ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਹੋਇਆ ਸ਼ੁਰੂ

Date:

spot_img

👉ਪ੍ਰੀਖਿਆ 12 ਜਨਵਰੀ ਨੂੰ; 22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ
ਚੰਡੀਗੜ੍ਹ, 8 ਦਸੰਬਰ:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚਾਹਵਾਨ ਵਿਦਿਆਰਥੀ https://recruitment-portal.in ਪੋਰਟਲ ’ਤੇ ਜਾ ਕੇ 22 ਦਸੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੇ ਐਚ.ਚੌਹਾਨ

ਇਹ ਵੀ ਪੜ੍ਹੋ SKM News: 101 ਕਿਸਾਨਾਂ ਨੇ ਮੁੜ ਕੀਤਾ ਦਿੱਲੀ ਵੱਲ ਕੂਚ, ਬਾਰਡਰ ’ਤੇ ਅੱਗੇ ਡਟੀ ਹਰਿਆਣਾ ਪੁਲਿਸ, ਮਾਹੌਲ ਤਨਾਅਪੂਰਨ

ਵੀ.ਐਸ.ਐਮ. ਨੇ ਦੱਸਿਆ ਕਿ ਇਸ ਕੋਰਸ ਲਈ ਦਾਖ਼ਲਾ ਪ੍ਰੀਖਿਆ 12 ਜਨਵਰੀ, 2025 ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਐਨ.ਡੀ.ਏ. ਵਿੱਚ ਜਾਣ ਦੇ ਚਾਹਵਾਨ 10ਵੀਂ ਜਮਾਤ ਦੇ ਵਿਦਿਆਰਥੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਨਵੇਂ ਕੋਰਸ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਇਸ ਸਮੇਂ 11ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ, ਪਰ ਉਨ੍ਹਾਂ ਨੂੰ ਉਮਰ ਸਬੰਧੀ ਮਾਪਦੰਡਾਂ ਨੂੰ ਪੂਰਾ ਕਰਨ ਉਪਰੰਤ ਹੀ 11ਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਯੋਗਤਾ ਦੇ ਮਾਪਦੰਡ ਸੰਸਥਾ ਦੀ ਵੈੱਬਸਾਈਟ https://www.afpipunjab.org ਉਤੇ ਉਪਲਬਧ ਹਨ।

ਇਹ ਵੀ ਪੜ੍ਹੋ ਪੰਜਾਬ ਦੇ ਵਿਚ ਨਗਰ ਨਿਗਮ ਤੇ ਕੋਂਸਲ ਚੋਣਾਂ ਦਾ ਵੱਜਿਆ ਬਿਗੁਲ, 21 ਦਸੰਬਰ ਨੂੰ ਪੈਣਗੀਆਂ ਵੋਟਾਂ

ਇਸ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ ਹੁਣ ਤੱਕ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ। ਉਹਨਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਨਤੀਜੇ ਪੂਰੇ ਦੇਸ਼ ਵਿੱਚੋਂ ਸਭ ਤੋਂ ਸ਼ਾਨਦਾਰ ਰਹੇ ਹਨ ਅਤੇ ਸੰਸਥਾ ਦੇ ਕੈਡਿਟਾਂ ਨੇ ਦੇਸ਼ ਭਰ ਵਿੱਚ ਪੰਜਾਬ ਦਾ ਨਾਂ ਉੱਚਾ ਕੀਤਾ ਹੈ। ਉਨ੍ਹਾਂ ਨੇ ਰੱਖਿਆ ਅਧਿਕਾਰੀ ਬਣਨ ਦੇ ਇੱਛੁਕ ਵਿਦਿਆਰਥੀਆਂ ਨੂੰ ਐਮਆਰਐਸਏਐਫਪੀਆਈ ਵਿਖੇ ਨਵੇਂ ਕੋਰਸ ਲਈ ਅਪਲਾਈ ਕਰਨ ਵਾਸਤੇ ਪ੍ਰੇਰਿਆ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...

Bathinda Police ਵੱਲੋਂ 258 ਗਰਾਮ ਹੈਰੋਇਨ ਤੇ ਇੱਕ ਰਿਵਾਲਵਰ ਸਮੇਤ ਤਿੰਨ ਕਾਬੂ, ਕਾਰ ਵੀ ਹੋਈ ਬਰਾਮਦ

Bathinda News: Bathinda Police; ਗੌਰਵ ਯਾਦਵ ਡੀ.ਜੀ.ਪੀ, ਪੰਜਾਬ ਦੇ...