Meril CUVIS
WhatsApp Image 2024-10-26 at 19.49.35
WhatsApp Image 2024-10-30 at 18.52.52
previous arrow
next arrow
Punjabi Khabarsaar
ਚੰਡੀਗੜ੍ਹ

ਏ.ਐਸ.ਆਈ. ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਂਦਾ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

34 Views

ਮੁਲਜ਼ਮ ਏ.ਐਸ.ਆਈ. ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਫਰਾਰ
ਚੰਡੀਗੜ੍ਹ, 28 ਨਵੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ, ਜ਼ਿਲ੍ਹਾ ਪਟਿਆਲਾ ਨੂੰ ਇੱਕ ਪੁਲਿਸ ਮੁਲਾਜ਼ਮ ਲਈ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਲਹੇੜੀ ਨਿਵਾਸੀ ਦਿਲਬਾਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ ‘ਤੇ ਆਮ ਆਦਮੀ ਪਾਰਟੀ ਦੀ ਸਖਤ ਪ੍ਰਤੀਕਿਰਿਆ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਦਾ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਗੁਰਨਾਇਬ ਸਿੰਘ ਨਾਲ ਜ਼ੁਬਾਨੀ ਝਗੜਾ ਹੋਇਆ ਸੀ ਅਤੇ ਗ੍ਰੰਥੀ ਨੇ ਉਸ ਵਿਰੁੱਧ ਥਾਣਾ ਘਨੌਰ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਥਾਣੇ ‘ਚ ਤਾਇਨਾਤ ਏ.ਐਸ.ਆਈ. ਸਵਰਨ ਸਿੰਘ ਕੇਸ ਵਿੱਚ ਉਸਦਾ ਪੱਖ ਲੈਣ ਲਈ ਉਸ ਨੂੰ 10,000 ਰੁਪਏ ਰਿਸ਼ਵਤ ਦੇਣ ਲਈ ਦਬਅ ਪਾ ਰਿਹਾ ਹੈ ਅਤੇ ਉਸ ਨੂੰ ਕਹਿ ਰਿਹਾ ਹੈ ਕਿ ਜੇ ਉਸਨੇ ਰਿਸ਼ਵਤ ਨਾ ਦਿੱਤੀ ਤਾਂ ਉਸ ਖਿਲਾਫ਼ ਉਹ ਕੇਸ ਦਰਜ ਕਰ ਦੇਵੇਗਾ। ਸ਼ਿਕਾਇਤ ਦੇ ਅਨੁਸਾਰ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਮਦਨ ਲਾਲ ਨੂੰ ਦੇਣ ਲਈ ਕਿਹਾ ਸੀ।

ਇਹ ਵੀ ਪੜ੍ਹੋ ਪੰਜਾਬ ‘ਚ ਨਸ਼ੇ ਦੀ ਸਮੱਸਿਆ ‘ਤੇ ਰਾਜ ਸਭਾ ‘ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਦੋਸ਼ੀ ਮਦਨ ਲਾਲ ਨੂੰ ਏ.ਐਸ.ਆਈ. ਸਵਰਨ ਸਿੰਘ ਖਾਤਰ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਏ.ਐਸ.ਆਈ. ਸਵਰਨ ਸਿੰਘ ਆਪਣੀ ਗ੍ਰਿਫ਼ਤਾਰ ਤੋਂ ਬਚਦਾ ਹੋਇਆ ਫਰਾਰ ਹੋ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

Related posts

ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ ਡੱਲਾ ਦੇ ਦੋ ਸਾਥੀ ਹਥਿਆਰਾਂ ਸਮੇਤ ਕਾਬੂ

punjabusernewssite

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ

punjabusernewssite

ਆਬਕਾਰੀ ਵਿਭਾਗ ਅਤੇ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਵਿਰੁੱਧ ਸਾਂਝੀ ਮੁਹਿੰਮ ਨੂੰ ਕੀਤਾ ਜਾਵੇਗਾ ਹੋਰ ਤੇਜ਼

punjabusernewssite