Meril CUVIS
WhatsApp Image 2024-10-26 at 19.49.35
WhatsApp Image 2024-10-30 at 18.52.52
previous arrow
next arrow
Punjabi Khabarsaar
ਚੰਡੀਗੜ੍ਹ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ ‘ਤੇ ਆਮ ਆਦਮੀ ਪਾਰਟੀ ਦੀ ਸਖਤ ਪ੍ਰਤੀਕਿਰਿਆ

32 Views

ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ- ਪੰਜਾਬ ਦੇ ਲੋਕਾਂ ਨੇ ਭਾਜਪਾ ਦੀ ਨਫਰਤ ਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ
ਭਾਜਪਾ ਸਿਰਫ ਕਿਸਾਨਾਂ ਨੂੰ ਹੀ ਤੰਗ ਨਹੀਂ ਕਰ ਰਹੀ, ਹੁਣ ਉਹ ਵਪਾਰੀ ਵਰਗ ਨੂੰ ਵੀ ਪ੍ਰੇਸ਼ਾਨ ਕਰਨ ਲਗ ਪਈ ਹੈ, ਇਸ ਲਈ ਸ਼ਹਿਰੀ ਖੇਤਰਾਂ ਵਿੱਚ ਉਸ ਦੀਆਂ ਵੋਟਾਂ ਘਟੀਆਂ ਹਨ – ਨੀਲ ਗਰਗ
ਚੰਡੀਗੜ੍ਹ, 28 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੀ ਅਸਫਲਤਾ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਾਜਪਾ ਦੀ ਨਫਰਤ ਅਤੇ ਸਮਾਜ ਨੂੰ ਵੰਡਣ ਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ।ਨੀਲ ਗਰਗ ਨੇ ਕਿਹਾ ਕਿ ਭਾਜਪਾ ਦਾ ਟੀਚਾ 30 ਲੱਖ ਮੈਂਬਰ ਬਣਾਉਣ ਦਾ ਸੀ ਪਰ ਉਸ ਦਾ 10 ਫੀਸਦੀ ਵੀ ਪੂਰਾ ਨਹੀਂ ਹੋ ਸਕਿਆ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਪੰਜਾਬ ਦੇ ਲੋਕ ਭਾਜਪਾ ਦੇ ਅਸਲ ਕਿਰਦਾਰ ਨੂੰ ਸਮਝ ਚੁੱਕੇ ਹਨ। ਲੋਕਾਂ ਦਾ ਹੁਣ ਭਾਜਪਾ ‘ਤੇ ਭਰੋਸਾ ਨਹੀਂ ਰਿਹਾ।

ਇਹ ਵੀ ਪੜ੍ਹੋ ਪੰਜਾਬ ‘ਚ ਨਸ਼ੇ ਦੀ ਸਮੱਸਿਆ ‘ਤੇ ਰਾਜ ਸਭਾ ‘ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਖੁਦ ਪਾਰਟੀ ਦੀਆਂ ਗਤੀਵਿਧੀਆਂ ਤੋਂ ਨਾਰਾਜ਼ ਹਨ, ਜਿਸ ਕਾਰਨ ਭਾਜਪਾ ਪੰਜਾਬ ‘ਚ ਲੀਡਰਹੀਣ ਹੋ ਗਈ ਹੈ।ਗਰਗ ਨੇ ਕਿਹਾ ਕਿ ਭਾਜਪਾ ਨਾ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਹੁਣ ਉਸ ਨੇ ਇੱਥੋਂ ਦੇ ਵਪਾਰੀ ਵਰਗ ਦੇ ਲੋਕਾਂ ਨੂੰ ਵੀ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਝੋਨੇ ਦੀ ਖਰੀਦ ਦੌਰਾਨ ਪੰਜਾਬ ਦੇ ਆੜ੍ਹਤੀਆਂ ਅਤੇ ਰਾਈਸ ਸ਼ੈਲਰ ਮਾਲਕਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਗਿਆ। ਇਸ ਲਈ ਸ਼ਹਿਰੀ ਖੇਤਰਾਂ ਵਿੱਚ ਵੀ ਉਸ ਦੀ ਵੋਟ ਕਾਫ਼ੀ ਘੱਟ ਗਈ ਹੈ।ਉਨ੍ਹਾਂ ਕਿਹਾ ਕਿ ਸ਼ਹਿਰੀ ਵੋਟਰ, ਜੋ ਕਦੇ ਭਾਜਪਾ ਦੇ ਪੱਕੇ ਸਮਰਥਕ ਮੰਨੇ ਜਾਂਦੇ ਸਨ, ਹੁਣ ਊਸ ਤੋਂ ਮੂੰਹ ਮੋੜ ਚੁੱਕੇ ਹਨ। ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਭਾਜਪਾ ਨੂੰ ਸ਼ਹਿਰੀ ਖੇਤਰ ਗਿੱਦੜਬਾਹਾ ਵਿੱਚ ਸਿਰਫ਼ 5 ਫ਼ੀਸਦੀ ਅਤੇ ਡੇਰਾ ਬਾਬਾ ਨਾਨਕ ਵਿੱਚ ਸਿਰਫ਼ 4 ਫ਼ੀਸਦੀ ਵੋਟਾਂ ਮਿਲੀਆਂ ਹਨ।

ਇਹ ਵੀ ਪੜ੍ਹੋ ਸਪੀਕਰ ਸੰਧਵਾਂ ਨੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਲਾਲ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਬਰਨਾਲਾ ਵਿੱਚ ਭਾਜਪਾ ਦੇ ਉਮੀਦਵਾਰ ਨੂੰ ਉਸ ਦੇ ਅਕਸ ਕਾਰਨ ਕੁਝ ਵੋਟਾਂ ਮਿਲ ਗਈਆਂ। ਪਰ ਜ਼ਿਮਨੀ ਚੋਣਾਂ ਵਿੱਚ ਇਹ ਸਪੱਸ਼ਟ ਹੋ ਗਿਆ ਕਿ ਹੁਣ ਭਾਜਪਾ ਦਾ ਪੰਜਾਬ ਵਿੱਚ ਜਨ ਅਧਾਰ ਨਹੀਂ ਬਚਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਵੀ ਭਾਜਪਾ ਦੀ ਬਹੁਤ ਮਾੜੀ ਹਾਲਤ ਹੋਣ ਵਾਲੀ ਹੈ। ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਰੋਕ ਲਏ ਹਨ, ਜਿਸ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਠੱਪ ਪਏ ਹਨ। ਲੋਕ ਪ੍ਰੇਸ਼ਾਨ ਹੋ ਰਹੇ ਹਨ ਪਰ ਕੇਂਦਰ ਸਰਕਾਰ ਨਹੀਂ ਸੁਣ ਰਹੀ। ਇਸ ਲਈ ਉਸਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣੀ ਤੈਅ ਸੀ। ਇਹ ਕੋਈ ਹੈਰਾਨੀ ਦੀ ਗੱਲ ਨਹੀਂ ਹੈ।ਨੀਲ ਗਰਗ ਨੇ ਕਿਹਾ ਕਿ ਭਾਜਪਾ ਨੂੰ ਆਪਣੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀਆਂ ਗੱਲਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਪੰਜਾਬ ਪ੍ਰਤੀ ਆਪਣਾ ਰਵੱਈਆ ਤੁਰੰਤ ਬਦਲਣਾ ਚਾਹੀਦਾ ਹੈ। ਜੇਕਰ ਇਹੀ ਰਵੱਈਆ ਜਾਰੀ ਰਿਹਾ ਤਾਂ ਪੰਜਾਬ ਵਿੱਚ ਭਾਜਪਾ ਦੀ ਹਾਲਤ ਬਦ ਤੋਂ ਬਦਤਰ ਹੋ ਜਾਵੇਗੀ।

 

Related posts

ਪੰਜਾਬ ਦੇ ਇੱਕ ਕੈਬਨਿਟ ਮੰਤਰੀ ਨੇ ਆਪਣੇ ਅਹੁੱਦੇ ਤੋਂ ਦਿੱਤਾ ਅਸਤੀਫ਼ਾ

punjabusernewssite

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

punjabusernewssite

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਐਲਾਨਿਆ ਲੋਕ ਸਭਾ ਉਮੀਦਵਾਰ

punjabusernewssite