Meril CUVIS
WhatsApp Image 2024-10-26 at 19.49.35
WhatsApp Image 2024-10-30 at 18.52.52
previous arrow
next arrow
Punjabi Khabarsaar
ਚੰਡੀਗੜ੍ਹ

ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ: ਹਰਦੀਪ ਸਿੰਘ ਮੁੰਡੀਆ

25 Views

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਰੋਟੀ, ਕੱਪੜੇ ਦੇ ਨਾਲ ਮਕਾਨ ਦੀ ਵੀ ਬੁਨਿਆਦੀ ਲੋੜ ਪੂਰੀ ਕਰਨ ਲਈ ਕੀਤੇ ਜਾ ਰਹੇ ਹਨ ਉਪਰਾਲੇ
3 ਦਸੰਬਰ ਨੂੰ ਲੱਗੇਗਾ ਦੂਜਾ ਵਿਸ਼ੇਸ਼ ਕੈਂਪ, 100 ਤੋਂ ਵੱਧ 51 ਪ੍ਰਮੋਟਰਾਂ/ਬਿਲਡਰਾਂ ਨੂੰ ਦਿੱਤੇ ਜਾਣਗੇ ਸਰਟੀਫਿਕੇਟ
1 ਦਸੰਬਰ ਤੋਂ ਸ਼ੁਰੂ ਹੋਣਗੀਆਂ ਬਿਨਾਂ ਐਨ.ਓ.ਸੀ. ਦੇ ਰਜਿਸਟਰੀਆਂ
ਚੰਡੀਗੜ੍ਹ, 29 ਨਵੰਬਰ:ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਪ੍ਰਮੁੱਖ ਤਰਜੀਹ ਹੈ। ਸਰਕਾਰ ਵੱਲੋਂ ਲੋਕਾਂ ਦੀ ਰੋਟੀ, ਕੱਪੜੇ ਦੇ ਨਾਲ ਮਕਾਨ ਦੀ ਵੀ ਬੁਨਿਆਦੀ ਲੋੜ ਪੂਰੀ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਹ ਗੱਲ ਪੰਜਾਬ ਦੇ ਮਾਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਬੀਤੀ ਦੇਰ ਸ਼ਾਮ ਚੰਡੀਗੜ੍ਹ ਵਿਖੇ ਇਕ ਨਿੱਜੀ ਚੈਨਲ ਉੱਪਰ ਰੀਅਲ ਅਸਟੇਟ ਨਾਲ ਸਬੰਧਤ ਕਰਵਾਏ ਜਾ ਰਹੇ ਸੰਮੇਲਨ ਦੌਰਾਨ ਆਪਣੇ ਵਿਭਾਗਾਂ ਦਾ ਰੋਡਮੈਪ ਦੱਸਦਿਆਂ ਕਹੀ।ਸ. ਮੁੰਡੀਆ ਨੇ ਕਿਹਾ ਕਿ ਸੂਬੇ ਦੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤਰਜੀਹ ਦੇਣ ਅਤੇ ਇਸ ਖੇਤਰ ਨਾਲ ਜੁੜੇ ਲੋਕਾਂ ਅਤੇ ਸ਼ਹਿਰ ਵਾਸੀਆਂ ਨੂੰ ਦਿੱਕਤਾਂ ਕਰਨ ਲਈ ਨਿਰੰਤਰ ਕੰਮ ਕੀਤੇ ਜਾ ਰਹੇ ਹਨ।

ਪੰਜਾਬ ਸਰਕਾਰ ਨੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ ਪੋਜ਼ੈਸ਼ਨ ਟੈਕਸ ਦੀ ਵਸੂਲੀ ਤੇਜ਼ ਕੀਤੀ

ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਅਰਬਨ ਅਸਟੇਟ ਬਣਾਈ ਜਾਵੇਗੀ ਜੋ ਅਤਿ ਆਧੁਨਿਕ ਨਕਸ਼ੇ ਤਹਿਤ ਬਿਹਤਰ ਬੁਨਿਆਦੀ ਸਹੂਲਤਾਂ ਨਾਲ ਲੈਸ ਹੋਵੇਗੀ। ਇਸ ਸਬੰਧੀ ਹਰ ਸ਼ਹਿਰ ਦਾ ਸਰਵੇਖਣ ਹੋ ਰਿਹਾ ਹੈ ਅਤੇ ਵਿਭਾਗ ਵੱਲੋਂ ਇਹ ਜਲਦ ਵਿਕਸਤ ਕੀਤੀਆਂ ਜਾਣਗੀਆਂ। ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਵਿਭਾਗ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਪਿਛਲੇ ਸਮੇਂ ਵਿੱਚ ਪਾਰਦਰਸ਼ੀ ਤਰੀਕੇ ਨਾਲ ਦੋ ਵਾਰ ਜਾਇਦਾਦਾਂ ਦੀ ਕੀਤੀ ਗਈ ਈ-ਆਕਸ਼ਨ ਰਾਹੀਂ 5000 ਕਰੋੜ ਰੁਪਏ ਕਮਾਏ ਗਏ।ਕੈਬਨਿਟ ਮੰਤਰੀ ਸ. ਮੁੰਡੀਆ ਨੇ ਕਿਹਾ ਕਿ ਸਰਕਾਰ ਦੀ ਮੁੱਖ ਤਰਜੀਹ ਜਵਾਬਦੇਹੀ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆਂ ਕਰਵਾਉਣਾ ਹੈ। ਲੰਬੇ ਸਮੇਂ ਤੋਂ ਪੈਂਡਿੰਗ ਪਏ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ ਕੈਂਪ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਜਿਸ ਤਹਿਤ ਪਹਿਲਾ ਕੈਂਪ ਲਗਾ ਕੇ ਵੱਖ-ਵੱਖ ਵਿਕਾਸ ਅਥਾਰਟੀਆਂ ਵੱਲੋਂ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਸੌਂਪੇ ਗਏ। ਹੁਣ ਦੂਜਾ ਕੈਂਪ 3 ਦਸੰਬਰ ਨੂੰ ਲਗਾਇਆ ਜਾ ਰਿਹਾ ਹੈ ਜਿਸ ਵਿੱਚ 100 ਤੋਂ ਵੱਧ ਅਜਿਹੇ ਹੋਰ ਸਰਟੀਫਿਕੇਟ ਵੰਡੇ ਜਾਣਗੇ।ਅਜਿਹੇ ਕੈਂਪ ਪਹਿਲੀ ਵਾਰ ਲਗਾਏ ਜਾ ਰਹੇ ਹਨ।

