ਕਿਸਾਨ ਅੰਦੋਲਨ ਦੇ ਹੱਕ ‘ਚ ਆਇਆ ਅਮਰੀਕਾ

Date:

spot_img

ਪੰਜਾਬ, ਅਮਰੀਕਾ : ਬੀਤੇੇ ਲੰਬੇ ਸਮੇਂ ਤੋਂ ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਪੰਜਾਬ ‘ਚ ਡੁੰਘਾਂ ਸੰਘਰਸ਼ ਕਰ ਰਹੇ ਹਨ। ਜਿੱਥੇ ਭਾਰਤ ਸਰਕਾਰ ਕਿਸਾਨਾਂ ਦੀ ਹਿਮਾਇਤ ਨਹੀਂ ਕਰ ਰਹੀ ਤਾਂ ਉਥੇ ਹੀ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਲਈ ਹੁਣ ਅਮਰੀਕਾ ਅੱਗੇ ਆਇਆ ਹੈ। ਦਰਅਸਲ ਅਮਰੀਕਾ ਵਿੱਚ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਦਾ ਅਹੁਦਾ ਹਾਸਲ ਕਰਨ ਵਾਲੀ ਭਾਤਰੀ ਮੂਲ ਦੀ ਹਰਮੀਤ ਢਿੱਲੋਂ ਨੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਹੈ। ਹਰਮੀਤ ਢਿੱਲੋਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸਲਾਹ ਦਿੱਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰ ਲਈਆਂ ਜਾਣ।

HSGPC ਚੋਣਾਂ ਦੀ ਤਰੀਕ ਦਾ ਹੋਇਆ ਐਲਾਨ, ਜਾਣੋ ਇੱਥੇ ਪੂਰਾ ਸ਼ਡਿਊਲ

ਸੋਸ਼ਲ ਮੀਡੀਆ ਐਕਸ ’ਤੇ ਹਰਮੀਤ ਢਿੱਲੋਂ ਨੇ ਕਿਸਾਨਾਂ ਦੇ ਵਿਰੋਧ ਦਾ ਸਮਰਥਨ ਕੀਤਾ ਹੈ। ਆਪਣੇ ਪਰਿਵਾਰ ਦਾ ਖੇਤੀ ਨਾਲ ਜੁੜੇ ਹੋਣ ਬਾਰੇ ਜ਼ਿਕਰ ਕਰਦੇ ਹੋਏ ਢਿੱਲੋਂ ਨੇ ਇੱਕ ਹੋਰ ਪੋਸਟ ਵਿੱਚ ਕਿਹਾ, “ਮੈਂ #KisanProtest ਦੇ ਨਾਲ ਖੜ੍ਹੀ ਹਾਂ”! ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਦਰਸ਼ਨਕਾਰੀਆਂ ਨਾਲ ਮਿਲਣ ਤੇ ਸਮਝੌਤਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਪੰਜਾਬ ਵਿੱਚ ਪੈਦਾ ਹੋਣ ਦੇ ਨਾਤੇ, ਮੇਰਾ ਦਿਲ ਇਹ ਦੇਖ ਕੇ ਟੁੱਟਦਾ ਹੈ ਕਿ ਪੰਜਾਬੀ ਕਿਸਾਨਾਂ ’ਤੇ ਭਾਰਤੀ ਸਰਕਾਰ ਦੇ ਵੱਡੇ ਕਾਰਪੋਰੇਸ਼ਨ ਪੱਖੀ ਫਾਰਮ ਬਿੱਲ ਦਾ ਵਿਰੋਧ ਕਰਨ ਲਈ ਹਮਲਾ ਕੀਤਾ ਗਿਆ ਹੈ। ਇਹ ਉਨ੍ਹਾਂ ਦੇ ਖੇਤਾਂ, ਜੀਵਨ ਢੰਗ ਤੇ ਸੱਭਿਆਚਾਰ ਨੂੰ ਤਬਾਹ ਕਰ ਦੇਵੇਗਾ। ਪ੍ਰਧਾਨ ਮੰਤਰੀ ਜੀ ਉਨ੍ਹਾਂ ਨੂੰ ਸੁਣੋ, ਉਨ੍ਹਾਂ ਨਾਲ ਮਿਲੋ, ਸਮਝੌਤਾ ਕਰੋ।

Bathinda News: ਐਸ.ਐਸ.ਡੀ. ਕਾਲਜ ਦੀ ਵਿਦਿਆਰਥਣ ਨੇ ਪੈਸੀਫਿਕ ਡੈਫ ਗੇਮਜ਼ 2024 ’ਚ ਜਿੱਤਿਆ ਚਾਂਦੀ ਦਾ ਤਗਮਾ

ਦੱਸ ਦਈਏ ਕਿ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਰਿਪਬਲਿਕਨ ਪਾਰਟੀ ਦੀ ਕਾਰਕੁਨ ਤੇ ਭਾਤਰੀ ਮੂਲ ਦੀ ਅਮਰੀਕਨ ਹਰਮੀਤ ਢਿੱਲੋਂ ਨੂੰ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਬਣਾਇਆ ਗਿਆ ਹੈ, ਅਤੇ ਹਰਮੀਤ ਢਿੱਲੋਂ ਭਾਰਤ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਸਮਰਥਕ ਵੀ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...