spot_img
spot_img

ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਦੋ ਵਿਅਕਤੀਆਂ ਕਾਬੂ; 8 ਆਧੁਨਿਕ ਪਿਸਤੌਲ ਬਰਾਮਦ

Date:

spot_img

ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਮਾਡਿਊਲ ਦੇ ਮੁੱਖ ਸਰਗਨਾ ਦੀ ਵੀ ਕੀਤੀ ਪਛਾਣ; ਕਾਬੂ ਲਈ ਛਾਪੇਮਾਰੀ ਜਾਰੀ: ਡੀਜੀਪੀ ਪੰਜਾਬ
ਅੰਮ੍ਰਿਤਸਰ, 30 ਨਵੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਹੈ ਜਦੋਂ ਉਹ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਹਥਿਆਰਾਂ ਦੀ ਖੇਪ ਸੌਂਪਣ ਲਈ ਕਿਸੇ ਹੋਰ ਸੰਚਾਲਕ ਦੀ ਉਡੀਕ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਜੀਤ ਸਿੰਘ ਉਰਫ਼ ਨਿੱਕੂ ਅਤੇ ਗੁਰਵਿੰਦਰ ਸਿੰਘ ਉਰਫ਼ ਗਾਂਧੀ ਦੋਵੇਂ ਵਾਸੀ ਪਿੰਡ ਕੌਲੋਵਾਲ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਰਾਹਤ ਭਰੀ ਖ਼ਬਰ: ਤਹਿਸੀਲਦਾਰਾਂ ਨੇ ਹੜਤਾਲ ਲਈ ਵਾਪਸ, ਸੋਮਵਾਰ ਤੋਂ ਤਹਿਸੀਲਾਂ ਵਿਚ ਹੋਵੇਗਾ ਕੰਮਕਾਜ਼

ਪੁਲੀਸ ਟੀਮਾਂ ਨੇ ਉਕਤ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਅੱਠ ਅਤਿ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿੱਚ ਚਾਰ ਗਲੌਕ ਪਿਸਤੌਲਾਂ (ਆਸਟਰੀਆ ਦੇ ਬਣੇ ਹੋਏ), ਦੋ ਤੁਰਕੀ 9 ਐਮ.ਐਮ. ਪਿਸਤੌਲਾਂ ਅਤੇ ਦੋ ਐਕਸ ਸ਼ਾਟ ਜ਼ਿਗਾਨਾ .30 ਬੋਰ ਦੇ ਪਿਸਤੌਲਾਂ ਸਮੇਤ 10 ਕਾਰਤੂਸ ਸ਼ਾਮਲ ਹਨ, ਦੀ ਖੇਪ ਵੀ ਬਰਾਮਦ ਕੀਤੀ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕੀਤੀ ਗਈ ਕਾਰਵਾਈ ਦੌਰਾਨ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪਤਾ ਲੱਗਾ ਕਿ ਕੁਝ ਵਿਅਕਤੀ ਪਾਕਿਸਤਾਨ ਤੋਂ ਭਾਰਤ ਵਿੱਚ ਹਥਿਆਰਾਂ ਦੀ ਵੱਡੀ ਖੇਪ ਦੀ ਤਸਕਰੀ ਕਰਨ ਵਿੱਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਮੁਲਜ਼ਮ ਜਗਜੀਤ ਉਰਫ਼ ਨਿੱਕੂ ਅਤੇ ਗੁਰਵਿੰਦਰ ਉਰਫ਼ ਗਾਂਧੀ ਨੂੰ ਅੰਮ੍ਰਿਤਸਰ ਦੇ ਘਰਿੰਡਾ ਨੇੜੇ ਨੂਰਪੁਰ ਪਧਰੀ ਤੋਂ ਉਸ ਸਮੇਂ ਕਾਬੂ ਕਰ ਲਿਆ ਜਦੋਂ ਉਹ ਖੇਪ ਦੀ ਡਿਲਿਵਰੀ ਲਈ ਕਿਸੇ ਦੀ ਉਡੀਕ ਕਰ ਰਹੇ ਸਨ।

ਇਹ ਵੀ ਪੜ੍ਹੋ Punjab State Teacher Eligibility Test ਦੇ ਮੱਦੇਨਜ਼ਰ ਹੁਕਮ ਜਾਰੀ : ਜ਼ਿਲ੍ਹਾ ਮੈਜਿਸਟਰੇਟ

ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੇ ਇਸ ਮਾਡਿਊਲ ਦੇ ਮੁੱਖ ਸਰਗਨਾ ਵੀ ਦੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਫੜਨ ਲਈ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦਾ ਮੁੱਖ ਸਰਗਨਾ ਏਨਕ੍ਰਿਪਟਡ ਐਪਸ ਰਾਹੀਂ ਪਾਕਿਸਤਾਨ ਅਧਾਰਿਤ ਹਥਿਆਰ ਤਸਕਰਾਂ ਦੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧੀ ਐਫਆਈਆਰ ਨੰਬਰ 66 ਮਿਤੀ 29.11.2024 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 61(2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Police ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

👉ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਜੋਬਨ ਬਿੱਲਾ...

ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਬਰ ਵਿਰੁੱਧ ਪੁਤਲੇ ਸਾੜੇ

Bathinda News: ਕੇਂਦਰ ਸਰਕਾਰ ਨੇ ਜੰਤਰ ਮੰਤਰ ਦਿੱਲੀ ਵਿਖੇ...

ਕੇਂਦਰੀ ਸਿੱਖਿਆ ਮੰਤਰੀ ਪ੍ਰਧਾਨ ਦਾ ਅਸਤੀਫ਼ਾ, ਨੌਜਵਾਨਾਂ ਦੀ ਜਿੱਤ: ਵੜਿੰਗ

ਕਿਹਾ,ਪੰਜਾਬ ਦੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਤੱਕ ਸੰਘਰਸ਼ ਨਹੀਂ...

RBDAV Sen Sec Public School Bathinda ਵਿਖੇ ਖੂਨਦਾਨ ਕੈਂਪ ਲਗਾਇਆ

Bathinda News: RBDAV Senior Secondary Public School Bathinda ਵਿਖੇ...