ਝਾਰਖੰਡ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਏ ਅਰਵਿੰਦ ਕੇਜ਼ਰੀਵਾਲ ਤੇ ਭਗਵੰਤ ਮਾਨ

ਸ. ਮੁੰਡੀਆ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਾਅਦੇ ਨਹੀਂ ਗਾਰੰਟੀ ਦਿੰਦੀ ਹੈ ਜੋ ਹਰ ਹੀਲੇ ਪੂਰੀ ਕੀਤੀ ਜਾ ਰਹੀ ਹੈ। ਲੰਬੇ ਸਮੇਂ ਤੋਂ ਬਿਨਾਂ ਐਨ.ਓ.ਸੀ. ਦੇ ਪਲਾਟਾਂ ਦੀ ਰਜਿਸਟਰੀ ਦਾ ਕੰਮ ਲਟਕਿਆ ਪਿਆ ਸੀ ਜਿਸ ਸਬੰਧੀ ਸਰਕਾਰ ਵੱਲੋਂ ਕਾਨੂੰਨ ਪਾਸ ਕਰਕੇ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ। 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਬਿਨਾਂ ਐਨ.ਓ.ਸੀ. ਤੋਂ ਹੋਵੇਗੀ ਜਿਸ ਲਈ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਤਿੰਨ ਮਹੀਨੇ ਦਾ ਸਮਾਂ ਮਿਲੇਗਾ।ਇਕ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਸ. ਮੁੰਡੀਆ ਨੇ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਜਾਂ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ।ਇਸ ਸਬੰਧੀ ਉਨ੍ਹਾਂ ਆਪਣਾ ਮੋਬਾਈਲ (ਨੰਬਰ 84276-90000) ਵੀ ਜਨਤਕ ਸਾਂਝਾ ਕੀਤਾ ਹੋਇਆ ਹੈ ਜਿਸ ਉੱਪਰ ਕੋਈ ਵੀ ਸੂਬਾ ਵਾਸੀ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਸ਼ਿਕਾਇਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਬੁਨਿਆਦ ਇਮਾਨਦਾਰ ਤੇ ਕੁਸ਼ਲ ਪ੍ਰਸ਼ਾਸਨਿਕ ਸੇਵਾਵਾਂ ਦੇਣੀਆਂ ਹਨ।ਸ. ਮੁੰਡੀਆਂ ਜਿਨ੍ਹਾਂ ਕੋਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੀ ਹੈ, ਨੇ ਕਿਹਾ ਕਿ ਹਰ ਪਿੰਡ ਵਾਸੀ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਸੂਬੇ ਵਿੱਚ 2174 ਕਰੋੜ ਰੁਪਏ ਦੇ ਨਹਿਰੀ ਜਲ ਸਪਲਾਈ ਨਾਲ ਸਬੰਧਤ 15 ਪ੍ਰਾਜੈਕਟ ਮਨਜ਼ੂਰ ਕੀਤੇ ਗਏ ਹਨ।ਇਸ ਮੌਕੇ ਉਨ੍ਹਾਂ ਰੀਅਲ ਅਸਟੇਟ ਨਾਲ ਜੁੜੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ

Related posts

ਪੰਜਾਬ ‘ਚ ‘ਆਪ੍ਰੇਸ਼ਨ ਲੋਟਸ’ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ‘ਤੇ ਰਾਜਪਾਲ ਵੱਲੋਂ ਕੀਤੀ ਕਾਰਵਾਈ ‘ਮੰਦਭਾਗੀ ਅਤੇ ਨਿੰਦਣਯੋਗ’: ‘ਆਪ’

punjabusernewssite

ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ

punjabusernewssite

ਟਰਾਂਸਪੋਰਟ ਵਿਭਾਗ ਵੱਲੋਂ ਰੇਤੇ-ਬਜਰੀ ਆਦਿ ਖਣਿਜਾਂ ਦੀ ਢੋਆ-ਢੁਆਈ ਦੇ ਰੇਟ ਤੈਅ: ਲਾਲਜੀਤ ਸਿੰਘ ਭੁੱਲਰ

punjabusernewssite