ਝੋਨੇ ਦੀਆਂ 14 ਗੱਡੀਆਂ ਖ਼ੁਰਦ-ਬੁਰਦ ਕਰਨ ਵਾਲੇ ਸ਼ੈਲਰ ਮਾਲਕਾਂ ਵਿਰੁਧ ਵਿਜੀਲੈਂਸ ਵੱਲੋਂ ਪਰਚਾ ਦਰਜ਼

Date:

spot_img

ਸੰਗਰੂਰ, 25 ਨਵੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਕਸਬਾ ਭਵਾਨੀਗੜ੍ਹ ਸਥਿਤ ਸਿੰਗਲਾ ਫੂਡ ਪ੍ਰੋਡਕਟਸ ਨਾਮੀ ਚੌਲ ਮਿੱਲ ਦੇ ਚਾਰ ਭਾਈਵਾਲਾਂ ਵਿਰੁੱਧ ਝੋਨੇ ਦੀਆਂ 14 ਗੱਡੀਆਂ ਖੁਰਦ-ਬੁਰਦ ਕਰਨ ਅਤੇ ਸਰਕਾਰ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਚੌਲ ਮਿੱਲ ਵਿਰੁੱਧ ਇਹ ਜਾਂਚ ਉਸ ਵੇਲੇ ਪਨਸਪ ਦੇ ਪ੍ਰਬੰਧਕੀ ਡਾਇਰੈਕਟਰ ਵੱਲੋਂ ਪ੍ਰਾਪਤ ਪੱਤਰ ਦੇ ਅਧਾਰ ’ਤੇ ਕੀਤੀ ਗਈ ਹੈ। ਉਕਤ ਚੌਲ ਮਿੱਲਰ ਨੇ ਸਾਲ 2011-2012 ਦੌਰਾਨ ਝੋਨੇ ਅਤੇ ਚੌਲਾਂ ਦੇ ਭੰਡਾਰਨ ਲਈ ਸੂਬੇ ਦੀ ਖਰੀਦ ਅਥਾਰਟੀ ਪਨਸਪ ਨਾਲ ਸਮਝੌਤਾ ਸਹੀਬੱਧ ਕੀਤਾ ਸੀ।

ਇਹ ਵੀ ਪੜ੍ਹੋ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਨਾਭਾ ਅਤੇ ਫ਼ਾਜ਼ਿਲਕਾ ਜੇਲਾਂ ਵਿਖੇ ਪੈਟਰੋਲ ਪੰਪਾਂ ਦੇ ਉਦਘਾਟਨ

ਉਨ੍ਹਾਂ ਅੱਗੇ ਦੱਸਿਆ ਕਿ ਤਤਕਾਲੀ ਡੀ.ਐਫ.ਐਸ.ਸੀ. ਸੰਗਰੂਰ ਨੇ ਉਕਤ ਚੌਲ ਮਿੱਲ ਖ਼ਿਲਾਫ਼ ਝੋਨੇ ਦੀ ਘਪਲੇਬਾਜ਼ੀ ਸਬੰਧੀ ਜਾਂਚ ਕਰਨ ਲਈ ਤਤਕਾਲੀ ਜ਼ਿਲ੍ਹਾ ਮੈਨੇਜਰ ਪਨਸਪ ਸੰਗਰੂਰ ਨੂੰ ਸ਼ਿਕਾਇਤ ਪੱਤਰ ਭੇਜਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਸ ਵੇਲੇ ਤਾਇਨਾਤ ਡਿਪਟੀ ਮੈਨੇਜਰ (ਸਟੋਰੇਜ) ਪਨਸਪ ਜਸਪਾਲ ਸ਼ਰਮਾ ਅਤੇ ਡੀ.ਐਫ.ਐਸ.ਸੀ. ਅੰਜੁਮਨ ਭਾਸਕਰ ਵੱਲੋਂ ਸਾਂਝੇ ਤੌਰ ’ਤੇ ਸਿੰਗਲਾ ਫੂਡ ਪ੍ਰੋਡਕਟਸ ਅਤੇ ਸਿੰਗਲਾ ਐਗਰੋ ਮਿੱਲ ਭਵਾਨੀਗੜ੍ਹ ਦੀ ਕੀਤੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਿੰਗਲਾ ਫੂਡ ਪ੍ਰੋਡਕਟਸ ਵਿੱਚ ਝੋਨੇ ਦੀਆਂ 14 ਬੋਗੀਆਂ ਘੱਟ ਸਨ।

