Thursday, May 21, 2026
spot_img
spot_img
spot_img

Fazilika News: ਡਿਪਟੀ ਡੀਈਓ ਪਰਮਿੰਦਰ ਸਿੰਘ ਨੇ ਵੱਖ-ਵੱਖ ਸਕੂਲਾਂ ਦਾ ਕੀਤਾ ਅਚਨਚੇਤ ਨਿਰੀਖਣ

Date:

spot_img

ਫਾਜ਼ਿਲਕਾ, 7 ਦਸੰਬਰ: Fazilika News: ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਰਮਿੰਦਰ ਸਿੰਘ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨਾਂ ਨੇ ਜਿੱਥੇ ਬੱਚਿਆਂ ਦੇ ਪੜ੍ਹਾਈ ਦੇ ਪੱਧਰ ਦਾ ਨਿਰੀਖਣ ਕੀਤਾ ਉੱਥੇ ਉਹਨਾਂ ਨੇ ਮਿਡ ਡੇ ਮੀਲ ਅਤੇ ਸਕੂਲੀ ਪ੍ਰਬੰਧਾਂ ਦੀ ਪੜਤਾਲ ਵੀ ਕੀਤੀ। ਸ ਪਰਮਿੰਦਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰੇਵਾਲਾ, ਝੋਰੜਖੇੜਾ, ਸਰਕਾਰੀ ਪ੍ਰਾਇਮਰੀ ਸਕੂਲ ਖਾਂਟਵਾਂ, ਵਹਾਬ ਵਾਲਾ ਤੇ ਰਾਮਸਰਾ ਦੇ ਸਕੂਲਾਂ ਦੀ ਚੈਕਿੰਗ ਕੀਤੀ।

ਇਹ ਵੀ ਪੜ੍ਹੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 50 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਦੀ ਕੀਤੀ ਸਰਕਾਰੀ ਭਰਤੀ: ਮੁੰਡੀਆ

ਇਸ ਦੌਰਾਨ ਉਹਨਾਂ ਨੇ ਬੱਚਿਆਂ ਦੇ ਸਿੱਖਿਆ ਪੱਧਰ ਦਾ ਮੂਲਾਂਕਣ ਕੀਤਾ। ਖਾਂਟਵਾਂ ਦੀ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਵੇਖ ਕੇ ਉਹਨਾਂ ਖੁਸ਼ੀ ਪ੍ਰਗਟ ਕੀਤੀ ਤੇ ਸਕੂਲ ਹੈਡ ਟੀਚਰ ਕਰਮਜੀਤ ਕੌਰ ਢਿੱਲੋਂ ਸਮੇਤ ਸਮੂਹ ਸਟਾਫ ਮੈਂਬਰਾਂ ਦੀ ਪ੍ਰਸ਼ੰਸਾ ਵੀ ਕੀਤੀ। ਇਸ ਦੌਰਾਨ ਉਹਨਾਂ ਅਧਿਆਪਕਾਂ ਨੂੰ ਵੱਖ-ਵੱਖ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਤੇ ਪਰਮਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਚ ਵੱਡੇ ਪੱਧਰ ਤੇ ਬਦਲਾਅ ਹੋਏ ਹਨ। ਉਹਨਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਨਿੱਜੀ ਸਕੂਲਾਂ ਦੇ ਮੁਕਾਬਲੇ ਅੱਗੇ ਨਿਕਲ ਰਹੇ ਹਨ।

ਇਹ ਵੀ ਪੜ੍ਹੋ Fazilka news: ਪੁਲਿਸ ਵੱਲੋ 1 ਕਿਲੋ 800 ਗ੍ਰਾਮ ਅਫੀਮ ਸਹਿਤ ਇੱਕ ਨਸ਼ਾ ਤਸਕਰ ਕਾਬੁੂ

ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਸਕੂਲਾਂ ਵਿੱਚ ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਉਪਲਬਧ ਹਨ। ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

spot_img

Share post:

spot_img

Popular

More like this
Related

Punjab News : ਦੁੱਧ ਸੈਂਪਲਿੰਗ ਮੁਹਿੰਮ ; ਪੰਜਾਬ ‘ਚ ਦੋ ਦਿਨਾਂ ਵਿਚ 211 ਸੈਂਪਲ ਲਏ, 68 ਹੋਏ ਫੇਲ

👉ਉਲੰਘਣਾ ਕਰਨ ਵਾਲਿਆਂ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ...

ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ, ਵੱਡਾ ਅਕਾਲੀ ਆਗੂ ਹੋਇਆ ਗ੍ਰਿਫ਼ਤਾਰ

Faridkot News : ਫਰੀਦਕੋਟ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ...