Friday, April 17, 2026
spot_img
spot_img

ਰਜਿੰਦਰਾ ਸਰਕਾਰੀ ਕਾਲਜ ਆਫ਼ ਨਰਸਿੰਗ ਪਟਿਆਲਾ ਨੇ ਯਾਦਗਾਰੀ ਫਰੈਸ਼ਰ ਅਤੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ

Date:

spot_img

👉ਮਿਸ ਫੇਅਰਵਲ ਸੁਖਮਨ ਕੌਰ ਚੁਣੀ ਗਈ
ਪਟਿਆਲਾ, 1 ਦਸੰਬਰ : ਸਰਕਾਰੀ ਕਾਲਜ ਆਫ਼ ਨਰਸਿੰਗ ਨੇ ਬੇਸਿਕ ਬੀ.ਐਸ.ਸੀ. (ਨਰਸਿੰਗ ਅਤੇ ਪੋਸਟ ਬੇਸਿਕ ਨਰਸਿੰਗ)ਦੇ ਵਿਦਿਆਰਥੀਆਂ ਲਈ ਇੱਕ ਫਰੈਸ਼ਰ ਅਤੇ ਵਿਦਾਇਗੀ ਸਮਾਗਮ ਦਾ ਆਯੋਜਨ ਕੀਤਾ। ਇਸ ਮੌਕੇ ਅਜੀਤ ਕਾਲਜ ਆਫ਼ ਨਰਸਿੰਗ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ ਡਾ: ਰਮਨਦੀਪ ਕੌਰ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਫੇਅਰਵਲ ਪਾਰਟੀ ਵਿਚ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਹੋਰ ਪਤਵੰਤਿਆਂ ਵਿੱਚ ਜੀਐਮਸੀ ਦੇ ਡਾਇਰੈਕਟਰ ਡਾ: ਰਾਜਨ ਸਿੰਘ ਅਤੇ ਡਾ: ਗੁਰਜੀਤ ਸਿੰਘ ਚੰਦਰ ਸ਼ਾਮਲ ਸਨ। ਵਿਸ਼ੇਸ਼ ਮਹਿਮਾਨਾਂ ਡਾ: ਗਰਗਨਪ੍ਰੀਤ, ਡਾ: ਜਸਪ੍ਰੀਤ, ਸ਼੍ਰੀਮਤੀ ਇਵਾਨਾ, ਸ਼੍ਰੀਮਤੀ ਰਿਪਾਲੀ, ਅਤੇ ਸ਼੍ਰੀਮਤੀ ਹਰਜੋਤ ਕੌਰ ਪਾਬਲੋ ਨੇ ਵੀ ਆਪਣੀ ਹਾਜ਼ਰੀ ਲਗਾ ਕੇ ਸਮਾਗਮ ਨੂੰ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ canada immigration news: ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਤੇ ਵਰਕ ਪਰਮਿਟ ਵਾਲਿਆਂ ਨੂੰ ਦਿੱਤਾ ਵੱਡਾ ਝਟਕਾ

ਫਰੈਸ਼ਰ ਪਾਰਟੀ ਦਾ ਸ਼ੁਭ ਆਰੰਭ ਮਹਿਮਾਨਾਂ ਵੱਲੋਂ ਸ਼ਮਾਂ ਰੌਸ਼ਨ ਕਰਨ ਉਪਰੰਤ ਹੋਇਆ । ਇਸ ਮੌਕੇ ਮੁੱਖ ਮਹਿਮਾਨ ਨੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦੇ ਕਿਹਾ ਕਿ ਨਰਸਿੰਗ ਦਾ ਕਿੱਤਾ ਉਹ ਪ੍ਰੌਫੈਸ਼ਨਲ ਸਰਵਿਸ ਹੈ ਜਿਸ ਵਿਚ ਸੇਵਾ ਵੀ ਹੁੰਦੀ ਹੈ ਅਤੇ ਸਤਿਕਾਰ ਵਾਲਾ ਵਧੀਆ ਰੁਜ਼ਗਾਰ ਵੀ ਬਣਦਾ ਹੈ । ਉਹਨਾਂ ਨੇ ਵਿਦਿਆਰਥੀਆਂ ਨੂੰ ਪੂਰੇ ਅਨੁਸ਼ਾਸ਼ਨ ਨਾਲ ਪੜ੍ਹਾਈ ਕਰਕੇ ਆਪਣਾ, ਆਪਣੇ ਮਾਪਿਆਂ ਅਤੇ ਆਪਣੇ ਨਰਸਿੰਗ ਕਾਲਜ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਪ੍ਰਿੰਸੀਪਲ ਨੇ ਮਹਿਮਾਨਾਂ ਅਤੇ ਸਮੂਹ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਅਤੇ ਕਾਲਜ ਬਾਰੇ ਜਾਣਕਾਰੀ ਦਿੱਤੀ। ਫੇਰਵਲ ਪਾਰਟੀ ਵਿੱਚ ਨਰਸਿੰਗ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਕੈਟ ਵਾਕ ਕੀਤੀ ਗਈ ਅਤੇ ਸਭਿਆਚਾਰਕ ਕੋਰੀਉਗਰਾਫੀ ਪੇਸ਼ ਕਰਕੇ ਖ਼ੂਬ ਰੰਗ ਬੰਨ੍ਹਿਆ। ਵਿਦਿਆਰਥੀਆਂ ਨੇ ਲੋਕ ਨਾਚਾਂ ਭੰਗੜੇ ਅਤੇ ਗਿੱਧਾ ਦੀ ਪੇਸ਼ਕਾਰੀ ਨੇ ਸਰੋਤਿਆ ਦਾ ਮਨ ਮੋਹ ਲਿਆ ।

