👉ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਤਰੱਕੀ ਦੇ ਰਾਹਾਂ ’ਤੇ : ਜਗਰੂਪ ਗਿੱਲ
ਬਠਿੰਡਾ, 15 ਦਸੰਬਰ : Bathinda News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਥਾਨਕ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਰਸਰਾਮ ਨਗਰ (ਅਰਜਨ ਨਗਰ) ਵੱਲੋਂ ਕਰਵਾਏ ਸਾਲਾਨਾ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਜ਼ਿੰਦਗੀ ਵਿੱਚ ਮਿਹਨਤ ਕਰਨਾ ਅਤਿ ਜ਼ਰੂਰੀ ਹੈ, ਜਿਸ ਸਦਕਾ ਉਹ ਔਖੀ ਤੋਂ ਔਖੀ ਮੰਜਿਲ ਨੂੰ ਸਰ ਕਰ ਸਕਦੇ ਹਨ।
ਇਹ ਵੀ ਪੜ੍ਹੋ Big News: ਖ਼ਨੌਰੀ ਵੱਡੀ ਹਲਚਲ; ਡੀਜੀਪੀ ਤੇ ਕੇਂਦਰ ਦੇ ਨੁਮਾਇੰਦਿਆਂ ਵੱਲੋਂ ਡੱਲੇਵਾਲ ਨਾਲ ਮੁਲਾਕਾਤ
ਇਸ ਮੌਕੇ ਉਹਨਾਂ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਵਾਲੇ ਸਮੁੱਚੇ ਸਟਾਫ ਦੀ ਭਰਭੂਰ ਸ਼ਲਾਘਾ ਕੀਤੀ। ਉਹਨਾਂ ਇਹ ਵੀ ਕਿਹਾ ਕਿ ਸਕੂਲ ਨੂੰ ਹੋਰ ਆਧੁਨਿਕ ਸੁੱਖ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸ. ਖੁੱਡੀਆਂ ਨੇ ਕਰਵਾਏ ਗਏ ਸਕੂਲੀ ਸਮਾਗਮ ਲਈ ਇਕ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।ਇਸ ਤੋਂ ਪਹਿਲਾਂ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਅੱਜ ਪੰਜਾਬ ਤਰੱਕੀ ਦੇ ਰਾਹਾਂ ’ਤੇ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਬੱਚਿਆਂ ਨੂੰ ਆਧੁਨਿਕ ਤਰੀਕੇ ਦੀ ਸਿੱਖਿਆ ਦੇਣ ਲਈ ਸੂਬਾ ਸਰਕਾਰ ਵਚਨਬੱਧ ਅਤੇ ਯਤਨਸ਼ੀਲ ਹੈ। ਇਸ ਮੌਕੇ ਉਹਨਾਂ ਇਸ ਸਕੂਲ ਨੂੰ ਬਣਾਉਣ ਸਮੇਂ ਕੀਤੇ ਕਠਿਨ ਸੰਘਰਸ਼ ਨੂੰ ਸਾਂਝਾ ਕਰਦਿਆਂ ਕਿਹਾ ਕਿ ਸ਼ਹਿਰ ਦੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਲੋਕਾਂ ਦੇ ਸਹਿਯੋਗ ਨਾਲ ਅਸੀਂ ਹਮੇਸ਼ਾ ਤਤਪਰ ਹਾਂ।
ਇਹ ਵੀ ਪੜ੍ਹੋ ਅਕਾਲੀ ਆਗੂਆਂ ਨੇ ਹਰਜਿੰਦਰ ਸਿੰਘ ਧਾਮੀ ਕੋਲੋਂ ਕੀਤੀ ਐਸਜੀਪੀਸੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੀ ਮੰਗ
ਉਹਨਾਂ ਇਹ ਵੀ ਕਿਹਾ ਕਿ ਇਸ ਸਕੂਲ ਦੇ ਬੱਚੇ ਕਿਸੇ ਕਾਨਵੈਂਟ ਸਕੂਲ ਦੇ ਬੱਚਿਆਂ ਨਾਲੋਂ ਘੱਟ ਨਹੀਂ ਹਨ।ਇਸ ਤੋਂ ਪਹਿਲਾਂ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ, ਸੱਭਿਆਚਾਰਕ ਗੀਤ ਅਤੇ ਵੱਖ-ਵੱਖ ਤਰ੍ਹਾਂ ਦੀਆਂ ਵੰਨਗੀਆਂ ਪੇਸ਼ ਕੀਤੀਆਂ ਜੋ ਕਿ ਖਿੱਚ ਦਾ ਕੇਂਦਰ ਰਹੀਆਂ।ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਸ੍ਰ ਜਗਰੂਪ ਸਿੰਘ ਗਿੱਲ ਵੱਲੋ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਜਿੱਥੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਉੱਥੇ ਹੀ ਉਹਨਾਂ ਨੂੰ ਅੱਗੇ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਮਨਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਮਹਿੰਦਰ ਪਾਲ ਸਿੰਘ, ਐਮਸੀ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਸਕੂਲ ਦਾ ਸਟਾਫ, ਵਿਦਿਆਰਥੀ, ਉਹਨਾਂ ਦੇ ਮਾਪੇ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "Bathinda News: ਸਿਹਤ ਅਤੇ ਸਿੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਗੁਰਮੀਤ ਸਿੰਘ ਖੁੱਡੀਆਂ"