ਠੇਕਾ ਮੁਲਾਜ਼ਮਾਂ ਨੇ ਅਗਲੇ ਸੰਘਰਸ਼ ਦੀ ਤਿਆਰੀ ਸੰਬੰਧੀ ਕੀਤੀ ਜ਼ੋਨ ਪੱਧਰੀ ਕਨਵੈਨਸ਼ਨ

0
97

👉ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਮੋਰਚਾ ਆਗੂ
ਬਠਿੰਡਾ, 6 ਦਸੰਬਰ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਅਗਲੇ ਸੰਘਰਸ਼ਾਂ ਦੀ ਤਿਆਰੀ ਸੰਬੰਧੀ ਰੋਜ਼ ਗਾਰਡਨ ਵਿੱਚ ਜ਼ੋਨ ਪੱਧਰੀ ਕਨਵੈਨਸ਼ਨ ਕੀਤੀ। ਇਸ ਸਮੇਂ ਹਾਜ਼ਿਰ ’ਮੋਰਚੇ’ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਕੇਸ਼ਰ ਸਿੰਘ,ਸੁਖਚੈਨ ਸਿੰਘ,ਰਣਜੀਤ ਸਿੰਘ,ਹਰਦੇਵ ਸਿੰਘ ਚੋਪੜਾ,ਬਲਜਿੰਦਰ ਵੇਰਕਾ ਅਤੇ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ’ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ।

ਇਹ ਵੀ ਪੜ੍ਹੋ shambhu border news:ਸ਼ੰਭੂ ਬਾਰਡਰ ’ਤੇ ਮਾਹੌਲ ਤਨਾਅਪੂਰਨ, ਕਿਸਾਨਾਂ ਨੇ ਦਿੱਲੀ ਵੱਲ ਪਾਏ ਚਾਲੇ; ਪਹਿਲਾਂ ਬੇਰੀਗੇਡ ਤੋੜਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਹਨ।

ਇਹ ਵੀ ਪੜ੍ਹੋ shambhu border news: ਹਰਿਆਣਾ ਪੁਲਿਸ ਨੇ ਕਿਸਾਨਾਂ ’ਤੇ ਸੁੱਟੇ ਅੱਥਰੂ ਗੈਸ, ਸ਼ੰਭੂ ਬਾਰਡਰ ’ਤੇ ਮਾਹੌਲ ਤਨਾਅਪੂਰਨ

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 /ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 40 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਇਸ ਸਮੇਂ ਹਾਜ਼ਿਰ ਠੇਕਾ ਮੁਲਾਜ਼ਮਾਂ ਨੇ 10 ਦਸੰਬਰ ਨੂੰ ਕਿਸਾਨਾਂ-ਮਜ਼ੂਦੂਰਾਂ ਦੀਆਂ ਤਬਕਾਤੀ ਜਥੇਬੰਦੀਆਂ ਵੱਲੋੰ ਜ਼ਿਲਾ ਹੈੱਡ ਕੁਆਟਰਾਂ ਤੇ ਦਿੱਤੇ ਜਾ ਰਹੇ ਧਰਨਿਆਂ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਅਤੇ ਪਾਵਰਕਾਮ ਅਤੇ ਟ੍ਰਾਂਸਕੋ ਦੀ ਮੈਨੇਜਮੈਂਟ ਵੱਲੋੰ ਸੇਵਾ ਮੁਕਤ ਮੁਲਾਜ਼ਮਾਂ ਫ਼ਿਰ ਤੋਂ ਠੇਕਾ ਪ੍ਰਣਾਲੀ ਤਹਿਤ ਭਰਤੀ ਕਰਨ ਅਤੇ ਚੰਡੀਗੜ੍ਹ ਬਿਜਲੀ ਢਾਂਚੇ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here