Friday, April 17, 2026
spot_img
spot_img

ਡਿਪਟੀ ਕਮਿਸ਼ਨਰ ਨੇ ਸੜਕ ਸੁਰੱਖਿਆ ਕਮੇਟੀ ਦੀ ਕੀਤੀ ਮੀਟਿੰਗ

Date:

spot_img

👉ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ
👉ਆਵਾਜਾਈ ਨਿਯਮਾਂ ਪ੍ਰਤੀ ਲੋਕਾਂ ਨੂੰ ਕੀਤਾ ਜਾਵੇ ਵੱਧ ਤੋਂ ਵੱਧ ਜਾਗਰੂਕ
ਸ੍ਰੀ ਮੁਕਤਸਰ ਸਾਹਿਬ 5 ਦਸੰਬਰ : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ, ਇਸ ਮੌਕੇ ਸ੍ਰੀ ਦੇਸਰਾਜ ਜੁਆਇੰਟ ਡਾਇਰੈਕਟਰ ਸਟੇਟ ਰੋਡ ਸੈਫਟੀ ਕੌਂਸਲ (ਲੀਗਲ ਏਜੰਸੀ), ਡਾ.ਸੰਜੀਵ ਕੁਮਾਰ ਆਰ.ਟੀ.ਓ. ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ,ਡੀ.ਐਸ.ਪੀ.ਅਮਨਦੀਪ ਸਿੰਘ, ਡਾ.ਨਰੇਸ਼ ਪਰੂਥੀ ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ, ਸ੍ਰੀ ਜਸਪ੍ਰੀਤ ਸਿੰਘ ਛਾਬੜਾ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਸੜਕਾਂ ‘ਤੇ ਦੁਰਘਟਨਾਵਾਂ ਦੇ ਪੱਖ ਤੋਂ ਸੰਵੇਦਨਸ਼ੀਲ ਥਾਂਵਾਂ ਦੀ ਪਹਿਚਾਣ ਕਰਨ ਦੀ ਹਦਾਇਤ ਵੀ ਕੀਤੀ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਇਸੇ ਮੌਕੇ ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਲਈ ਜ਼ਿਆਦਾ ਤੋਂ ਜਿਆਦਾ ਸੈਮੀਨਾਰ ਲਗਾਏ ਜਾਣ ਅਤੇ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਹਨਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਹੜੇ ਸਕੂਲ ਮੁੱਖ ਸੜਕਾਂ ਦੇ ਨਜ਼ਦੀਕ ਹਨ, ਉਥੇ ਸਾਈਨ ਬੋਰਡ ਅਤੇ ਸਪੀਡ ਬਰੈਕਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸਕੂਲੀ ਬੱਚਿਆ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਪਹੁੰਚੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਗਰ ਕੌਸਲਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਅਵਾਰਾਂ ਪਸੂਆਂ ਦੀ ਰੋਕਥਾਮ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਨਜਾਇਜ ਕਬਜੇ ਹਟਾਉਣ ਲਈ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਆਵਾਜਾਈ ਦੌਰਾਨ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਜੰਗਲਾਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਕਿਨਾਰੇ ਉਗੀਆਂ ਝਾੜੀਆਂ ਅਤੇ ਵਧੀਆਂ ਦਰਖਤਾਂ ਦੇ ਟਾਹਣੀਆਂ ਦੀ ਕਟਾਈ ਕਰਵਾਈ ਜਾਵੇ ਤਾਂ ਜੋ ਸਰਦੀ ਦੀਆਂ ਧੁੰਦਾਂ ਦੌਰਾਨ ਵਾਪਰਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਜੁਆਇੰਟ ਡਾਇਰੈਕਟਰ ਸ੍ਰੀ ਦੇਸਰਾਜ ਨੇ ਦੱਸਿਆ ਕਿ ਅਣਪਛਾਤੇ ਵਾਹਨ ਵੱਲੋਂ ਹਾਦਸੇ ਦਾ ਸ਼ਿਕਾਰ ਲੋਕਾਂ ਨੂੰ ਸਰਕਾਰ ਵਲੋਂ ਆਰਥਿਕ ਮੱਦਦ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ Amritsar News : 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਸਕੀਮ ਤਹਿਤ ਜਖਮੀ ਨੂੰ 50 ਹਜ਼ਾਰ ਅਤੇ ਮ੍ਰਿਤਕ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਪੀੜ੍ਹਤ ਆਪਣੀਆਂ ਅਰਜ਼ੀਆਂ ਆਪਣੇ ਇਲਾਕੇ ਦੇ ਐਸ ਐਚ ਓ ਜਾਂ ਐਸ ਡੀ ਐਮ ਦਫ਼ਤਰ ਨੂੰ ਦੇ ਸਕਦੇ ਹਨ। ਉਹਨਾਂ ਅੱਗੇ ਦੱਸਿਆ ਕਿ ਦੁਰਘਟਨਾਂ ਦੇ ਸਮੇਂ ਨੁਕਸਾਨੇ ਵਹੀਕਲਾਂ ਨੂੰ ਮੌਕੇ ਤੇ ਹਟਾਉਣ ਲਈ ਪੰਜਾਬ ਸਰਕਾਰ ਵਲੋਂ ਜਲਦੀ 23 ਰਿਕਵਰੀ ਵੈਨਾਂ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਸੜਕ ਹਾਦਸੇ ਵਿਚ ਕੋਈ ਜਖਮੀ ਹੋਵੇ ਤਾਂ ਉਸ ਨੂੰ ਜਲਦ ਤੋਂ ਜਲਦ ਹਸਪਤਾਲ ਪਹੁੰਚਾਉਣ ਵਿਚ ਮੱਦਦ ਕੀਤੀ ਜਾਵੇ ਅਤੇ ਅਜਿਹਾ ਨੇਕ ਕਾਰਜ ਕਰਨ ਵਾਲਿਆਂ ਨੂੰ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਤਹਿਤ ਸਨਮਾਨਿਤ ਵੀ ਕੀਤਾ ਜਾਂਦਾ ਹੈ। ਸੜਕ ਦੁਰਘਟਨਾਂਵਾਂ ਨੂੰ ਘੱਟ ਕਰਨ ਅਤੇ ਪੀੜਤਾਂ ਦੀ ਜਲਦ ਮੱਦਦ ਲਈ ਪੰਜਾਬ ਸਰਕਾਰ ਵਲੋਂ ਸੜਕ ਸੁਰੱਖਿਆ ਫੋਰਸ ਦਾ ਵੀ ਗਠਨ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਸੜਕ ਸੁਰੱਖਿਆਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਪੂਰੀ ਸਾਵਧਾਨੀ ਵਰਤੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group ਨਾਲ ਜੁੜੋਂ। https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...