Thursday, April 16, 2026
spot_img
spot_img

ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਵਾਈਸ ਚੇਅਰਮੈਨ ਪਵਨ ਕੁਮਾਰ ਹੰਸ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਮੌਜੂਦਗੀ ‘ਚ ਸੰਭਾਲਿਆ ਅਹੁਦਾ

Date:

spot_img

ਚੰਡੀਗੜ੍ਹ,27 ਸਤੰਬਰ:ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਸ੍ਰੀ ਪਵਨ ਕੁਮਾਰ ਹੰਸ ਨੇ ਅੱਜ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ।ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵਾਈਸ ਚੇਅਰਮੈਨ ਸ੍ਰੀ ਪਵਨ ਕੁਮਾਰ ਹੰਸ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਬੋਰਡ ਨਵੀਆਂ ਉਚਾਈਆਂ ਛੂਹੇਗਾ।

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ੍ਰੀ ਭਗਤ ਨੇ ਵਾਈਸ ਚੇਅਰਮੈਨ ਨੂੰ ਉਨ੍ਹਾਂ ਦੇ ਹਰ ਯਤਨ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਵਾਈਸ ਚੇਅਰਮੈਨ ਸ੍ਰੀ ਹੰਸ ਨੇ ਆਹੁੱਦਾ ਸੰਭਾਲਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਖਾਦੀ ਬੋਰਡ ਇੱਕ ਅਹਿਮ ਸੰਸਥਾ ਹੈ ਜੋ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਕੰਮ ਕਰ ਰਹੀ ਹੈ।

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?

ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬੋਰਡ ਦੇ ਕੰਮਕਾਜ ਨੂੰ ਹੋਰ ਪਾਰਦਰਸ਼ੀ ਢੰਗ ਅਤੇ ਕੁਸ਼ਲਤਾ ਨਾਲ ਕਰਨ ਲਈ ਵਿਸੇਸ ਜ਼ੋਰ ਦਿੱਤਾ ਜਾਵੇਗਾ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਜੇ ਕੌਲ,ਕਾਲਾ ਪ੍ਰਧਾਨ, ਬਾਬਾ ਰਾਜ ਕੁਮਾਰ ਤੋਂ ਇਲਾਵਾ ਸੁਦਰਸ਼ਨ, ਧਰਮਿੰਦਰ ਕੁਮਾਰ, ਸੰਨੀ ਹੰਸ, ਆਰੀਅਨ, ਇਸੂ ਗਿੱਲ ਅਤੇ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਅਧਿਕਾਰੀ ਹਾਜ਼ਰ ਸਨ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...