2007-17 ਦੌਰਾਨ ਰਹੇ ਸਮੂਹ ਸਾਬਕਾ ਅਕਾਲੀ ਮੰਤਰੀ, 2015 ਦੀ ਕੋਰ ਕਮੇਟੀ ਅਤੇ ਐਸਜੀਪੀਸੀ ਦੀ ਅੰਤ੍ਰਿਗ ਕਮੇਟੀ ਨੂੰ ਵੀ ਸੱਦਿਆ
ਸ਼੍ਰੀ ਅੰਮ੍ਰਿਤਸਰ ਸਾਹਿਬ, 25 ਨਵੰਬਰ: ਪੰਥਕ ਨੁਮਾਇੰਦਾ ਜਮਾਤ ਮੰਨੇ ਜਾਂਦੇ ਸ਼੍ਰੋਮਣੀ ਅਕਾਲੀ ਦਲ ਦੇ ਰਾਜਭਾਗ ਦੌਰਾਨ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦੇ ਮਾਮਲਿਆਂ ਵਿਚ ਬੁਰੀ ਤਰ੍ਹਾਂ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਨੂੰ ਤਨਖ਼ਾਹੀਆ ਕਰਾਰ ਦੇਣ ਤੋਂ ਬਾਅਦ ਹੁਣ ਇਸ ਮਸਲੇ ਦਾ ਫੈਸਲਾ ਸੁਣਾਉਣ ਲਈ ਪੰਜ ਸਿੰਘ ਸਾਹਿਬਾਨਾਂ ਵੱਲੋਂ ਆਪਣੀ ਅਹਿਮ ਮੀਟਿੰਗ 2 ਦਸੰਬਰ ਨੂੰ ਸੱਦ ਲਈ ਗਈ ਹੈ। ਇਸ ਮੀਟਿੰਗ ਦੀ ਮਹੱਤਤਾ ਸਿਰਫ਼ ਇਸ ਕਰਕੇ ਨਹੀਂ ਕਿ ਇਸ ਵਿਚ ਤਨਖ਼ਾਹੀਆ ਕਰਾਰ ਦਿੱਤੇ ਜਾਂਦੇ ਸਾਬਕਾ ਪ੍ਰਧਾਨ ਨੂੰ ਕੀ ਸਜ਼ਾ ਸੁਣਾਈ ਜਾਵੇਗੀ, ਬਲਕਿ ਮਹੱਤਤਾ ਇਸ ਕਰਕੇ ਵੀ ਹੋਰ ਵਧ ਗਈ ਕਿ ਅਕਾਲੀ ਲੀਡਰਸ਼ਿਪ ਦੇ ਕਥਿਤ ਦਬਾਅ ਹੇਠ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਅਤੇ ਇਸ ਮੁਆਫ਼ੀ ਨੂੰ ਜਾਇਜ਼ ਠਹਿਰਾਏ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਦੀ ਗੋਲਕ ਵਿਚੋਂ ਲੱਖਾਂ ਰੁਪਏ ਦੇ ਇਸ਼ਤਿਹਾਰ
ਇਹ ਵੀ ਪੜ੍ਹੋ ਸੰਸਦ ਦਾ ਸ਼ਰਦ ਰੁੱਤ ਸ਼ੈਸਨ ਸ਼ੁਰੂ, ਹੰਗਾਮੇਦਾਰ ਰਹਿਣ ਦੀ ਸੰਭਾਵਨਾ, ਮੋਦੀ ਵੱਲੋਂ ਵਿਰੋਧੀ ਧਿਰਾਂ ’ਤੇ ਨਿਸ਼ਾਨੇ
ਜਾਰੀ ਕਰਨ ਦੇ ਮਾਮਲੇ ਵਿਚ ਤਤਕਾਲੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਪਟਨਾ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਇਕਬਾਲ ਸਿੰਘ ਤੋਂ ਵੀ ਸਪੱਸ਼ਟੀਕਰਨ ਮੰਗ ਲਿਆ ਹੈ। ਇਹ ਸਪੱਸ਼ਟੀਕਰਨ ਪੰਜ ਦਿਨਾਂ ਵਿਚ ਦੇਣ ਲਈ ਕਿਹਾ ਗਿਆ ਹੈ। ਇਸਦੇ ਇਲਾਵਾ 2 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਵਿਚ ਤਨਖ਼ਾਹੀਆ ਕਰਾਰ ਦਿੱਤੇ ਸੁਖਬੀਰ ਸਿੰਘ ਬਾਦਲ, ਸਾਲ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵਿਚ ਕੈਬਨਿਟ ਮੰਤਰੀ ਰਹੇ ਆਗੂਆਂ, 2015 ਦੀ ਅਕਾਲੀ ਦਲ ਕੋਰ ਕਮੇਟੀ ਦੇ ਆਗੂਆਂ ਅਤੇ ਸ਼੍ਰੋਮਣੀ ਕਮੇਟੀ ਦੀ ਤਤਕਾਲੀ ਅੰਤ੍ਰਿਗ ਕਮੇਟੀ ਨੂੰ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਸੱਦਿਆ ਗਿਆ ਹੈ। ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵੀ ਇਸ ਮੌਕੇ ਹਾਜ਼ਰ ਰਹਿਣ ਲਈ ਕਿਹਾ ਗਿਆ।
ਇਹ ਵੀ ਪੜ੍ਹੋ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਦਾ ਕੀਤਾ ਧੰਨਵਾਦ, ਜ਼ਿਮਨੀ ਚੋਣਾਂ ਵਿੱਚ ਜਿੱਤ ਦਾ ਸਿਹਰਾ ਪਾਰਟੀ ਵਰਕਰਾਂ ਨੂੰ ਦਿੱਤਾ
ਚਰਚਾ ਮੁਤਾਬਕ ਪੂਰੀ ਸਿੱਖ ਕੌਮ ਦਾ ਧਿਆਨ ਖਿੱਚ ਰਹੇ ਇਸ ਮਸਲੇ ’ਤੇ 2 ਦਸੰਬਰ ਨੂੰ ਕੋਈ ਵੱਡਾ ਫੈਸਲਾ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਜਿਕਰਯੋਗ ਹੈ 1 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਉਪਰ ਗੰਭੀਰ ਦੋਸ਼ ਲਗਾਉਂਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿਕਾਇਤ ਕੀਤੀ ਗਈ ਸੀ। ਇਸ ਸਿਕਾਇਤ ਉਪਰ ਸ: ਬਾਦਲ ਸਹਿਤ ਹੋਰਨਾਂ ਅਕਾਲੀ ਆਗੂਆਂ ਨੂੰ ਤਲਬ ਕਰਨ ਤੋਂ ਇਲਾਵਾ 30 ਅਗਸਤ ਨੂੰ ਇਸਦੇ ਲਈ ਜਿੰਮੇਵਾਰ ਮੰਨਦੇ ਹੋਏ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਸੀ। ਹੁਣ ਤਨਖ਼ਾਹੀਆ ਕਰਾਰ ਦੇਣ ਨੂੰ ਕਰੀਬ 3 ਮਹੀਨਿਆਂ ਦਾ ਸਮਾਂ ਬੀਤ ਜਾਣ ਕਾਰਨ ਲਗਾਤਾਰ ਅਕਾਲੀ ਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਜਲਦ ਇਸ ਮਾਮਲੇ ਵਿਚ ਧਾਰਮਿਕ ਸਜ਼ਾ ਸੁਣਾਉਣ ਦੀ ਮੰਗ ਕੀਤੀ ਜਾ ਰਹੀ ਹੈ।
Share the post "Big News: ਸੁਖਬੀਰ ਬਾਦਲ ਦੇ ਮਾਮਲੇ ’ਚ ਸਿੰਘ ਸਾਹਿਬਾਨਾਂ ਦੀ ਮੀਟਿੰਗ 2 ਦਸੰਬਰ ਨੂੰ, ਸਾਬਕਾ ਜਥੇਦਾਰਾਂ ਤੋਂ ਮੰਗਿਆ ਸਪੱਸ਼ਟੀਕਰਨ"