ਭਾਜਪਾ ਕਿਸਾਨਾਂ ਦੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਤੋਂ ਕਿਉਂ ਡਰ ਰਹੀ ਹੈ: ਬਾਜਵਾ

0
51

ਚੰਡੀਗੜ੍ਹ, 12 ਦਸੰਬਰ:ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਪਾਰਟੀ ਨੂੰ ਕਟਹਿਰੇ ‘ਚ ਖੜ੍ਹਾ ਕਰਦਿਆਂ ਵੀਰਵਾਰ ਨੂੰ ਪੁੱਛਿਆ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਤੋਂ ਇੰਨੀ ਡਰੀ ਕਿਉਂ ਹੈ?ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇੰਗਲੈਂਡ ਦੇ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਕਾਰਨ ਲੰਡਨ ਵਿੱਚ ਵੈਸਟਮਿਨਿਸਟਰ ਟਰੈਕਟਰਾਂ ਨਾਲ ਭਰ ਗਿਆ ਹੈ। ਨਾ ਤਾਂ ਸਰਕਾਰ ਅਤੇ ਨਾ ਹੀ ਸਕਾਟਲੈਂਡ ਯਾਰਡ ਨੇ ਕਿਸਾਨਾਂ ਨੂੰ ਖਿੰਡਾਉਣ ਲਈ ਤਾਕਤ ਦੀ ਵਰਤੋਂ ਕੀਤੀ।

ਇਹ ਵੀ ਪੜ੍ਹੋ ਆਪ’ ਸਾਂਸਦ ਮੀਤ ਹੇਅਰ ਨੇ ਲੋਕ ਸਭਾ ‘ਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦਾ ਉਠਾਇਆ ਮੁੱਦਾ

ਉਨ੍ਹਾਂ ਨੇ ਤਾਕਤ ਦੀ ਵਰਤੋਂ ਨਹੀਂ ਕੀਤੀ ਕਿਉਂਕਿ ਉਹ ਲੋਕਤੰਤਰੀ ਸਿਧਾਂਤਾਂ ਅਤੇ ਸ਼ਾਂਤੀਪੂਰਨ ਵਿਰੋਧ ਦੇ ਅਧਿਕਾਰ ਦਾ ਸਨਮਾਨ ਕਰਦੇ ਹਨ।ਇਸ ਦੇ ਬਿਲਕੁਲ ਉਲਟ ਹਰਿਆਣਾ ਦੀ ਭਾਜਪਾ ਸਰਕਾਰ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਨਿਰਦੇਸ਼ਾਂ ‘ਤੇ ਨਿਹੱਥੇ ਅਤੇ ਸ਼ਾਂਤਮਈ ਢੰਗ ਨਾਲ ਮਾਰਚ ਕਰ ਰਹੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਤੋਪਾਂ ਦਾਗ਼ੀਆਂ। ਹਰਿਆਣਾ ਦੀ ਭਾਜਪਾ ਸਰਕਾਰ ਨੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਇਸ ਤਰ੍ਹਾਂ ਵੱਡੀ ਬੈਰੀਕੇਡਿੰਗ ਕੀਤੀ ਹੈ ਜਿਵੇਂ ਪੰਜਾਬ ਭਾਰਤ ਦਾ ਹਿੱਸਾ ਹੀ ਨਾ ਹੋਵੇ।ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਭਾਜਪਾ ਦੇ ਜ਼ਾਲਮ ਰਵੱਈਏ ਤੋਂ ਬੇਹੱਦ ਨਿਰਾਸ਼ ਹੋ ਕੇ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 17 ਦਿਨਾਂ ਤੋਂ ਮਰਨ ਵਰਤ ਰੱਖ ਰਹੇ ਹਨ।

ਇਹ ਵੀ ਪੜ੍ਹੋ ਹਰਿਆਣਾ ਸ਼੍ਰੋਮਣੀ ਕਮੇਟੀ ਚੋਣਾਂ: ਸਿਆਸੀ ਪਾਰਟੀਆਂ ਨਹੀਂ ਲੜ ਸਕਣਗੀਆਂ ਚੋਣਾਂ

ਉਨ੍ਹਾਂ ਦੀ ਸਿਹਤ ਹੁਣ ਵਿਗੜ ਰਹੀ ਹੈ। ਜੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਭਾਜਪਾ ਸਰਕਾਰ ਜ਼ਿੰਮੇਵਾਰ ਹੋਵੇਗੀ। ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਦਾਅ ‘ਤੇ ਹੈ।ਕਿਸਾਨਾਂ ਦੇ ਸ਼ਾਂਤਮਈ ਪੈਦਲ ਮਾਰਚ ਨੂੰ ਦਬਾਉਣ ਲਈ ਭਾਜਪਾ ਵੱਲੋਂ ਅਪਣਾਏ ਗਏ ਗੈਰ-ਲੋਕਤੰਤਰੀ ਤਰੀਕਿਆਂ ‘ਤੇ ਸਵਾਲਾਂ ਦੀ ਝੜੀ ਲਾਉਂਦਿਆਂ ਬਾਜਵਾ ਨੇ ਪੁੱਛਿਆ, “ਕੀ ਭਾਜਪਾ ਇਸ ਦੇਸ਼ ਦੇ ਕਿਸਾਨਾਂ ਨੂੰ ਨਾਗਰਿਕ ਨਹੀਂ ਮੰਨਦੀ? ਭਾਜਪਾ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਦੀ ਮੰਗ ਕਰ ਰਹੇ ਕਿਸਾਨਾਂ ਤੋਂ ਇੰਨੀ ਡਰੀ ਕਿਉਂ ਹੈ? ਕੀ ਭਾਜਪਾ ਇਸ ਤਰ੍ਹਾਂ ਲੋਕਤੰਤਰ ਦੀ ਰੱਖਿਆ ਕਰ ਰਹੀ ਹੈ?

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here