ਇਹ ਵੀ ਪੜ੍ਹੋ ਬੇਅਦਬੀ ਕਾਂਡ ’ਚ ਆਪ ਵਿਧਾਇਕ ਨੂੰ ਅਦਾਲਤ ਨੇ ਸੁਣਾਈ 2 ਸਾਲ ਦੀ ਸਜ਼ਾ

ਨਰਸਿੰਗ ਕਾਲਜ ਦੇ ਕੈਂਪਸ ਵਿਚ ਹੋਈ ਫੇਰਵਲ ਪਾਰਟੀ ਦੇ ਸਖਤ ਮੁਕਾਬਲੇ ਵਿਚੋਂ ਮਿਸ ਫੇਅਰਵਲ 2024 ਸੁਖਮਨ ਕੌਰ ਜੀ.ਐਨ.ਐਮ ਨਰਸਿੰਗ ਚੌਥਾ ਸਾਲ ਨੂੰ ਚੁਣਿਆ ਗਿਆ ਅਤੇ ਉਸ ਨੂੰ ਮਿਸ ਫਰੈਸ਼ਰ ਦਾ ਤਾਜ ਪਹਿਨਾਇਆ ਗਿਆ। ਇਸ ਸਮਾਗਮ ਦੀ ਖਾਸ ਗੱਲ ਇਹ ਸੀ ਕਿ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹੋਏ ਵੱਖ ਵੱਖ ਮੁਕਾਬਲਿਆਂ ਲਈ ਜੱਜਾਂ ਨੇ ਅਹਿਮ ਜ਼ਿੰਮੇਦਾਰੀ ਨਿਭਾਈ। ਮੁੱਖ ਮਹਿਮਾਨਾਂ ਨੇ ਜੇਤੂ ਵਿਦਿਆਰਥੀਆਂ ਨੂੰ ਆਪਣੇ ਕਰ ਕਮਲਾਂ ਨਾਲ ਸਨਮਾਨਿਤ ਕੀਤਾ । ਪ੍ਰੋਗਰਾਮ ਭਾਵਨਾਤਮਕ ਅਤੇ ਖੁਸ਼ੀ ਦੇ ਪਲਾਂ ਨਾਲ ਭਰਿਆ ਹੋਇਆ ਸੀ ਕਿਉਂਕਿ ਕਾਲਜ਼ ਤੋਂ ਜਾਣ ਵਾਲੇ ਵਿਦਿਆਰਥੀਆਂ ਨੇ ਇੱਕ ਪ੍ਰੇਰਣਾਦਾਇਕ ਯਾਤਰਾ ਦੇ ਅੰਤ ਨੂੰ ਦਰਸਾਉਂਦੇ ਹੋਏ, ਆਪਣੀ ਪਿਆਰੀ ਸੰਸਥਾ ਨੂੰ ਅਲਵਿਦਾ ਕਹਿ ਦਿੱਤੀ। ਇਸ ਦੇ ਨਾਲ ਹੀ ਨਵੇਂ ਬੈਚਾਂ ਦੇ ਬੇਸਿਕ ਬੀ.ਐਸ.ਸੀ. (ਨਰਸਿੰਗ) ਅਤੇ ਪੋਸਟ ਬੇਸਿਕ ਨਰਸਿੰਗ ਦਾ ਖੁੱਲ੍ਹੇਆਮ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ, ਸਮੂਹ ਨਰਸਿੰਗ ਅਧਿਆਪਕ ਤੇ ਵਿਦਿਆਰਥੀ ਵੀ ਹਾਜ਼ਰ ਸਨ ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਪ੍ਰੇਮੀ ਦੀ ਬੇਵਫ਼ਾਈ ਤੋਂ ਤੰਗ ਆ ਕੇ ਔਰਤ ਨੇ ਖਾਧਾ ਜ਼ਹਿਰ

Kapurthala News: Kapurthala ਜ਼ਿਲ੍ਹੇ ਦੇ ਫਗਵਾੜਾ ਵਿੱਚ ਇੱਕ ਔਰਤ...

Sangrur ‘ਚ ਬੱਸ ਦੀ ਚਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌ/ਤ

Sangrur News: ਜਿਲਾ ਸੰਗਰੂਰ ਦੇ ਭਵਾਨੀਗੜ੍ਹ ਵਿੱਚ ਇੱਕ ਮੋਟਰਸਾਈਕਲ...

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...