CM Mann ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

Date:

spot_img

👉ਪੰਜਾਬ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਮੰਗਿਆ ਆਸ਼ੀਰਵਾਦ

👉ਸੂਬੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਨੰਗਲ (ਰੂਪਨਗਰ), 11 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ।ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਇੱਥੇ ਆਉਣ ਦਾ ਮਕਸਦ ਇਹ ਸੇਵਾ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨਾ ਹੈ।

ਪੰਜਾਬ ਸਰਕਾਰ ਦੀਆਂ ਪਲੇਅ ਵੇਅ ਸਕੂਲਾਂ ਲਈ ਹਦਾਇਤਾਂ, ਸਕੂਲਾਂ ‘ਚ ਸੀਸੀਟੀਵੀ ਹੋਏ ਲਾਜ਼ਮੀ

ਭਗਵੰਤ ਸਿੰਘ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸਰਬਪੱਖੀ ਵਿਕਾਸ, ਸ਼ਾਂਤੀ ਅਤੇ ਭਾਈਚਾਰਕ ਸਾਂਝ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਸੂਬੇ ਦੀ ਤਰੱਕੀ ਅਤੇ ਵਿਕਾਸ ਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਮੁੱਖ ਮੰਤਰੀ ਨੇ ਪੂਰੀ ਤਨਦੇਹੀ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਤੋਂ ਉਨ੍ਹਾਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਬਗੈਰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।

ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੇਅਰ ਜਗਦੀਸ਼ ਰਾਜਾ ‘ਆਪ’ ‘ਚ ਸ਼ਾਮਲ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਵੱਲੋਂ ਸਿਖਾਏ ਗਏ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੇ ਸਿਧਾਂਤ ਨੂੰ ਹਰ ਕੀਮਤ `ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸੂਬਾ ਸਰਕਾਰ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ।ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਹਮੇਸ਼ਾ ਵਿਲੱਖਣ ਤਜਰਬਾ ਹੁੰਦਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਕਾਰਾਤਮਕਤਾ ਦੇ ਸੋਮੇ ਹਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

Punjab News : CM ਸੈਣੀ ਦੀ ਹਾਜ਼ਰੀ ‘ਚ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਨਵਾਂ ਅਹੁਦਾ

Punjab News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ...

ਭਾਜਪਾ ਦਾ ਮੁੱਖ ਟੀਚਾ ਹੈ ਡਬਲ ਇੰਜਣ ਦੀ ਸਰਕਾਰ : ਬਿੱਟੂ

Punjab News : ਪੰਜਾਬ ਭਾਜਪਾ ਵਿੱਚ ਅੱਜ ਇੱਕ ਮਹੱਤਵਪੂਰਨ...

ਅੱਜ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਤਾਜਪੋਸ਼ੀ, ਥੋੜੇ ਹੀ ਸਮੇਂ ‘ਚ ਸੰਭਾਲਣਗੇ ਆਪਣਾ ਅਹੁਦਾ

Punjab News : ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ...