Thursday, April 16, 2026
spot_img
spot_img

30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Date:

spot_img

ਗੁਰਦਾਸਪੁਰ, 22 ਨਵੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਕਾਹਨੂੰਵਾਨ ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਸਠਿਆਲੀ ਦੇ ਵਸਨੀਕ ਸਰੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ

ਇਹ ਵੀ ਪੜ੍ਹੋ 24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਉਸ ਨੇ ਆਪਣੇ ਘਰ ਦੇ ਨੇੜੇ ਪਾਈਪ ਫੈਕਟਰੀ ਬਣਾਈ ਹੋਈ ਹੈ ਪਰ ਉਕਤ ਮੁਲਜ਼ਮ ਨੇ ਕਮਰਸ਼ੀਅਲ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...