Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

26 Views

ਯਾਤਰਾ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਤੋਂ ਸਵੇਰੇ 9:00 ਵਜੇ ਸ਼ੁਰੂ ਹੋਵੇਗੀ ਅਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦੁਰਗਿਆਣਾ ਮੰਦਿਰ ਤੋਂ ਹੁੰਦੀ ਹੋਈ ਸ੍ਰੀ ਰਾਮ ਤੀਰਥ ਮੰਦਿਰ ਤੱਕ ਚੱਲੇਗੀ- ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ
ਚੰਡੀਗੜ੍ਹ, 25 ਨਵੰਬਰ:ਆਮ ਆਦਮੀ ਪਾਰਟੀ ਪੰਜਾਬ ਵਿੱਚ ਪਾਰਟੀ ਨੂੰ ਨਵਾਂ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਮਿਲਣ ਅਤੇ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ’ਤੇ ਮਿਲੀ ਵੱਡੀ ਜਿੱਤ ਦਾ ਜਸ਼ਨ ਮਨਾਉਣ ਲਈ ਭਲਕੇ 26 ਨਵੰਬਰ ਨੂੰ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ।ਇਹ ਜਾਣਕਾਰੀ ‘ਆਪ’ ਆਗੂ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਿਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਤੋਂ ਹੁੰਦੀ ਹੋਈ ਸ੍ਰੀ ਰਾਮ ਤੀਰਥ ਮੰਦਿਰ ਤੱਕ ਚੱਲੇਗੀ।

ਇਹ ਵੀ ਪੜ੍ਹੋ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਦਾ ਕੀਤਾ ਧੰਨਵਾਦ, ਜ਼ਿਮਨੀ ਚੋਣਾਂ ਵਿੱਚ ਜਿੱਤ ਦਾ ਸਿਹਰਾ ਪਾਰਟੀ ਵਰਕਰਾਂ ਨੂੰ ਦਿੱਤਾ

ਪ੍ਰੈਸ ਕਾਨਫਰੰਸ ਵਿੱਚ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਪਾਰਟੀ ਦੇ ਬੁਲਾਰੇ ਬਿਕਰਮਜੀਤ ਪਾਸੀ ਅਤੇ ‘ਆਪ’ ਆਗੂ ਅਮਨਦੀਪ ਸਿੰਘ ਮੋਹੀ ਵੀ ਹਾਜ਼ਰ ਸਨ।ਸੌਂਧ ਨੇ ਕਿਹਾ ਕਿ ਇਹ ਯਾਤਰਾ ਸਵੇਰੇ 9:00 ਵਜੇ ਪਟਿਆਲਾ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਸਰਹੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਲਾਡੋਵਾਲ ਟੋਲ ਪਲਾਜ਼ਾ, ਫਿਲੌਰ, ਫਗਵਾੜਾ, ਜਲੰਧਰ ਅਤੇ ਕਰਤਾਰਪੁਰ ਸਾਹਿਬ ਤੋਂ ਹੁੰਦੀ ਹੋਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇਗੀ। ਉਥੇ ਮੱਥਾ ਟੇਕਣ ਤੋਂ ਬਾਅਦ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ, ਫਿਰ ਵਾਲਮੀਕਿ ਰਾਮਤੀਰਥ ਮੰਦਰ ਦੇ ਦਰਸ਼ਨ ਕਰਕੇ ਯਾਤਰਾ ਦੀ ਸਮਾਪਤੀ ਹੋਵੇਗੀ।ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਵਰਕਰਾਂ ਤੇ ਆਗੂਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ ਜ਼ਿਮਨੀ ਚੋਣਾਂ ਵਿੱਚ ‘ਆਪ’ ਦੀ ਸ਼ਾਨਦਾਰ ਜਿੱਤ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸਮੁਖੀ ਨੀਤੀਆਂ ਪ੍ਰਤੀ ਜ਼ਬਰਦਸਤ ਫਤਵਾ: ਮੁੱਖ ਮੰਤਰੀ

ਲੋਕਾਂ ਨੇ ਇੱਕ ਵਾਰ ਫਿਰ ਵੱਡਾ ਫਤਵਾ ਜਾਰੀ ਕਰਕੇ ਆਮ ਆਦਮੀ ਪਾਰਟੀ ਵਿੱਚ ਆਪਣਾ ਭਰੋਸਾ ਜਤਾਇਆ ਹੈ। ਇਸ ਲਈ ਅਸੀਂ ਸਾਰੇ ਲੋਕਾਂ ਦਾ ਵੀ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਪੌਣੇ ਤਿੰਨ ਸਾਲਾਂ ਦੌਰਾਨ ਕੀਤੇ ਕੰਮਾਂ ਨੂੰ ਦੇਖਦਿਆਂ ਲੋਕਾਂ ਨੇ ਇਹ ਫਤਵਾ ਜਾਰੀ ਕੀਤਾ ਹੈ। ਇਹ ਸਾਡੇ ਲਈ ਬਹੁਤ ਮਹੱਤਵਪੂਰਨ ਅਤੇ ਉਤਸ਼ਾਹਜਨਕ ਹੈ। ਜਿਹੜੇ ਹੰਕਾਰ ਕਰਦੇ ਸਨ ਕਿ ਹਮੇਸ਼ਾ ਉਹੀ ਜਿੱਤਣਗੇ, ਉਨ੍ਹਾਂ ਨੂੰ ਸਬਕ ਸਿਖਾਇਆ ਹੈ। ਲੋਕਾਂ ਨੇ ਉਨ੍ਹਾਂ ਨੂੰ ਦੱਸ ਦਿੱਤਾ ਕਿ ਇਸ ਕੁਰਸੀ ‘ਤੇ ਸਾਧਾਰਨ ਪਰਿਵਾਰਾਂ ਦੇ ਧੀ-ਪੁੱਤ ਵੀ ਬੈਠ ਸਕਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਵੀ ਵੱਡੀ ਗਿਣਤੀ ਵਿੱਚ ਇਸ ਯਾਤਰਾ ਵਿੱਚ ਸ਼ਾਮਲ ਹੋ ਕੇ ਯਾਤਰਾ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।

 

Related posts

ਛੇਵੀਂ ਬਾਰ ਬਦਲੀ ਜਗਬੀਰ ਬਰਾੜ ਨੇ ਪਾਰਟੀ, ਹੁਣ ਕੀਤੀ ਭਾਜਪਾ ਸ਼ਮੂਲੀਅਤ

punjabusernewssite

ਵੱਧਦੀ ਗਰਮੀ ਨੇ ਲੋਕਾਂ ਦੀ ਕਰਾਈ ਹਾਇ-ਤੋਬਾ, ਰੈਡ ਅਲਰਟ ਜਾਰੀ

punjabusernewssite

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

punjabusernewssite