👉ਚੋਣਾਂ ਲਈ ਬਣਾਈ ਸਕਰੀਨਿੰਗ ਕਮੇਟੀ
ਚੰਡੀਗੜ੍ਹ, 1 ਦਸੰਬਰ : Municipal Corporation and Council Elections: ਸੰਭਾਵਿਤ ਤੌਰ ‘ਤੇ ਕੁੱਝ ਦਿਨਾਂ ਬਾਅਦ ਪੰਜਾਬ ਦੇ ਵਿਚ ਹੋਣ ਜਾ ਰਹੀਆਂ ਪੰਜ ਨਗਰ ਨਿਗਮਾਂ ਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਨੇ ਵੀ ਤਿਆਰੀਆਂ ਵਿੱਢ ਦਿੱਤੀਆਂ ਹਨ।ਇਸ ਸਬੰਧ ਵਿਚ ਪਹਿਲਕਦਮੀ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰੇਦਸ਼ਾਂ ਅਨੁਸਾਰ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਲਈ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਜਾਂਦੀ ਹੈ। ਜਿਸਦੇ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ Maharashtra CM News: ਪੈਲੇਸ ਬੁੱਕ, ਬਰਾਤੀ ਤਿਆਰ ਪਰ ਲਾੜੇ ਦੀ ਖ਼ੋਜ ਜਾਰੀ!
ਜਾਣਕਾਰੀ ਮੁਤਾਬਕ ਪੰਜਾਂ ਨਗਰ ਨਿਗਮਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ਤੇ ਫ਼ਗਵਾੜਾ ਲਈ ਕਾਂਗਰਸ ਦੇ ਸੀਨੀਅਰ ਆਗੂਆਂ ਕ੍ਰਮਵਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਾਣਾ ਕੰਵਰਪਾਲ ਸਿੰਘ, ਗੁਰਕੀਰਤ ਸਿੰਘ ਕੋਟਲੀ, ਕੁਲਜੀਤ ਸਿੰਘ ਨਾਗਰਾ ਤੇ ਸ਼੍ਰੀਮਤੀ ਅਰੁਣਾ ਚੌਧਰੀ ਦੀ ਅਗਵਾਈ ਹੇਠ ਪੰਜ-ਪੰਜ ਮੈਂਬਰੀ ਕਮੇਟੀਆਂ ਬਣਾਈਆਂ ਗਈਆਂ ਹਨ ਜਦਕਿ ਨਗਰ ਕੌਂਸਲ ਚੋਣਾਂ ਲਈ ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਇੱਕ 43 ਮੈਂਬਰੀ ਸਕਰੀਨਿੰਗ ਕਮੇਟੀ ਬਣਾਈ ਗਈ ਹੈ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਸੂਬੇ ਵਿਚ ਹੋਈਆਂ ਚਾਰ ਜਿਮਨੀ ਚੋਣਾਂ ਵਿਚ ਤਿੰਨ ਸੀਟਾਂ ’ਤੇ ਮਿਲੀ ਹਾਰ ਦੀ ਨਿਰਾਸਾ ਨੂੰ ਜਿੱਤ ਵਿਚ ਬਦਲਣ ਲਈ ਇਸ ਵਾਰ ਕਾਂਗਰਸ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ।
Share the post "Municipal Corporation and Council Elections:ਪੰਜਾਬ ਕਾਂਗਰਸ ਨੇ ਵੀ ਖਿੱਚੀਆਂ ਤਿਆਰੀਆਂ"