ਖਨੌਰੀ, 26 ਨਵੰਬਰ: ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 9 ਮਹੀਨਿਆਂ ਤੋਂ ਪੰਜਾਬ ਤੇ ਹਰਿਆਣਾ ਦੀਆਂ ਖਨੌਰੀ ਅਤੇ ਸੰਭੂ ਬਾਰਡਰ ’ਤੇ ਸੰਘਰਸ਼ ਕਰ ਰਹੇ ਕਿਸਾਨ ਮੋਰਚੇ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਜ ਤੋਂ ਸ਼ੁਰੂ ਕੀਤੇ ਜਾਣ ਵਾਲੇ ਮਰਨ ਵਰਤ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਉਨ੍ਹਾਂ ਨੂੰ ਚੁੱਕਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈਕਿ ਉਸਨੂੰ ਪੰਜਾਬ ਜਾਂ ਹਰਿਆਣਾ ਕਿਸ ਸੂਬੇ ਦੀ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ, ਕਿਉਂਕਿ ਮੌਕੇ ’ਤੇ ਹਾਜ਼ਰ ਕਿਸਾਨ ਆਗੂਆਂ ਦੇ ਦਾਅਵੇ ਮੁਤਾਬਕ ਕਰੀਬ ਪੌਣੇ ਤਿੰਨ ਵਜੇਂ ਖਨੌਰੀ ਬਾਰਡਰ ’ਤੇ ਘੱਟ ਤੋਂ ਘੱਟ ਚਾਰ ਦਰਜ਼ਨ ਗੱਡੀਆਂ ਵਿਚ ਸਵਾਰ ਹੋ ਕੇ ਆਈ ਪੁਲਿਸ ਦੇ ਜਿਆਦਾਤਰ ਮੁਲਾਜਮ ਹਿੰਦੀ ਵਿਚ ਗੱਲਬਾਤ ਕਰ ਰਹੇ ਸਨ।
ਇਹ ਵੀ ਪੜ੍ਹੋ ਝੋਨੇ ਦੀਆਂ 14 ਗੱਡੀਆਂ ਖ਼ੁਰਦ-ਬੁਰਦ ਕਰਨ ਵਾਲੇ ਸ਼ੈਲਰ ਮਾਲਕਾਂ ਵਿਰੁਧ ਵਿਜੀਲੈਂਸ ਵੱਲੋਂ ਪਰਚਾ ਦਰਜ਼
ਕਿਸਾਨ ਆਗੂ ਅਭਿਮਨਊ ਮੁਤਾਬਕ ਇਹ ਸਾਰਾ ਘਟਨਾਕ੍ਰਮ ਦੋ ਮਿੰਟਾਂ ਵਿਚ ਹੀ ਹੋਇਆ ਕਿਉਂਕਿ ਪੁਲਿਸ ਪੂਰੀ ਤਿਆਰੀ ਨਾਲ ਆਈ ਸੀ ਤੇ ਉਨਾਂ ਸਿੱਧੇ ਹੀ ਜਗਜੀਤ ਸਿੰਘ ਡੱਲੇਵਾਲ ਦੇ ਟੈਂਟ ਵਿਚ ਦਾਖ਼ਲ ਹੋ ਕੇ ਉਨ੍ਹਾਂ ਨੂੰ ਚੁੱਕ ਲਿਆ ਤੇ ਵਿਰੋਧ ਕਰਨ ਉਪਰ ਕਿਸਾਨਾਂ ਨੂੰ ਰੋਕ ਦਿੱਤਾ। ਇਸਤੋਂ ਬਾਅਦ ਪੁਲਿਸ ਕਿਸਾਨ ਆਗੂ ਨੂੰ ਕਿੱਥੇ ਲੈ ਕੇ ਗਈ ਹੈ, ਕੋਈ ਉਘ ਸੁੱਘ ਨਹੀਂ ਨਿਕਲੀ ਹੈ। ਜਦੋਂ ਕਿ ਕੁੱਝ ਮੀਡੀਆ ਚੈਨਲਾਂ ਵਿਚ ਸਾਹਮਣੇ ਆ ਰਹੀ ਰੀਪੋਰਟ ਮੁਤਾਬਕ ਸ: ਡੱਲੇਵਾਲ ਨੂੰ ਪੁਲਿਸ ਨੇ ਲੁਧਿਆਣਾ ਦੇ ਇੱਕ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਹੈ। ਜਿਕਰਯੋਗ ਹੈ ਕਿ ਦਿੱਲੀ ਚੱਲੋਂ ਅੰਦੋਲਨ ਤਹਿਤ 13 ਫਰਵਰੀ ਨੂੰ ਸ਼ੁਰੂ ਹੋਏ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਹਰਿਆਣਾ ਸਰਕਾਰ ਨੇ ਬਾਰਡਰਾਂ ‘ਤੇ ਕੰਧਾਂ ਕੱਢ ਕੇ ਰੋਕ ਦਿੱਤਾ ਸੀ । ਜਿਸਤੋਂ ਬਾਅਦ ਕਿਸਾਨ ਪਿਛਲੇ ਕਰੀਬ 9 ਮਹੀਨਿਆਂ ਤੋਂ ਇੱਥੇ ਹੀ ਬਾਰਡਰਾਂ ’ਤੇ ਡਟੇ ਬੈਠੇ ਹੋਏ ਹਨ ਅਤੇ ਹੁਣ ਇਹ ਮਸਲਾ ਸੁਪਰੀਮ ਕੋਰਟ ਵਿਚ ਵੀ ਪੁੱਜਿਆ ਹੋਇਆ ਹੈ।
ਇਹ ਵੀ ਪੜ੍ਹੋ ਉਪ ਚੋਣਾਂ ਖ਼ਤਮ ਹੁੰਦੇ ਹੀ ਪੁਲਿਸ ਵਿਭਾਗ ’ਚ ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ
ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ 26 ਨਵੰਬਰ ਤੋਂ ਖਨੌਰੀ ਸਰਹੱਦ ’ਤੇ 12 ਵਜੇ ਤੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਤੇ ਇਸ ਮੌਕੇ ਦੇਸ਼ ਭਰ ਤੋਂ ਕਿਸਾਨਾਂ ਨੂੰ ਪੁੱਜਣ ਦਾ ਵੀ ਸੱਦਾ ਦਿੱਤਾ ਗਿਆ ਸੀ। ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਬੀਤੇ ਕੱਲ ਆਪਣੇ ਪਿੰਡ ਪੁੱਜ ਕੇ ਜਗਜੀਤ ਸਿੰਘ ਡੱਲੇਵਾਲ ਨੇ ਆਪਣੀ ਸਾਰੀ ਜਾਇਦਾਦ ਪ੍ਰਵਾਰ ਦੇ ਨਾਮ ਕਰਵਾ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜਾਂ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਵਾ ਕੇ ਆਪਣੇ ਪਿੰਡ ਪਰਤਣਗੇ ਜਾਂ ਫਿਰ ਉਨ੍ਹਾਂ ਦੀ ਮ੍ਰਿਤਕ ਦੇਹ ਵਾਪਸ ਪਿੰਡ ਜਾਵੇਗੀ ਅਤੇ ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਉਸ ਸਮੇਂ ਤੱਕ ਸਰਹੱਦ ’ਤੇ ਹੀ ਰੱਖੀ ਜਾਵੇਗੀ ਜਦੋਂ ਤੱਕ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਮਰਨ ਵਰਤ ’ਤੇ ਬੈਠਣਗੇ।
Share the post "Big News: ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਚੁੱਕਿਆ,ਦੇਖੋ ਵੀਡੀਓ"