ਇਹ ਵੀ ਪੜ੍ਹੋ Big News: ਸੁਖਬੀਰ ਬਾਦਲ ਦੇ ਮਾਮਲੇ ’ਚ ਸਿੰਘ ਸਾਹਿਬਾਨਾਂ ਦੀ ਮੀਟਿੰਗ 2 ਦਸੰਬਰ ਨੂੰ, ਸਾਬਕਾ ਜਥੇਦਾਰਾਂ ਤੋਂ ਮੰਗਿਆ ਸਪੱਸ਼ਟੀਕਰਨ

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਚੌਲ ਮਿੱਲ ਮਾਲਕ ਨੇ ਚੌਲਾਂ ਦੀਆਂ ਬੋਰੀਆਂ ਦੇ ਗਾਇਬ ਹੋਣ ਦਾ ਨਾਜਾਇਜ਼ ਫਾਇਦਾ ਚੁੱਕਣ ਲਈ ਨਾਭਾ ਦੇ ਇੱਕ ਗੋਦਾਮ ਵਿੱਚ ਉਸ ਸਮੇਂ ਤਾਇਨਾਤ ਭਾਰਤੀ ਖੁਰਾਕ ਨਿਗਮ ਦੇ ਸਬੰਧਤ ਅਧਿਕਾਰੀਆਂ ਵੱਲੋਂ ਜਾਰੀ ਕੀਤਾ ਜਾਅਲੀ ਸਰਟੀਫਿਕੇਟ ਜਾਂਚ ਟੀਮ ਅੱਗੇ ਪੇਸ਼ ਕੀਤਾ ਸੀ। ਇਸ ਸਰਟੀਫਿਕੇਟ ਦੇ ਸਬੰਧ ਵਿੱਚ ਉੱਨਾਂ ਦੋਵੇਂ ਐਫ.ਸੀ.ਆਈ. ਅਧਿਕਾਰੀਆਂ ਨੇ ਜਵਾਬ ਦਿੱਤਾ ਸੀ ਕਿ ਸਰਟੀਫਿਕੇਟ ’ਤੇ ਉਨ੍ਹਾਂ ਦੇ ਦਸਤਖਤ ਜਾਅਲੀ ਹਨ। ਇਸ ਜਾਂਚ ਰਿਪੋਰਟ ਦੇ ਆਧਾਰ ’ਤੇ ਸਿੰਗਲਾ ਫੂਡ ਪ੍ਰੋਡਕਟਸ ਦੇ ਚਾਰ ਭਾਈਵਾਲਾਂ ਪਵਨ ਕੁਮਾਰ ਅਤੇ ਤਿੰਨ ਮਹਿਲਾ ਭਾਈਵਾਲਾਂ ਲੀਲਾਵਤੀ, ਮੰਜੂ ਸਿੰਗਲਾ ਅਤੇ ਸਮੀਰਾ ਸਿੰਗਲਾ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 406, 420, 465, 467, 468, 471, 120-ਬੀ ਤਹਿਤ ਥਾਣਾ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन Haryana...

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

👉ਪਟਵਾਰੀ (ਉਮੀਦਵਾਰ) ਵਜੋਂ 18 ਮਹੀਨੇ ਦੀ ਲਾਜ਼ਮੀ ਸਿਖਲਾਈ ਕੀਤੀ...

खेल हमें नई ऊंचाइयां छूने का मौका देता है : मुख्यमंत्री

👉हरियाणा के मुख्यमंत्री श्री नायब सिंह सैनी ने किया...