Bathinda News: ਮੁਲਜਮਾਂ ਨੂੰ ਫ਼ੜਣ ਲਈ ‘ਮੁਦਈ’ ਤੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ‘ਥਾਣੇਦਾਰ’ ਵਿਜੀਲੈਂਸ ਨੇ ਫ਼ੜਿਆ

0
2326

ਤਲਵੰਡੀ ਸਾਬੋ, 10 ਦਸੰਬਰ: Bathinda News: ਵਿਜੀਲੈਂਸ ਬਿਊਰੋ ਵੱਲੋਂ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਜਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤੈਨਾਤ ਪੰਜਾਬ ਪੁਲਿਸ ਦੇ ਇੱਕ ਥਾਣੇਦਾਰ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਸੂਚਨਾ ਮੁਤਾਬਕ ਉਕਤ ਥਾਣੇਦਾਰ ਇਰਾਦਾ ਕਤਲ ਦੇ ਮਾਮਲੇ ਵਿਚ ਮੁਲਜਮਾਂ ਨੂੰ ਫ਼ੜਣ ਦੇ ਲਈ ਮੁਦਈ ਤੋਂ ਹੀ 10 ਹਜ਼ਾਰ ਰੁਪਏ ਰਿਸ਼ਵਤ ਲੈ ਰਿਹਾ ਸੀ। ਫ਼ੜੇ ਗਏ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦੀ ਪਹਿਚਾਣ ਰਘਬੀਰ ਸਿੰਘ ਜੱਸੀ ਦੇ ਤੌਰ ’ਤੇ ਹੋਈ ਹੈ।

ਇਹ ਵੀ ਪੜ੍ਹੋ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੇਅਰ ਜਗਦੀਸ਼ ਰਾਜਾ ‘ਆਪ’ ‘ਚ ਸ਼ਾਮਲ

ਵਿਜੀਲੈਂਸ ਬਿਊਰੋ ਕੋਲ ਇਸ ਸਬੰਧੀ ਤਲਵੰਡੀ ਸਾਬੋ ਬਲਾਕ ਦੇ ਪਿੰਡ ਸਿੰਗੋ ਵਾਸੀ ਸੁਖਪ੍ਰੀਤ ਸਿੰਘ ਵੱਲੋਂ ਸਿਕਾਇਤ ਦਿੱਤੀ ਗਈ ਸੀ। ਵਿਜੀਲੈਂਸ ਦੇ ਇੱਕ ਬੁਲਾਰੇ ਨੇ ਦਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਏ ਪੁਲੀਸ ਕੇਸ ਵਿੱਚ ਉਸ ਦਾ ਪੱਖ ਪੂਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਜਿਸਤੋਂ ਬਾਅਦ ਹੱਥ ਲੱਗੇ ਸਬੂਤਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਐਸਐਸਪੀ ਹਰਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

 

LEAVE A REPLY

Please enter your comment!
Please enter your name here