁੜ ਭਖੇਗਾ ਸਿਆਸੀ ਮਾਹੌਲ
ਇਨ੍ਹਾਂ ਮਿਤੀਆਂ ਦੌਰਾਨ ਜ਼ਿਲ੍ਹੇ ਵਿੱਚ ਸਪੈਸ਼ਲ ਕੈਂਪ ਮਿਤੀ 23.11.2024 (ਸ਼ਨੀਵਾਰ), 24.11.2024 (ਐਤਵਾਰ) ਨੂੰ ਲਗਾਏ ਜਾਣੇ ਹਨ। ਉਨਾਂ ਕਿਹਾ ਕਿ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ 24 ਦਸੰਬਰ ਨੂੰ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 06 ਜਨਵਰੀ 2025 ਨੂੰ ਹੋਵੇਗੀ। ਇਸ ਮੌਕੇ ਉਨ੍ਹਾਂ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਸ ਸਰਸਰੀ ਸੁਧਾਈ ਦੌਰਾਨ ਵੱਧ ਤੋਂ ਵੱਧ ਨਵੇਂ ਵੋਟਰਾਂ ਨੂੰ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਹਰੇਕ ਸਪੈਸ਼ਲ ਕੈਂਪਾਂ ਦੌਰਾਨ ਜ਼ਿਲ੍ਹੇ ਦੇ ਹਰੇਕ ਪੋਲਿੰਗ ਸਟੇਸ਼ਨ ’ਤੇ ਆਪਣੀ ਪਾਰਟੀ ਦੇ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣ ਅਤੇ ਇਹ ਸੂਚੀ ਸਬੰਧਤ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਦਿੱਤੀ ਜਾਵੇ ਤਾਂ ਜੋ ਉਹ ਬੀ.ਐਲ.ਓ. ਨੂੰ ਸਹਿਯੋਗ ਕਰ ਸਕਣ।
ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਭਲਕੇ 23 ਨੂੰ, ਤਿਆਰੀਆਂ ਮੁਕੰਮਲ: ਸਿਬਿਨ ਸੀ
ਬੂਥ ਲੈਵਲ ਏਜੰਟ ਨੂੰ ਈ.ਆਰ.ਓ. ਵੱਲੋਂ ਸ਼ਨਾਖਤੀ ਕਾਰਡ ਦਿੱਤਾ ਜਾਵੇਗਾ ਅਤੇ ਹਰ ਬੂਥ ਲੈਵਲ ਏਜੰਟ ਸਰਸਰੀ ਸੁਧਾਈ ਦੌਰਾਨ ਕੁੱਲ 30 ਫਾਰਮ ਈ.ਆਰ.ਓ. ਪਾਸ ਦੇ ਸਕਦਾ ਹੈ। ਉਨ੍ਹਾਂ ਰਾਜਨੀਤਿਕ ਨੁਮਾਂਇੰਦਿਆਂ ਨੂੰ ਅਪੀਲ ਕੀਤੀ ਕਿ ਇਸ ਸਰਸਰੀ ਸੁਧਾਈ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇ।ਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼ ਨੇ ਅਪੀਲ ਕੀਤੀ ਕਿ ਜਿਨ੍ਹਾਂ ਨਾਗਰਿਕਾਂ ਦੀਆਂ ਵੋਟਾਂ ਅਜੇ ਤੱਕ ਨਹੀਂ ਬਣੀਆਂ ਅਤੇ ਉਹ ਮਿਤੀ 01.01.2025 ਨੂੰ 18 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਹੋ ਜਾਣਗੇ, ਉਹ ਆਪਣੀ ਵੋਟ ਜਰੂਰ ਬਣਵਾਉਣ ਅਤੇ ਮਜਬੂਤ ਲੋਕਤੰਤਰ ਦੇ ਭਾਗੀਦਾਰ ਬਣਨ।
Share the post "ਵੋਟਾਂ ਦੀ ਸਰਸਰੀ ਸੁਧਾਈ ਸੰਬੰਧੀ ਰੋਲ ਅਬਜ਼ਰਵਰ-ਕਮ-ਕਮਿਸ਼ਨਰ ਫ਼ਿਰੋਜ਼ਪੁਰ ਮੰਡਲ ਅਰੁਣ ਨੇ ਸੇਖੜੀ ਰਾਜਨੀਤਿਕ ਪਾਰਟੀਆਂ ਦੇ ਨੁਮਾਂਇਦਿਆਂ ਨਾਲ ਕੀਤੀ ਮੀਟਿੰਗ"