ਬਠਿੰਡਾ, 28 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਦੇ ਉਜਵੱਲ ਭਵਿੱਖ ਤੇ ਉਨ੍ਹਾਂ ਨੂੰ ਸਵੈ ਰੋਜਗਾਰ ਦੇ ਕਾਬਿਲ ਬਣਾਉਣ ਲਈ ਲਗਾਤਾਰ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸਿਖਿਆ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਵਿਖੇ ਮਾਸ ਕੌਂਸਲਿੰਗ ਤਹਿਤ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਡਾਈਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਸਾਂਝੀ ਕੀਤੀ।ਡਿਪਟੀ ਡਾਈਰੈਕਟਰ ਨੇ ਅੱਗੇ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਮੰਡੀ, ਭੁੱਚੋ ਮੰਡੀ, ਤਲਵੰਡੀ ਸਾਬੋ, ਘੁੱਦਾ, ਕਾਲਝਰਾਣੀ, ਰਾਮਨਗਰ, ਮਾਈਸਰਖਾਨਾ, ਜੈ ਸਿੰਘ ਵਾਲਾ, ਭਗਤਾ ਭਾਈਕਾ ਆਦਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਸਵੀਂ, ਬਾਰਵੀਂ ਤੋਂ ਬਾਅਦ ਕਿਸ ਤਰ੍ਹਾਂ ਦੇ ਕੋਰਸਾਂ ਦੀ ਚੋਣ ਕੀਤੀ ਜਾਵੇ, ਬਾਰੇ ਜਾਣਕਾਰੀ ਮੁਹੱਇਆ ਕਰਵਾਈ ਗਈ।
ਇਹ ਵੀ ਪੜ੍ਹੋ ਮਲੋਟ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ: ਡਾ. ਬਲਜੀਤ ਕੌਰ
ਇਸ ਮੌਕੇ ਸਿੱਖਿਆ ਵਿਭਾਗ ਤੋਂ ਗਾਈਡੈਂਸ ਕੌਸ਼ਲਰ ਸ਼੍ਰੀ ਰਾਜਵੀਰ ਔਲਖ ਵੱਲੋਂ ਸਿੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਗਿਆ। ਰੋਜਗਾਰ ਅਫ਼ਸਰ ਸ਼੍ਰੀਮਤੀ ਅੰਕਿਤਾ ਅਗਰਵਾਲ ਵੱਲੋਂ ਜਿਲ੍ਹਾ ਰੋਜਗਾਰ ਦਫਤਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਰਜਿਸਟ੍ਰੇਸ਼ਨ ਆਦਿ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪ੍ਰਬੰਧਕੀ ਸ਼ਾਖਾ ਤੋਂ ਸ਼੍ਰੀ ਬਲਤੇਜ ਸਿੰਘ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਲਈ ਲਏ ਜਾਂਦੇ ਵੱਖ-ਵੱਖ ਟੈਸਟਾਂ ਬਾਰੇ ਵਿਦਿਆਰਥੀਆਂ ਨੂੰ ਗਾਈਡੈਂਸ ਮੁਹੱਈਆ ਕਰਵਾਈ ਗਈ। ਸੀ-ਪਾਈਟ ਸੈਂਟਰ ਕਾਲਝਰਾਣੀ ਤੋਂ ਸੈਂਟਰ ਹੈੱਡ ਸ਼੍ਰੀ ਲਖਵਿੰਦਰ ਸਿੰਘ ਵੱਲੋਂ ਪੁਲਿਸ ਅਤੇ ਆਰਮੀ ਦੀ ਭਰਤੀ ਸਬੰਧੀ ਵਿਦਿਆਰਥੀਆਂ ਨੂੰ ਫਿਜ਼ੀਕਲ ਟ੍ਰੇਨਿੰਗ ਅਤੇ ਲਿਖਤੀ ਟੈਸਟਾਂ ਸਬੰਧੀ ਜਾਣਕਾਰੀ ਮੁਹੱਇਆ ਕਰਵਾਈ ਗਈ।
ਇਹ ਵੀ ਪੜ੍ਹੋ ਦੁੱਖਦਾਇਕ ਖਬਰ: ਸੁਪਰ ਸੀਡਰ ‘ਚ ਆਉਣ ਕਾਰਨ ਨੌਜਵਾਨ ਕਿਸਾਨ ਦੀ ਹੋਈ ਮੌਤ
ਇਸ ਮੌਕੇ ਆਈ.ਐਚ.ਐਮ. ਬਠਿੰਡਾ ਤੋਂ ਪ੍ਰਿੰਸੀਪਲ ਸ਼੍ਰੀਮਤੀ ਰਾਜਨਿਤ ਕੋਹਲੀ ਅਤੇ ਸ਼੍ਰੀਮਤੀ ਰੀਤੂ ਗਰਗ ਨੇ ਹੋਟਲ ਮੈਨਜਮੈਂਟ ਸਬੰਧੀ ਵੱਖ-ਵੱਖ ਕੋਰਸਾਂ ਜਿਵੇਂ ਕਿ ਬੇਕਰੀ, ਕੁੱਕ ਤੰਦੂਰ, ਬਾਰਮੈਨ, ਹੋਮ ਸਟੇਅ ਆਦਿ ਬਾਰੇ ਵਿਦਿਆਰਥੀਆਂ ਨੂੰ ਗਾਈਡ ਕੀਤਾ ਗਿਆ। ਇਸ ਤੋਂ ਇਲਾਵਾ ਸਰਕਾਰੀ ਆਈ.ਟੀ.ਆਈ. ਬਠਿੰਡਾ ਤੋਂ ਸ਼੍ਰੀ ਅਮਨਦੀਪ ਸਿੰਘ ਅਤੇ ਸ਼੍ਰੀ ਗੁਰਮੇਸ਼ ਸਿੰਘ ਨੇ ਸਰਕਾਰੀ ਆਈ.ਟੀ.ਆਈ. ਬਠਿੰਡਾ ਵਿਖੇ ਚੱਲ ਰਹੇ ਵੱਖ-ਵੱਖ ਕੋਰਸਾਂ ਜਿਵੇਂ ਕਿ ਇਲੈਕਟ੍ਰੀਸ਼ਨ, ਇਲੈਕਟ੍ਰੋਨਿਕਸ, ਮਕੈਨੀਕਲ, ਫਿਟਰ ਆਦਿ ਬਾਰੇ ਵਿਦਿਆਰਥੀਆਂ ਨੂੰ ਗਾਈਡੈਂਸ ਦਿੱਤੀ ਗਈ।ਪੀ.ਐਸ.ਡੀ.ਐਮ. ਸੈਂਟਰ ਬਠਿੰਡਾ ਤੋਂ ਬਲਾਕ ਮਿਸ਼ਨ ਮੈਨਜਰ ਸ਼੍ਰੀਮਤੀ ਗਗਨ ਸ਼ਰਮਾ ਅਤੇ ਸ਼੍ਰੀ ਬਲਵੰਤ ਸਿੰਘ ਨੇ ਵੀ ਬਠਿੰਡਾ ਜਿਲ੍ਹੇ ਵਿਖੇ ਚਲਾਏ ਜਾ ਰਹੇ ਸਕਿੱਲ ਕੋਰਸਾਂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨਾਂ ਤੋਂ ਇਲਾਵਾ ਸਕੂਲਾਂ ਦੇ ਅਧਿਆਪਕਾਂ ਵੱਲੋਂ ਵੀ ਮਾਸ ਕੌਸਲਿੰਗ ਦੇ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਆਪਣਾ ਯੋਗਦਾਨ ਦਿੱਤਾ ਗਿਆ।