ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਆਮ ਲੋਕਾਂ ਮਿਲ ਰਹੀਆਂ ਹਨ ਚੰਗੀਆਂ ਸਿਹਤ ਸੇਵਾਵਾਂ : ਜਗਰੂਪ ਸਿੰਘ ਗਿੱਲ
ਬਠਿੰਡਾ, 29 ਨਵੰਬਰ : ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਸਿਹਤ ਬਣਾਈ ਜਾ ਸਕਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਜ਼ਿਲ੍ਹੇ ਨਾਲ ਸਬੰਧਤ ਐੱਸਐੱਮਓਜ਼ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਅਤੇ ਆਮ ਲੋਕਾਂ ਨੂੰ ਮੁਹੱਈਆ ਜਾਣ ਵਾਲੀਆਂ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਕੀਤੀ ਗਈ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਮੌਕੇ ਸਿਹਤ ਮੰਤਰੀ ਸ਼੍ਰੀ ਬਲਵੀਰ ਸਿੰਘ ਨੇ ਸਮੂਹ ਡਾਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਥਾਨਕ ਹਸਪਤਾਲ ਵਿਖੇ ਮੈਡੀਕਲ ਵਿਦਿਆਰਥੀਆਂ ਦੀ ਸਿਖਲਾਈ ਲਗਾ ਕੇ ਉਹਨਾਂ ਦੀਆਂ ਸੇਵਾਵਾਂ ਲਈਆਂ ਜਾਣ। ਇਸ ਮੌਕੇ ਉਹਨਾਂ ਇਹ ਵੀ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਟੈਸਟ ਕਰਨੇ ਲਾਜ਼ਮੀ ਬਣਾਏ ਜਾਣ।
ਇਹ ਵੀ ਪੜ੍ਹੋ ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ: ਹਰਦੀਪ ਸਿੰਘ ਮੁੰਡੀਆ
ਉਹਨਾਂ ਇਹ ਵੀ ਕਿਹਾ ਕਿ ਡੇਂਗੂ ਦੇ ਪਰਕੋਪ ਨੂੰ ਰੋਕਣ ਦੇ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਅਤੇ ਹਰ ਹਫਤੇ ਸ਼ੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਵੇ ਅਤੇ ਫਰਿਜਾਂ, ਕੂਲਰਾਂ ਅਤੇ ਹੋਰ ਥਾਵਾਂ ਤੇ ਖੜੇ ਪਾਣੀ ਨੂੰ ਜਮਾ ਨਾ ਹੋਣ ਦਿੱਤਾ ਜਾਵੇ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇ।ਮੀਟਿੰਗ ਦੇ ਦੌਰਾਨ ਸ੍ਰੀ ਬਲਬੀਰ ਸਿੰਘ ਨੇ ਸਮੂਹ ਡਾਕਟਰੀ ਅਮਲੇ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਸਪਤਾਲ ਅੰਦਰ ਸਾਫ-ਸਫਾਈ ਦਾ ਖਾਸ ਖਿਆਲ ਰੱਖਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਹਸਪਤਾਲ ਵਿਖੇ ਆਉਣ ਵਾਲੇ ਮਰੀਜ਼ਾਂ ਦਾ ਪਹਿਲਾਂ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਮੁਢਲੇ ਟੈਸਟ ਕਰਨੇ ਲਾਜ਼ਮੀ ਬਣਾਏ ਜਾਣ ਤਾਂ ਜੋ ਸ਼ੁਰੂ ਵਿੱਚ ਹੀ ਬਿਮਾਰੀ ਦਾ ਪਤਾ ਲਗਾਇਆ ਜਾ ਸਕੇ।ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਲਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹਮੇਸ਼ਾ ਤਤਪਰ ਹੈ। ਉਹਨਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਦੇ ਸਾਰੇ ਹਸਪਤਾਲਾਂ ਦੀ ਨੁਹਾਰ ਬਦਲੀ ਜਾਵੇਗੀ।
ਇਹ ਵੀ ਪੜ੍ਹੋ ਝਾਰਖੰਡ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਏ ਅਰਵਿੰਦ ਕੇਜ਼ਰੀਵਾਲ ਤੇ ਭਗਵੰਤ ਮਾਨ
ਉਹਨਾਂ ਕਿਹਾ ਕਿ ਪਹਿਲਾਂ ਜ਼ਿਲ੍ਹਾ ਪੱਧਰ ’ਤੇ ਅਤੇ ਫਿਰ ਕਮਿਊਨਿਟੀ ਹੈਲਥ ਸੈਂਟਰਾਂ ਦਾ ਨਵੀਨੀਕਰਨ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਨੂੰ ਉਹਨਾਂ ਦੇ ਦਰਾਂ ’ਤੇ ਚੰਗੀਆਂ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਇਸ ਮੌਕੇ ਉਹਨਾਂ ਕਿਹਾ ਕਿ ਇਥੇ ਡਾਇਲਸੈਸ, ਫਿਜ਼ੀਓਥਰੈਪੀ ਆਦਿ ਵਰਗੀਆਂ ਆਧੁਨਿਕ ਤਕਨੀਕ ਨਾਲ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਜੋ ਕਿ ਆਮ ਲੋਕਾਂ ਲਈ ਬਹੁਤ ਹੀ ਸਹਾਈ ਸਿੱਧ ਹੋ ਰਹੀਆਂ ਹਨ।ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਲਬੀਰ ਸਿੰਘ ਨੇ ਜਿੱਥੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਉੱਥੇ ਹੀ ਉਹਨਾਂ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਹਨਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਚੇਅਰਮੈਨ ਨੀਲ ਗਰਗ, ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਜਤਿੰਦਰ ਭੱਲਾ, ਕਾਰਜਕਾਰੀ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ, ਜ਼ਿਲ੍ਹਾ ਸਿਹਤ ਅਫ਼ਸਰ ਮੈਡਮ ਊਸ਼ਾ ਗੋਇਲ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਐੱਸਐੱਮਓਜ਼ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਆਦਿ ਹਾਜ਼ਰ ਸਨ।
Share the post "ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਬਣਾਈ ਜਾ ਸਕਦੀ ਹੈ ਸਿਹਤ : ਕੈਬਨਿਟ ਮੰਤਰੀ ਬਲਬੀਰ ਸਿੰਘ"