
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਹਿਮਾਇਤ ਦੇ ਲਈ ਸਿੱਖ ਵਿਦਵਾਨਾਂ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ’ਤੇ ਟਿੱਪਣੀਆਂ ਕਰਨੀਆਂ ਮਹਿੰਗੀਆਂ ਪਈਆਂ
ਸ਼੍ਰੀ ਅੰਮ੍ਰਿਤਸਰ ਸਾਹਿਬ, 2 ਦਸੰਬਰ: ਦਿੱਲੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਸੁਖਬੀਰ ਸਿੰਘ ਬਾਦਲ ਦੀ ਹਿਮਾਇਤ ਕਰਨੀ ਮਹਿੰਗੀ ਪੈ ਗਈ ਹੈ। ਲੰਘੀ 30 ਅਗਸਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਉਪਰ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਤਨਖਾਹੀਆ ਦੇਣ ਤੋਂ ਬਾਅਦ ਜਥੇਦਾਰਾਂ ਅਤੇ ਬਾਅਦ ਵਿਚ ਸੱਦੇ ਸਿੱਖ ਵਿਦਵਾਨਾਂ ਉਪਰ ਵਿਵਾਦਤ ਟਿੱਪਣੀਆਂ ਦੇ ਮਾਮਲੇ ਨੂੰ ਅੱਜ ਸਿੱਖ ਸੰਗਤ ਅੱਗੇ ਚੁੱਕਦਿਆਂ ਪੰਜ ਸਿੰਘ ਸਾਹਿਬਾਨ ਨੇ ਸਿੱਖ ਮਰਿਆਦਾ ਦੇ ਉਲਟ ਕਰਾਰ ਦਿੱਤਾ। ਜਿਸਤੋਂ ਬਾਅਦ ਹਰਵਿੰਦਰ ਸਿੰਘ ਸਰਨਾ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ।
ਇਹ ਵੀ ਪੜ੍ਹੋ ਵੱਡੀ ਖ਼ਬਰ: ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਆਗੂਆਂ ਨੂੰ ਮਿਲੀ ਧਾਰਮਿਕ ਸਜ਼ਾ
ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਉਣ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਉਪਰੋਂ ਇਹ ਮਾਮਲਾ ਵੀ ਚੁੱਕਦਿਆਂ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਦਾਅਵਾ ਕੀਤਾ ਕਿ ਇੰਨ੍ਹਾਂ ਟਿੱਪਣੀਆਂ ਤੋਂ ਬਾਅਦ ਹਰਵਿੰਦਰ ਸਿੰਘ ਸਰਨਾ ਦੀ ਜੋ ਚਿੱਠੀ ਆਈ ਹੈ, ਉਸਦੇ ਵਿਚ ਵੀ ਉਸਨੇ ਕੋਈ ਅਫ਼ਸੋਸ ਜਾਹਰ ਨਹੀਂ ਕੀਤਾ, ਜਿਸ ਕਾਰਨ ਇਹ ਕਾਰਵਾਈ ਕਰਨੀ ਪੈ ਰਹੀ ਹੈ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਹਰਵਿੰਦਰ ਸਿੰਘ ਸਰਨਾ ਨਾਲ ਸਜ਼ਾ ਭੁਗਤਣ ਤੱਕ ਕੋਈ ਸਾਂਝ ਨਾ ਰੱਖਣ।
Share the post "ਸੁਖਬੀਰ ਬਾਦਲ ਤੋਂ ਬਾਅਦ ਹੁਣ ਦਿੱਲੀ ਗੁਰਦੂਆਰਾ ਪ੍ਰਬੰਧਕ ਕਮੇਟੀ ਦਾ ਸਾਬਕਾ ਪ੍ਰਧਾਨ ਨੂੰ ਵੀ ਦਿੱਤਾ ਤਨਖ਼ਾਹੀਆ ਕਰਾਰ"




